Share on Facebook

Main News Page

ਦਰਬਾਰ ਸਾਹਿਬ 'ਤੇ ਹਮਲੇ ਲਈ ਮੁਆਫੀ ਮੰਗਣ ਵਾਲੇ ਮਾਮਲੇ ਵਿੱਚ, ਮੈਂ ਕੈਪਟਨ ਦੇ ਹੱਥ ਘੱਟ ਹੀ ਆਇਆ
-: ਪ੍ਰਕਾਸ਼ ਸਿੰਘ ਬਾਦਲ

ਅੰਮ੍ਰਿਤਸਰ—ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਘੇਰਨ ਲਈ ਭਾਵੇਂ ਜਿੰਨਾਂ ਮਰਜ਼ੀ ਜ਼ੋਰ ਲਗਾ ਲੈਣ ਉਹ ਕੈ. ਅਮਰਿੰਦਰ ਦੇ ਹੱਥ ਆਉਣ ਵਾਲੇ ਨਹੀਂ ਹਨ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਦਲ ਨੇ ਕਿਹਾ ਕੈਪਟਨ ਪਹਿਲਾਂ ਵੀ ਉਨ੍ਹਾਂ ਨੂੰ ਘੇਰਨ ਦੀਆਂ ਬਹੁਤ ਕੋਸ਼ਿਸ਼ਾਂ ਕਰ ਚੁੱਕਾ ਹੈ, ਪਰ ਉਹ ਹਰ ਵਾਰ ਨਾਕਾਮ ਰਿਹਾ ਹੈ।

ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲੀ ਦਲ ਵਿਚ ਰਹਿੰਦਿਆਂ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਲਿਹਾਜ਼ਾ ਉਹ ਮੇਰੇ ਆਪਣੀ ਸਿਆਸੀ ਦੁਸ਼ਮਣੀ ਕੱਢ ਰਿਹਾ ਹੈ।

ਜ਼ਿਕਰਯੋਗ ਹੈ ਕਿ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 2007 ਅਤੇ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਹੱਥੋਂ ਹਾਰ ਚੁੱਕੀ ਹੈ।

ਲੋਕ ਸਭਾ ਚੋਣਾਂ ਵਿਚ ਇਕ ਵਾਰ ਫਿਰ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਉਤਾਰ ਕੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ। ਇਸ ਦਰਮਿਆਨ ਕੈਪਟਨ ਅਤੇ ਬਾਦਲ ਵੱਲੋਂ ਆਪਣੀ-ਆਪਣੀ ਜਿੱਤ ਦੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਪਰ ਕਿਸ ਦਾ ਦਾਅਵਾ ਸਹੀ ਸਾਬਤ ਹੁੰਦਾ ਹੈ ਇਹ ਤਾਂ ਫਿਲਹਾਲ 16 ਮਈ ਨੂੰ ਪਤਾ ਲੱਗੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top