Share on Facebook

Main News Page

ਗੁਰਬਚਨ ਸਿੰਘ ਵਲੋਂ ਇਕਬਾਲ ਸਿੰਘ ਪਟਨਾ ਨੂੰ ਮੁੱਖ ਪੁਜਾਰੀਆਂ ਦੀ ਇੱਕਤੱਰਤਾ ਵਿਚ ਸ਼ਾਮਿਲ ਕਰਨਾ ਗੈਰ ਸਿਧਾਂਤਕ
-: ਮਨਜੀਤ ਸਿੰਘ ਕਲਕੱਤਾ

ਅੰਮ੍ਰਿਤਸਰ: (5 ਮਈ, ਨਰਿੰਦਰ ਪਾਲ ਸਿੰਘ): ਗਿਆਨੀ ਗੁਰਬਚਨ ਸਿੰਘ ਵਲੋਂ ਬਾਰ ਬਾਰ ਤਖਤ ਸ੍ਰੀ ਪਟਨਾ ਸਾਹਿਬ ਦੇ ਬਰਖਾਸਤ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪੰਜ ਮੁੱਖ ਪੁਜਾਰੀਆਂ ਦੀ ਇਕਤਰਤਾ ਵਿਚ ਸ਼ਾਮਿਲ ਕਰਨ ਨੂੰ ਸ੍ਰ. ਮਨਜੀਤ ਸਿੰਘ ਕਲਕੱਤਾ ਨੇ ਗੈਰ ਸਿਧਾਂਤਕ ਕਰਾਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਹੈ ਕਿ ਜੇਕਰ ਆਪਣੇ ਮੁਲਾਜਮ ਗ੍ਰੰਥੀ ਨੂੰ ਬਰਖਾਸਤ ਕਰਨ ਵਾਲੀ ਕਿਸੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੁਕਮਾਂ ਦੀ ਕੋਈ ਅਹਿਮੀਅਤ ਹੈ, ਤਾਂ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਭਾਈ ਰਣਜੀਤ ਸਿੰਘ, ਗਿਆਨੀ ਕੇਵਲ ਸਿੰਘ ਅਤੇ ਪ੍ਰੋ: ਮਨਜੀਤ ਸਿੰਘ ਨੂੰ ਵੀ ਪੰਜ ਮੁੱਖ ਪੁਜਾਰੀਆਂ ਦੀ ਇਕਤਰਤਾ ਵਿਚ ਸ਼ਾਮਿਲ ਹੋਣ ਦਾ ਪੂਰਾ ਅਧਿਕਾਰ ਕਿਉਂ ਨਹੀਂ ਹੈ?

ਇੱਕ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਸਕੱਤਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ ਕਲਕੱਤਾ ਨੇ ਕਿਹਾ ਹੈ ਕਿ ਜਦੋਂ ਕੋਈ ਕਿਸੇ ਵੀ ਰੂਪ ਵਿਚ ਕਿਸੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੂਲਾਜਮਤ ਪ੍ਰਵਾਨ ਕਰ ਲੈਂਦਾ ਹੈ, ਤਾਂ ਉਹ ਉਸ ਕਮੇਟੀ ਦੇ ਵਿਧਾਨ ਦੁਆਰਾ ਤੈਅ ਨਿਯਮਾਵਲੀ ਨੂੰ ਮੰਨਣ ਦਾ ਵੀ ਪਾਬੰਦ ਹੋ ਜਾਂਦਾ ਹੈ। ਸ੍ਰ. ਕਲਕੱਤਾ ਨੇ ਕਿਹਾ ਕਿ ਤਖਤ ਸ੍ਰੀ ਪਟਨਾ ਸਾਹਿਬ ਵਿਖੇ 7 ਜਨਵਰੀ 2014 ਨੂੰ ਵਾਪਰੀ ਮੰਦਭਾਗੀ ਤੇ ਅਤਿ ਨਿੰਦਣਯੋਗ ਘਟਨਾ ਲਈ ਸ਼੍ਰੋਮਣੀ ਕਮੇਟੀ ਦੁਆਰਾ ਗਠਿਤ ਉੱਚ ਪੱਧਰੀ ਜਾਂਚ ਕਮੇਟੀ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੀ ਆਪਣੀ ਜਾਂਚ ਕਮੇਟੀ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਹੀ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਨੇ ਗਿਆਨੀ ਇਕਬਾਲ ਸਿੰਘ ਨੂੰ ਪਹਿਲਾਂ ਨੌਕਰੀ ਤੋਂ ਮੁਅਤਲ ਕੀਤਾ, ਤੇ ਫਿਰ 17 ਮਾਰਚ ਨੂੰ ਬਰਖਾਸਤ ਵੀ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਤਖਤ ਸਾਹਿਬ ਵਿਖੇ ਵਾਪਰੀ ਘਟਨਾ ਦੇ ਮਾਮਲੇ ਨੂੰ ਪੁਲਿਸ ਪਾਸ ਲਿਜਾਣ ਦੇ ਦੋਸ਼ੀ, ਖੁਦ ਗਿਆਨੀ ਗੁਰਬਚਨ ਸਿੰਘ ਮੰਨ ਚੁਕੇ ਹਨ ਲੇਕਿਨ ਇਸਦੇ ਬਾਵਜੂਦ ਪੰਜ ਸਿੰਘ ਸਾਹਿਬ ਦੀ ਇਕਤਰਤਾ ਗਿਆਨੀ ਇਕਬਾਲ ਸਿੰਗ ਨੂੰ ਸ਼ਾਮਿਲ ਕਰਨਾ ਗੈਰ ਸਿਧਾਂਤਕ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਦਕ ਕਮੇਟੀ ਦੇ ਨਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਹਸਤੀ ਨੂੰ ਵੀ ਚਣੌਤੀ ਦੇਣਾ ਹੈ। ਸ੍ਰ. ਕਲਕੱਤਾ ਨੇ ਕਿਹਾ ਕਿ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਅਤੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਪਾਸ ਪੁਜੀ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਪੰਜ ਮੁੱਖ ਪੁਜਾਰੀਆਂ ਨੇ ਗੁਰਮਤਿ ਸਿਧਾਂਤਾਂ ਦੀ ਰੋਸ਼ਨੀ ਵਿਚ ਕਰਨਾ ਹੁੰਦਾ ਹੈ, ਅਕਸਰ ਸਿੰਘ ਸਾਹਿਬ ਗੁਰਦੁਆਰਾ ਪ੍ਰਬੰਦਕ ਕਮੇਟੀਆਂ ਨੂੰ ਗੁਰਧਾਮਾਂ ਦੇ ਸੁਚਾਰੂ ਪ੍ਰਬੰਧ ਲਈ ਅਦੇਸ਼ ਜਾਰੀ ਕਰਦੇ ਰਹਿੰਦੇ ਹਨ ਇਸ ਲਈ ਪ੍ਰਬੰਦਕੀ ਕਮੇਟੀਆਂ ਦੁਆਰਾ ਲਏ ਫੈਸਲਿਆਂ ਨੂੰ ਬਾਰ ਬਾਰ ਅਖੋਂ ਪਰੋਖੇ ਕਰਨਾ ਠੀਕ ਨਹੀਂ ਹੈ।

ਸ੍ਰ. ਕਲਕੱਤਾ ਨੇ ਕਿਹਾ ਕਿ ਜੇਕਰ ਗਿਆਨੀ ਇਕਬਾਲ ਸਿੰਘ ਨੂੰ ਪ੍ਰਬੰਧਕੀ ਕਮੇਟੀ ਨੂੰ ਚਣੌਤੀ ਦੇਣ ਦਾ ਅਧਿਕਾਰ ਹੈ ਤੇ ਗਿਆਨੀ ਗੁਰਬਚਨ ਸਿੰਘ ਉਸਦੀ ਹਮਾਇਤ ਕਰਦੇ ਹਨ, ਤਾਂ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਭਾਈ ਰਣਜੀਤ ਸਿੰਘ ਅਤੇ ਪ੍ਰੋ: ਮਨਜੀਤ ਸਿੰਘ ਵੀ ਉਸੇ ਅਧਿਕਾਰ ਤਹਿਤ ਪੰਜ ਮੁੱਖ ਪੁਜਾਰੀਆਂ ਦੀ ਇਕਤਰਤਾ ਵਿੱਚ ਸ਼ਾਮਿਲ ਹੋਣ ਦਾ ਅਧਿਕਾਰ ਰੱਖਦੇ ਹਨ। ਉਨ੍ਹਾਂ ਜੋਰ ਦੇਕੇ ਕਿਹਾ ਕਿ ਗਿਆਨੀ ਗੁਰਚਬਨ ਸਿੰਘ ਆਪਣੇ ਰੁੱਤਬੇ, ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਤੇ ਸਤਿਕਾਰ ਬਹਾਲ ਰੱਖਣ ਦੇ ਨਾਲ ਨਾਲ ਉਨ੍ਹਾ ਗੁਰਦੁਆਰਾ ਪ੍ਰਬੰਦਕੀ ਕਮੇਟੀਆਂ ਦੇ ਹੁਕਮਾਂ ਦੇ ਸਤਿਕਾਰ ਦਾ ਵੀ ਖਿਆਲ ਰੱਖਣ ਜੋ ਕਿ ਮੁੱਖ ਪੁਜਾਰੀਆਂ ਦੀ ਨਿਯੁਕਤੀ ਕਰਦੀਆਂ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰੁਮਤ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top