Share on Facebook

Main News Page

ਹੈਦਰਾਬਾਦ ਵਿੱਚ ਵਾਪਰੀ ਘਟਨਾ ਸਿਆਸੀ ਮੰਤਵਾਂ ਤੋਂ ਪ੍ਰੇਰਿਤ
-: ਸ਼ਾਹੀ ਇਮਾਮ

ਲੁਧਿਆਣਾ, 15 ਮਈ - ਇੱਥੇ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਹੈਦਰਾਬਾਦ ਵਿੱਚ ਹੋਏ ਦੰਗਿਆਂ ਨੂੰ ਸਿਆਸੀ ਮੰਤਵਾਂ ਤੋਂ ਪ੍ਰੇਰਿਤ ਦੱਸਿਆ ਹੈ। ਇਸ ਮੁੱਦੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਇਨ੍ਹਾਂ ਦੰਗਿਆਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਸ਼੍ਰ੍ਰੋਮਣੀ ਕਮੇਟੀ ਦੀ ਜਾਂਚ ਟੀਮ ਹੈਦਰਾਬਾਦ ਜਾਏਗੀ।

ਜਾਮਾ ਮਸਜਿਦ ਲੁਧਿਆਣਾ ਵਿੱਚ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਲੁਧਿਆਨਵੀ ਨੇ ਪੱਤਰਕਾਰ ਸੰਮੇਲਨ ਦੌਰਾਨ ਬੀਤੇ ਦਿਨ ਹੈਦਰਾਬਾਦ ਵਿੱਚ ਹੋਏ ਮੁਸਲਿਮ ਸਿੱਖ ਦੰਗਿਆਂ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਮਨ-ਸ਼ਾਂਤੀ ਭੰਗ ਕਰਨ ਵਾਲਿਆ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਘੱਟ ਗਿਣਤੀ ਲੋਕਾਂ ਦੀ ਸੁਰੱਖਿਆ ਦੇਸ਼ ਦੇ ਕਾਨੂੰਨ ਮੁਤਾਬਿਕ ਹੋਣੀ ਚਾਹੀਦੀ ਹੈ ਅਤੇ ਵਿਸ਼ੇਸ਼ ਕਰ ਉਥੇ ਦੇ ਮੁਸਲਮਾਨਾਂ ਨੂੰ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਕਿ ਇਸਲਾਮ ਵਿੱਚ ਸਭ ਨੂੰ ਬਰਾਬਰ ਦੇ ਹੱਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸਲਾਮ ਹਰ ਤਰ੍ਹਾਂ ਦੀ ਗੁੰਡਾਗਰਦੀ ਦੀ ਨਿੰਦਾ ਕਰਦਾ ਹੈ। ਇਸ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਸ਼ਾਹੀ ਇਮਾਮ ਨੇ ਪੂਰੇ ਪੰਜਾਬ ਦੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਮਨ ਅਤੇ ਸ਼ਾਂਤੀ ਨਾਲ ਰਹਿਣ, ਅਫਵਾਹਾਂ ‘ਤੇ ਹਰਗਿਜ਼ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕਾਂ ਵਿੱਚ ਆਪਸੀ ਭਾਈਚਾਰੇ ਦਾ ਮਜ਼ਬੂਤ ਰਿਸ਼ਤਾ ਕਾਇਮ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਦੰਗੇ ਸਿੱਧੇ ਤੌਰ ‘ਤੇ ਸਿਆਸੀ ਫਾਇਦਾ ਲੈਣ ਲਈ ਰਾਜਨੀਤਕ ਪਾਰਟੀਆਂ ਹੀ ਕਰਵਾਉਂਦੀਆਂ ਹਨ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਆਪਣੇ ਨਿਵਾਸ ਸਥਾਨ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਦੰਗਿਆਂ ਦੀ ਜਾਂਚ ਕਰਵਾਉਣਗੇ। ਇਸ ਸਬੰਧੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ। ਉਨ੍ਹਾਂ ਕਿਹਾ ਕਿ ਹੈਦਰਾਬਾਦ ਵਿੱਚ ਜੋ ਸਿੱਖਾਂ ਨਾਲ ਹੋਇਆ ਹੈ, ਉਹ ਮੰਦਭਾਗੀ ਘਟਨਾ ਹੈ, ਕਿਉਂਕਿ ਸਿੱਖਾ ਦੇ ਧਾਰਮਿਕ ਨਿਸ਼ਾਨਾਂ ‘ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਹੈਦਰਾਬਾਦ ਵੀ ਜਾਵੇਗੀ।

 


ਜਾਮਾ ਮਸਜਿਦ ਲੁਧਿਆਣਾ ਵਿੱਚ ਪੰਜਾਬ ਦੇ
ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਲੁਧਿਆਨਵ
ੀ ਨੇ ਪੱਤਰਕਾਰ ਸੰਮੇਲਨ ਦੌਰਾਨ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top