Share on Facebook

Main News Page

ਬਾਦਲ ਸਰਕਾਰ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਜੋ ਵਾਅਦੇ ਕੀਤੇ ਗਏ ਸਨ, ਉਹਨਾਂ 'ਤੇ ਹੁਣ ਤੱਕ ਅਮਲ ਨਹੀਂ ਹੋਇਆ

ਅਹਿਮਦਗੜ੍ਹ, 29 ਮਾਰਚ (ਤਲਵਿੰਦਰ ਬੰਟੀ): ਬਾਦਲ ਸਰਕਾਰ ਵਲੋਂ ਪਿਛਲੀਆਂ ਵਿਧਾਨ ਸਭਾ ਚੋਣ ਮੈਨੀਫੈਸਟੋ ਦੇ ਅਨੁਸਾਰ ਪੰਜਾਬ ਦੇ ਲੋਕਾਂ ਨਾਲ ਪੰਜਾਬ ਦੇ ਵੱਖ-ਵੱਖ ਤਰਾਂ ਦੇ ਵਿਕਾਸ ਕਾਰਜ ਕਰਨ ਦੇ ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਤੇ ਹੁਣ ਤੱਕ ਅਮਲ ਨਹੀਂ ਹੋਇਆ।

ਇਹਨਾਂ ਵਾਅਦਿਆਂ ਵਿੱਚ ਪੰਜਾਬ ਅੰਦਰ ਸਭ ਤੋਂ ਵੱਡੀ ਸਮੱਸਿਆ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਬੇਰੁਜ਼ਗਾਰ ਨੌਜਵਾਨਾਂ ਲਈ 10 ਲੱਖ ਨਵੀਆਂ ਨੌਕਰੀਆਂ ਅਤੇ ਹਰ ਬੇਰੁਜ਼ਗਾਰ ਨੂੰ 1000 ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਤੇ ਹਾਲੇ ਤੱਕ ਅਮਲ ਨਹੀਂ ਹੋਇਆ, ਜਿਸ ਕਾਰਨ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਬਾਦਲ ਸਰਕਾਰ ਪ੍ਰਤੀ ਕਾਫੀ ਰੋਹ ਦੇਖਣ ਨੂੰ ਮਿਲ ਰਿਹਾ ਹੈ।

ਇਸਤੋਂ ਬਾਅਦ ਬਾਦਲ ਸਰਕਾਰ ਵਲੋਂ ਬੁਢਾਪਾ ਅਤੇ ਵਿਧਵਾ ਪੇਨਸ਼ਨ ਨੂੰ 250 ਰੁਪਏ ਤੋਂ ਵਧਾ ਕੇ 500 ਰੁਪਏ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਵੀ ਹਾਲੇ ਤੱਕ ਅਧੂਰਾ ਹੀ ਹੈ।

ਇਸਤੋਂ ਅੱਗੇ ਬਾਦਲ ਸਰਕਾਰ ਵਲੋਂ ਤੀਜਾ ਵਾਅਦਾ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਉੱਤੇ ਦੇਣ ਵਾਲੀ ਸ਼ਗਮ ਸਕੀਮ ਤਹਿਤ ਦੇਣ ਵਾਲੀ ਰਾਸ਼ੀ ਨੂੰ 11000 ਰੁਪਏ ਤੋਂ ਵਧਾ ਕੇ 31000 ਰੁਪਏ ਕਰਨ ਦੀ ਸ਼ਗਮ ਸਕੀਮ ਵੀ ਹਾਲੇ ਤੱਕ ਅਧੂਰੀ ਹੀ ਪਈ ਹੈ।

ਬਾਦਲ ਸਰਕਾਰ ਵਲੋਂ ਚੌਥਾ ਵਾਅਦਾ ਭੂਮੀਹੀਣ ਗਰੀਬਾਂ ਨੂੰ ਮੁਫਤ 5-5 ਮਰਲੇ ਦੇ ਪਲਾਦ ਦੇਣਾ ਸੀ, ਉਹ ਵੀ ਹਾਲੇ ਤੱਕ ਪੂਰਾ ਨਹੀਂ ਹੋਇਆ।

ਪੰਜਵਾਂ ਵਾਅਦਾ ਗਰੀਬ ਪਰਿਵਾਰਾਂ ਨੂੰ ਮੁਫਤ ਗੈਸ ਕੁਨੇਕਸ਼ਨ ਦੇਣਾ ਸੀ, ਉਹ ਵੀ ਹਾਲੇ ਤੱਕ ਅਧੂਰਾ ਹੀ ਹੈ।

ਬਾਦਲ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਛੇਵਾਂ ਵਾਅਦਾ ਚਾਰ ਨਵੇਂ ਥਰਮਲ ਪਲਾਂਟ ਲਗਾ ਕੇ ਪੰਜਾਬ ਨੂੰ 2015 ਤੱਕ ਪਾਵਰ ਪਲੱਸ ਰਾਜ ਬਨਾਉਣ ਦਾ ਹੈ, ਪਰ ਬਿਜਲੀ ਦੇ ਖਪਤਕਾਰ ਦਿਨ ਪ੍ਰਤੀ ਦਿਨ ਵੱਧਦੇ ਜਾ ਰਹੇ ਹਨ ਤੇ ਹੁਣ ਤੱਕ ਪਹਿਲੇ ਪੜਾਅ ਦਾ ਕੰਮ ਵੀ ਸ਼ੁਰੂ ਨਹੀਂ ਹੋਇਆ।

ਸੱਤਵਾਂ ਵਾਅਦਾ ਪੰਜਾਬ ਦੇ ਲੋਕਾਂ ਨੂੰ ਬੱਸਾਂ ਵਿੱਚ ਅਰਾਮਦਾਇਕ ਸਫਰ ਲਈ ਪਨਬੱਸ ਰੋਡਵੇਜ ਅਤੇ ਪੈਪਸੂ ਰੋਡਵੇਜ ਦੀਆਂ ਸਾਰੀਆਂ ਬੱਸਾਂ ਨੂੰ ਏ.ਸੀ. ਬੇੜੇ'ਚ ਬਦਲਣਾ ਸੀ ਪਰ ਇਹ ਵਾਅਦਾ ਤਾਂ ਕੀ ਪੂਰਾ ਹੋਣਾ ਸੀ, ਸਗੋਂ ਮੌਜੂਦਾ ਬੱਸਾਂ ਦੀ ਮੁਰੰਮਤ ਵੀ ਹੀ ਨਹੀਂ ਹੋ ਸਕੀ।

ਇਹਨਾਂ ਵਾਅਦਿਆਂ ਤੋਂ ਇਲਾਵਾ ਹੋਰ ਕਈ ਅਜਿਹੇ ਵਾਅਦੇ ਹਨ ਜੋ ਬਾਦਲ ਸਰਕਾਰ ਨੇ ਪੰਜਾਬ ਦੇ ਲੋਕਾ ਨਾਲ ਕੀਤੇ ਸਨ ਅਤੇ ਉਹ ਹਾਲੇ ਤੱਕ ਪੂਰੇ ਨਹੀਂ ਹੋਏ। ਹੁਣ ਦੇਖਣਾ ਇਹ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਬਾਦਲ ਸਰਕਾਰ ਵਲੋਂ ਕਿਹੜੇ-ਕਿਹੜੇ ਨਵੇਂ ਚੋਣ ਮੈਨੀਫੈਸਟੋ ਜਾਰੀ ਕੀਤੇ ਜਾਂਦੇ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top