Share on Facebook

Main News Page

ਹੈਦਰਾਬਾਦ ਵਿਚ ਨਿਸ਼ਾਨ ਸਾਹਿਬ ਸਾੜਨ ਪਿੱਛੋਂ ਹਿੰਸਾ, ਤਿੰਨ ਮੌਤਾਂ

ਹੈਦਰਾਬਾਦ, 14 ਮਈ : ਪੁਰਾਣੇ ਹੈਦਰਾਬਾਦ ਦੇ ਸਿੱਖ ਛਾਉਣੀ ਇਲਾਕੇ ਵਿਚ ਨਿਸ਼ਾਨ ਸਾਹਿਬ ਸਾੜਨ ਪਿੱਛੋਂ ਭੜਕੀ ਹਿੰਸਾ ਵਿਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ 9 ਹੋਰ ਜ਼ਖ਼ਮੀ ਹੋ ਗਏ। ਭੀੜ ਨੂੰ ਖਿੰਡਾਉਣ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ ਪਰ ਫ਼ਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਮੌਤਾਂ ਪੁਲਿਸ ਦੀ ਗੋਲੀ ਨਾਲ ਹੋਈਆਂ ਜਾਂ ਝੜਪਾਂ ਕਾਰਨ।

ਘਟਨਾ ਨੂੰ ਵੇਖਦਿਆਂ ਸਾਈਬਰਾਬਾਦ ਕਮਿਸ਼ਨਰੇਟ ਅਧੀਨ ਆਉਂਦੇ ਰਜਿੰਦਰ ਨਗਰ ਪੁਲਿਸ ਥਾਣਾ ਇਲਾਕੇ ਵਿਚ ਅਣਮਿੱਥੇ ਸਮੇਂ ਲਈ ਕਰਫ਼ਿਊ ਲਗਾ ਦਿਤਾ ਗਿਆ ਹੈ। ਇਲਾਕੇ ਵਿਚ ਕਈ ਘਰਾਂ 'ਤੇ ਹਮਲਾ ਹੋਣ ਦੀ ਸੂਚਨਾ ਵੀ ਮਿਲੀ ਹੈ।

ਸਾਈਬਰਾਬਾਦ ਦੇ ਪੁਲਿਸ ਕਮਿਸ਼ਨਰ ਸੀ.ਵੀ. ਆਨੰਦ ਅਤੇ ਹੋਰਨਾਂ ਉਚ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਦੌਰਾ ਕਰ ਕੇ ਹਾਲਾਤ ਦਾ ਜਾਇਜ਼ਾ ਲਿਆ।

ਪੁਲਿਸ ਨੇ ਦਸਿਆ ਕਿ ਸਿੱਖਾਂ ਨੇ ਜਦੋਂ ਇਕ ਪਹਾੜੀ ਨੇੜਲੇ ਖੁੱਲ੍ਹੇ ਮੈਦਾਨ ਵਿਚ ਨਿਸ਼ਾਨ ਸਾਹਿਬ ਸੜਦਾ ਵੇਖਿਆ ਤਾਂ ਤਣਾਅ ਪੈਦਾ ਹੋ ਗਿਆ ਅਤੇ ਵੱਡੀ ਗਿਣਤੀ ਵਿਚ ਲੋਕ ਇਕੱਤਰ ਹੋਣੇ ਸ਼ੁਰੂ ਹੋ ਗਏ।

ਕੁੱਝ ਨੌਜਵਾਨਾਂ ਨੇ ਕਥਿਤ ਤੌਰ 'ਤੇ ਦੂਜੇ ਫ਼ਿਰਕੇ ਦੇ ਇਲਾਕੇ ਵਿਚ ਜਾ ਕੇ ਘਰਾਂ ਅਤੇ ਵਾਹਨਾਂ ਨੂੰ ਫੂਕਣਾ ਸ਼ੁਰੂ ਕਰ ਦਿਤਾ। ਕੁੱਝ ਸਮੇਂ ਬਾਅਦ ਦੋਹਾਂ ਫ਼ਿਰਕਿਆਂ ਦੇ ਸੈਂਕੜੇ ਲੋਕ ਇਕੱਠੇ ਹੋ ਗਏ ਅਤੇ ਇਕ-ਦੂਜੇ 'ਤੇ ਪਥਰਾਅ ਸ਼ੁਰੂ ਹੋ ਗਿਆ ਜਿਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ।

ਪੁਲਿਸ ਨੇ ਹਾਲਾਤ 'ਤੇ ਕਾਬੂ ਪਾਉਣ ਲਈ ਗੋਲੀਬਾਰੀ ਕੀਤੀ ਅਤੇ ਇਸ ਦੌਰਾਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਦੀ ਬਾਅਦ ਵਿਚ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਮੁਤਾਬਕ ਦੋਹਾਂ ਧਿਰਾਂ ਦੇ ਲਗਭਗ ਇਕ ਹਜ਼ਾਰ ਲੋਕ ਸੰਘਰਸ਼ ਵਿਚ ਸ਼ਾਮਲ ਸਨ।

ਇਲਾਕੇ ਵਿਚ ਹਾਲਾਤ ਤਣਾਅਪੂਰਨ ਪਰ ਕਾਬੂ ਹੇਠ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਸਥਿਤੀ ਦੇ ਟਾਕਰੇ ਲਈ ਰੈਪਿਡ ਐਕਸ਼ਨ ਫ਼ੋਰਸ ਦੀਆਂ ਤਿੰਨ ਟੁਕੜੀਆਂ ਸਣੇ ਆਂਧਰਾ ਪ੍ਰਦੇਸ਼ ਵਿਸ਼ੇਸ਼ ਪੁਲਿਸ ਦੀਆਂ ਦੋ ਟੁਕੜੀਆਂ ਤੈਨਾਤ ਕੀਤੀਆਂ ਗਈਆਂ ਹਨ। ਜ਼ਖ਼ਮੀਆਂ ਨੂੰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਕਮਿਸ਼ਨਰ ਅਨੁਰਾਗ ਸ਼ਰਮਾ ਨੇ ਦਸਿਆ, ''ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਕੋਈ ਨਵੀਂ ਘਟਨਾ ਨਾ ਵਾਪਰੇ। ਸ਼ਹਿਰ ਵਿਚ ਅਮਨ ਕਾਇਮ ਕਰਨ ਲਈ ਹਰ ਸੰਭਵ ਕਦਮ ਚੁਕਿਆ ਜਾ ਰਿਹਾ ਹੈ।"

ਆਂਧਰਾ ਪ੍ਰਦੇਸ਼ ਦੇ ਰਾਜਪਾਲ ਐਸ.ਐਲ. ਨਰਸਿਮਹਨ ਨੇ ਸੀਨੀਅਰ ਪੁਲਿਸ ਅਫ਼ਸਰਾਂ ਨਾਲ ਮੀਟਿੰਗ ਕਰ ਕੇ ਅਮਨ-ਕਾਨੂੰਨ ਦੇ ਹਾਲਾਤ ਦਾ ਜਾਇਜ਼ਾ ਲਿਆ। ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਇਲਾਕੇ ਵਿਚ ਚੌਕੀਆਂ ਸਥਾਪਤ ਕਰ ਦਿਤੀਆਂ ਗਈਆਂ ਹਨ। (ਏਜੰਸੀ)


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top