Share on Facebook

Main News Page

ਮੋਦੀ ਖ਼ਿਲਾਫ਼ ਪ੍ਰਚਾਰ ਕਰਨਗੇ ਦੋ ਸ਼ੰਕਰਾਚਾਰੀਆ – ਕਿਹਾ ਇਕ ‘ਨਾਮੀ ਗੁਨਾਹਗਾਰ’ ਵਾਰਾਣਸੀ ਤੋਂ ਚੋਣ ਲੜ ਰਿਹਾ ਹੈ ਤੇ ਉਹ ਉਸ ਨੂੰ ‘ਨੰਗਾ’ ਕਰਨਗੇ

ਨਵੀਂ ਦਿੱਲੀ, 1 ਮਈ - ਪੁਰੀ ਦੇ ਸ਼ੰਕਰਾਚਾਰੀਆ ਸਵਾਮੀ ਅਧੋਕਸਜ਼ਾਨੰਦ ਦੇਵਤੀਰਥ ਅਤੇ ਦੀਵਾਰਕਾ ਦੇ ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਨੇ ਅੱਜ ਕਿਹਾ ਹੈ ਕਿ ਉਹ ਵਾਰਾਣਸੀ ਜਾ ਕੇ ਧਾਰਮਿਕ ਆਗੂਆਂ ਨੂੰ ਨਰਿੰਦਰ ਮੋਦੀ ਦਾ ਵਿਰੋਧ ਕਰਨ ਲਈ ਕਹਿਣਗੇ। ਉਨ੍ਹਾਂ ਨੇ ਮੋਦੀ ਨੂੰ 2002 ਵਿੱਚ ਗੁਜਰਾਤ ਵਿੱਚ ਹੋਏ ਦੰਗਿਆਂ ਲਈ ਜ਼ਿੰਮੇਵਾਰ ਕਰਾਰ ਦਿੱਤਾ ਹੈ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੰਕਰਾਚਾਰੀਆ ਨੇ ਦਾਅਵਾ ਕੀਤਾ ਕਿ ਮੋਦੀ ਵਾਰਾਣਸੀ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਇਕ ‘ਨਾਮੀ ਗੁਨਾਹਗਾਰ’ ਵਾਰਾਣਸੀ ਤੋਂ ਚੋਣ ਲੜ ਰਿਹਾ ਹੈ ਤੇ ਉਹ ਉਸ ਨੂੰ ‘ਨੰਗਾ’ ਕਰਨਗੇ। ਕਿਉਂਕਿ ਜਿਹੜੇ ਲੋਕਾਂ ਨੂੰ ਵੰਡ ਕੇ ਸੱਤਾ ’ਚ ਆਉਂਦੇ ਹਨ ਉਨ੍ਹਾਂ ਨੂੰ ਨੰਗੇ ਕੀਤਾ ਜਾਣਾ ਚਾਹੀਦਾ ਹੈ। ਉਹ ਚਾਹੁੰਦੇ ਹਨ ਕਿ ਧਰਮ ਨਿਰਪੱਖ ਪਾਰਟੀਆਂ ਜਿੱਤਣ।

ਸ਼ੰਕਰਾਚਾਰੀਆ ਨੇ ਕਿਹਾ ਕਿ ਗੁਨਾਹ ਕਰਨ ਵਾਲੇ ਨੂੰ ਕੋਈ ਵੀ ਇਨਸਾਫ ਪਸੰਦ ਵਿਅਕਤੀ ਚੰਗਾ ਨਹੀਂ ਸਮਝ ਸਕਦਾ। ਮੋਦੀ ਦੇ ਮੁੱਖ ਮੰਤਰੀ ਬਣਨ ਤੋਂ ਕੁਝ ਮਹੀਨਿਆਂ ਮਗਰੋਂ ਹੀ ਗੁਜਰਾਤ ’ਚ ਕਿੰਨੇ ਲੋਕਾਂ ਨੂੰ ਜਾਨਾਂ ਗੁਆਉਣੀਆਂ ਪਈਆਂ। ਮੋਦੀ ਮਾਨਵਤਾ ਦੇ ਘਾਣ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੁਜਰਾਤ ਜਾ ਕੇ ਖ਼ੁਦ ਘਟਨਾਵਾਂ ਦਾ ਜਾਇਜ਼ਾ ਲਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦੇ ਬਿਆਨ ਦੇਸ਼ ’ਚ ਤਣਾਅ ਪੈਦਾ ਕਰ ਰਹੇ ਹਨ।

ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਚੌਧਰੀ ਮੁਨੱਵਰ ਸਲੀਮ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਉਨ੍ਹਾਂ ਕਿਹਾ ਕਿ ਆਜ਼ਮ ਖ਼ਾਨ ’ਤੇ ਲੱਗੀ ਪਾਬੰਦੀ ਵੀ ਹਟਣੀ ਚਾਹੀਦੀ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰੁਮਤ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top