Share on Facebook

Main News Page

ਮੁੱਖ ਪੁਜਾਰੀਆਂ ਦੀ ਇਕਤਰਤਾ ਵਿੱਚ ਗਿਆਨੀ ਇਕਬਾਲ ਸਿੰਘ ਦੀ ਸੰਭਾਵੀ ਸ਼ਮੂਲੀਅਤ ਨਾਲ ਗਰਮਾ ਸਕਦੈ ਮਾਹੌਲ

* ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦਾ ਦੂਤ ਪੁਜਾ ਅੰਮ੍ਰਿਤਸਰ

ਅੰਮ੍ਰਿਤਸਰ: (30 ਅਪ੍ਰੈਲ,ਨਰਿੰਦਰ ਪਾਲ ਸਿੰਘ): 1 ਮਈ ਨੂੰ ਹੋਣ ਵਾਲੀ ਪੰਜ ਮੁੱਖ ਪੁਜਾਰੀਆਂ ਦੀ ਇਕਤਰਤਾ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਬਰਖਾਸਤ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਸੰਭਾਵੀ ਸ਼ਮੂਲੀਅਤ ਨੂੰ ਲੈਕੇ ਲਾਹੌਲ ਫਿਰ ਗਰਮਾ ਸਕਦਾ ਹੈ, ਕਿਉਂਕਿ ਗਿਆਨੀ ਇਕਬਾਲ ਸਿੰਘ ਦੀ ਸੇਵਾਵਾਂ ਸਮਾਪਤ ਕੀਤੇ ਜਾਣ ਵਾਲੀ ਇਕ ਪਤਰਕਾ ਲੈਕੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦਾ ਇਕ ਦੂਤ, ਗਿਆਨੀ ਗੁਰਬਚਨ ਸਿੰਘ ਪਾਸ ਜਾਣਕਾਰੀ ਦੇਣ ਲਈ ਅੰਮ੍ਰਿਤਸਰ ਪੁਜ ਚੁਕਾ ਹੈ।

ਭਰੋਸੇ ਯੋਗ ਵਸੀਲਿਆਂ ਅਨੁਸਾਰ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਦਕੀ ਬੋਰਡ ਦੇ ਸੁਪਰਡੈਂਟ ਸ੍ਰ. ਤਾਰਾ ਸਿੰਘ ਅੱਜ ਅੰਮ੍ਰਿਤਸਰ ਪੁਜ ਚੁਕੇ ਹਨ। ਸ੍ਰ. ਤਾਰਾ ਸਿੰਘ ਆਪਣੇ ਨਾਲ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪਰਧਾਨ ਦੁਆਰਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਦੇ ਨਾਮ ਲਿਖੀ ਇਕ ਪੱਤਰਕਾ ਹੈ, ਜਿਸ ਵਿਚ ਜਥੇਦਾਰ ਨੂੰ ਦੱਸਿਆ ਗਿਆ ਹੈ ਕਿ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ 7 ਜਨਵਰੀ 2014 ਨੂੰ ਵਾਪਰੀ ਮੰਦਭਾਗੀ ਘਟਨਾ ਦੇ ਮਾਮਲੇ ਵਿਚ, ਗਿਆਨੀ ਇਕਬਾਲ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾ ਚੁਕਾ ਹੈ।

ਪੱਤਰਕਾ ਵਿਚ ਇਹ ਵੀ ਕਿਹਾ ਗਿਆ ਹੈ ਕਿ ਭਵਿਖ ਵਿੱਚ ਵੀ ਗਿਆਨੀ ਇਕਬਾਲ ਸਿੰਘ ਨੂੰ ਪੰਜ ਮੁੱਖ ਪੁਜਾਰੀਆਂ ਦੀ ਕਿਸੇ ਵੀ ਇਕਤਰਤਾ ਵਿਚ ਸ਼ਾਮਿਲ ਨਾ ਕੀਤਾ ਜਾਵੇ। ਜਿਕਰਯੋਗ ਹੈ ਕਿ ਪੰਜ ਮੁੱਖ ਪੁਜਾਰੀਆਂ ਦੀ ਪਿੱਛੇ ਜਿਹੇ ਹੋਈ ਇਕ ਇਕਤਰਤਾ ਵਿਚ ਸ਼ਮੂਲੀਅਤ ਨੂੰ ਲੈਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿਖੀਵਿੰਡ, ਇਕਤਰਤਾ ਵਿਚੋਂ ਰੋਸ ਵਜੋਂ ਉਠ ਕੇ ਚਲੇ ਗਏ ਸਨ। ਉਸ ਇਕਤਰਤਾ ਵਿਚ ਗਿਆਨੀ ਗੁਰਬਚਨ ਸਿੰਘ ਨੇ 7 ਜਨਵਰੀ ਵਾਲੀ ਘਟਨਾ ਵਿੱਚ ਗਿਆਨੀ ਇਕਬਾਲ ਸਿੰਘ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਵੀ ਕੀਤੀ ਸੀ ਅਤੇ ਗਿਆਨੀ ਇਕਬਾਲ ਸਿੰਘ ਦੀ ਪੱਤਰਕਾਰਾਂ ਨਾਲ ਤਿੱਖੀ ਨੋਕ ਝੋਕ ਵੀ ਹੋਈ ਸੀ। 1 ਮਈ ਦੀ ਪੰਜ ਮੁੱਖ ਪੁਜਾਰੀਆਂ ਦੀ ਇਕਤਰਤਾ ਵਿਚ ਗਿਆਨੀ ਇਕਬਾਲ ਸਿੰਘ ਦੀ ਸ਼ਮੂਲੀਅਤ ਦੀ ਗਲ ਬਾਹਰ ਆਣ ਤੇ ਤਖਤ ਸ੍ਰੀ ਪਟਨਾ ਸਾਹਿਬ ਨੇ ਆਪਣੇ ਵਿਸ਼ੇਸ਼ ਦੂਤ ਨੂੰ ਅੱਜ ਹੀ ਅੰਮ੍ਰਿਤਸਰ ਭੇਜ ਦਿੱਤਾ ਹੈ ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top