Share on Facebook

Main News Page

ਆਪ ਦੇ 400 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

ਨਵੀਂ ਦਿੱਲੀ, 16 ਮਈ (ਹਰਸ਼ੀਨ ਕੌਰ): ਉਧਰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਸਿਆਸਤ ਦੀ ਸ਼ੁਰੂਆਤ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਆਪਣੀਆਂ ਪਹਿਲੀਆਂ ਲੋਕ ਸਭਾ ਚੋਣਾਂ ਦੌਰਾਨ ਹੀ ਇਕ ਦਿਲਚਸਪ ਰਿਕਾਰਡ ਬਣਾ ਦਿੱਤਾ ਹੈ।

ਪਹਿਲੀ ਵਾਰ ਲੋਕ ਸਭਾ ਚੋਣ ਮੈਦਾਨ ‘ਚ ਉਤਰੇ ਆਮ ਆਦਮੀ ਪਾਰਟੀ ਦੇ 434 ਉਮੀਦਵਾਰਾਂ ‘ਚੋਂ 400 ਤੋਂ ਜ਼ਿਆਦਾ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਇਨ੍ਹਾਂ ‘ਚੋਂ ਪੰਜਾਬ ਦੇ ਤਿੰਨ ਉਮੀਦਵਾਰ ਵੀ ਸ਼ਾਮਲ ਹਨ। ਪੰਜਾਬ ਦੀਆਂ ਅੰਮ੍ਰਿਤਸਰ, ਖਡੂਰ ਸਾਹਿਬ ਅਤੇ ਫਿਰੋਜਪੁਰ ਸੀਟਾਂ ‘ਤੋਂ ਆਪ ਦੇ ਉਮੀਦਵਾਰ ਆਪਣੀਆਂ ਜ਼ਮਾਨਤਾਂ ਨਹੀਂ ਬਚਾ ਸਕੇ।

ਆਮ ਚੋਣਾਂ ਦੌਰਾਨ ਕਿਸੇ ਵੀ ਉਮੀਦਵਾਰ ਨੂੰ ਆਪਣੀ ਜ਼ਮਾਨਤ ਬਚਾਉਣ ਲਈ ਕੁੱਲ ਪਈਆਂ ਵੋਟਾਂ ਦਾ ਛੇਵਾਂ ਹਿੱਸਾ ਹਾਸਲ ਕਰਨਾ ਹੁੰਦਾ ਹੈ, ਪਰ ਆਮ ਆਦਮੀ ਪਾਰਟੀ ਦੇ ਬਹੁਤੇ ਉਮੀਦਵਾਰ ਇਹ ਵੋਟ ਹਾਸਲ ਨਹੀਂ ਕਰ ਸਕੇ।

ਆਮ ਆਦਮੀ ਪਾਰਟੀ ਨੂੰ ਕੌਮੀ ਪੱਧਰ ‘ਤੇ 2.5 ਫੀਸਦੀ ਵੋਟ ਤਾਂ ਹਾਸਲ ਹੋਏ, ਪਰ ਪੰਜਾਬ ਨੂੰ ਛੱਡ ਕੇ ਕਿਸੇ ਵੀ ਸੂਬੇ ‘ਚ ਆਮ ਆਦਮੀ ਪਾਰਟੀ ਨੂੰ ਕੋਈ ਸੀਟ ਨਹੀਂ ਮਿਲੀ। ਇੱਥੋਂ ਤੱਕ ਕਿ ਆਪਣੇ ਗੜ੍ਹ ਦਿੱਲੀ ‘ਚ ਵੀ ਆਮ ਆਦਮੀ ਪਾਰਟੀ ਇਕ ਵੀ ਸੀਟ ਨਹੀਂ ਜਿੱਤ ਸਕੀ। ਆਮ ਆਦਮੀ ਪਾਰਟੀ ਨੇ ਉੱਤਰ ਪ੍ਰਦੇਸ਼ ‘ਚ 77, ਮਹਾਰਾਸ਼ਟਰ ‘ਚ 48, ਤਾਮਿਲਨਾਡੂ ‘ਚ 25, ਮੱਧ ਪ੍ਰਦੇਸ਼ ‘ਚ 29, ਕਰਨਾਟਕਾ ‘ਚ 28, ਛੱਤੀਸਗੜ੍ਹ ‘ਚ 11, ਬਿਹਾਰ ‘ਚ 40, ਆਂਧਰਾ ਪ੍ਰਦੇਸ਼ ‘ਚ 22, ਆਸਾਮ ‘ਚ 8, ਗੁਜਰਾਤ ‘ਚ 24, ਹਰਿਆਣਾ ‘ਚ 10, ਕੇਰਲਾ ‘ਚ 15, ਕਰਨਾਟਕਾ ‘ਚ 28, ਪੱਛਮੀ ਬੰਗਾਲ ‘ਚ 4, ਹਿਮਾਚਲ ਪ੍ਰਦੇਸ਼ ‘ਚ 4, ਉੱਤਰਾਖੰਡ ‘ਚ 5, ਗੋਆ ‘ਚ 2, ਦਿੱਲੀ ‘ਚ 7 ਅਤੇ ਪੰਜਾਬ ‘ਚ 13 ਸੀਟਾਂ ਸਮੇਤ ਕੁੱਲ 434 ਉਮੀਦਵਾਰ ਖੜ੍ਹੇ ਕੀਤੇ ਸਨ, ਪਰ ਇਨ੍ਹਾਂ ‘ਚੋਂ ਪੰਜਾਬ ‘ਚ ਹੀ ਪਾਰਟੀ ਦੇ ਉਮੀਦਵਾਰ ਚੰਗਾ ਪ੍ਰਦਰਸ਼ਨ ਕਰ ਸਕੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top