Share on Facebook

Main News Page

ਪਾਕਿਸਤਾਨ ਦੇ ਫੈਡਰਲ ਮੰਤਰੀ ਨੇ ਮੱਕੜ ਦੇ ਵਫਦ ਨੂੰ ਮਿਲਣ ਤੋਂ ਕੀਤਾ ਇਨਕਾਰ

ਅੰਮ੍ਰਿਤਸਰ 21ਮਈ (ਜਸਬੀਰ ਸਿੰਘ) ਪਾਕਿਸਤਾਨ ਦੇ ਸਿੱਖਾਂ ਦਾ ਮਸਲਿਆ ਦਾ ਹੱਲ ਕਰਨ ਤੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਵਾਉਣ ਪਾਕਿਸਤਾਨ ਗਏ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਗਏ ਵਫਦ ਨੂੰ ਉਸ ਵੇਲੇ ਨਿਰਾਸ਼ਾਂ ਦਾ ਮੂੰਹ ਵੇਖਣਾ ਪਿਆ ਜਦੋਂ ਪਾਕਿਸਤਾਨ ਦੇ ਫੈਡਰਲ ਮੰਤਰੀ ਜਨਾਬ ਸਰਦਾਰ ਯੂਸਫ ਨੇ ਰੁਝੇਵੇ ਹੋਣ ਕਾਰਨ ਮਿਲਣ ਤੋਂ ਇਨਕਾਰ ਕਰ ਦਿੱਤਾ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਪਾਕਿਸਤਾਨ ਵਿੱਚ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਵਾਉਣ ਲਈ ਪਾਕਿਸਤਾਨ ਤੋਂ ਬੇਰੰਗ ਵਾਪਸ ਪਰਤੀ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਤੋਂ ਬਾਅਦ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਗਈ ਟੀਮ ਨੂੰ ਵੀ ਪਾਕਿਸਤਾਨ ਦੇ ਸਿੱਖਾਂ ਤੇ ਅਧਿਕਾਰੀਆ ਨੇ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਦਿੱਤਾ ਜਿਸ ਕਾਰਨ ਮੱਕੜ ਦੀ ਟੀਮ ਦਾ ਵੀ ਬਦਰੰਗ ਵਾਪਸ ਪਰਤਨਾ ਲੱਗਪੱਗ ਤਹਿ ਹੈ।

ਪਾਕਿਸਤਾਨ ਤੋਂ ਨਨਕਾਣਾ ਸਾਹਿਬ ਗੁਰੂਦੁਆਰੇ ਦੇ ਹੈਡ ਗ੍ਰੰਥੀ ਸ੍ਰ ਦਇਆ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਵੱਲੋ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਕਰਕੇ ਪਾਕਿਸਤਾਨ ਦੇ ਸਿੱਖ ਕਾਫੀ ਖੱਫਾ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਲੇ ਜਦੋ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੋਈ ਵੀ ਕਾਰਵਾਈ ਕਰਦੇ ਹਨ ਤਾਂ ਪਾਕਿਸਤਾਨ ਦੇ ਸਿੱਖਾਂ ਨੂੰ ਕਦੇ ਵੀ ਭਰੋਸੇ ਵਿੱਚ ਨਹੀਂ ਲਿਆ ਜਾਂਦਾ ਜਿਸ ਦਾ ਰੋਸ ਪਾਕਿਸਤਾਨ ਦੇ ਸਿੱਖਾਂ ਵਿੱਚ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ 2003 ਵਿੱਚ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਗਿਆ ਸੀ ਤਾਂ ਸਮੁੱਚੀ ਸਿੱਖ ਕੌਮ ਨੇ ਦੇਸਾ ਵਿਦੇਸ਼ਾਂ ਵਿੱਚ ਪ੍ਰਵਾਨ ਕਰ ਲਿਆ ਸੀ ਜਿਸ ਅਨੁਸਾਰ ਸਾਰੇ ਧਾਰਮਿਕ ਦਿਹਾੜੇ ਮਨਾਉਣੇ ਸਿੱਖ ਜਗਤ ਨੇ ਸ਼ੁਰੂ ਕਰ ਦਿੱਤੇ ਸਨ।

ਉਹਨਾਂ ਕਿਹਾ ਕਿ ਹੁਣ ਉਹਨਾਂ ਨੂੰ ਫਿਰ ਜਾਣਕਾਰੀ ਮਿਲੀ ਹੈ ਕਿ ਕੈਲੰਡਰ ਵਿੱਚ ਕੋਈ ਤਬਦੀਲੀ ਕੀਤੀ ਗਈ ਹੈ ਜਿਹੜਾ ਦੇਸਾਂ ਵਿਦੋਸ਼ਾ ਵਿੱਚ ਵੱਸਦੀਆ ਸਿੱਖ ਸੰਗਤਾਂ ਨੇ ਪ੍ਰਵਾਨ ਨਹੀਂ ਕੀਤਾ। ਉਹਨਾਂ ਕਿਹਾ ਕਿ ਪਾਕਿਸਤਾਨ ਦੇ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੂਰੀ ਤਰ੍ਹਾਂ ਨਤਮਸਤਕ ਹਨ ਪਰ ਇਸ ਦਾ ਬਹੁਤ ਗਿੱਲਾ ਹੈ ਕਿ ਜਦੋਂ ਵੀ ਕੋਈ ਅਕਾਲ ਤਖਤ ਤੋਂ ਫੈਸਲਾ ਲਿਆ ਜਾਂਦਾ ਹੈ ਉਸ ਸਮੇਂ ਪਾਕਿਸਤਾਨ ਦੇ ਸਿੱਖਾਂ ਨੂੰ ਭਰੋਸੇ ਵਿੱਚ ਨਹੀਂ ਲਿਆ ਜਾਂਦਾ ਜਿਸ ਕਰਕੇ ਸੋਧਿਆ ਕੈਲੰਡਰ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਪੂਰੀ ਤਰ੍ਵਾ 2003 ਦੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਨ ਦਿਹਾੜੇ ਮਨਾ ਰਹੇ ਹਨ ਅਤੇ ਅੱਗੇ ਤੋਂ ਵੀ ਮਨਾਉਦੇ ਰਹਿਣਗੇ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਦੀ ਟੀਮ ਤੇ ਸ਼੍ਰੋਮਣੀ ਕਮੇਟੀ ਦੀ ਟੀਮ ਨੂੰ ਵੀ ਕਿਸੇ ਵੀ ਪਾਕਿਸਤਾਨੀ ਅਧਿਕਾਰੀ ਨੇ ਕੋਈ ਪੱਲਾ ਨਹੀਂ ਫੜਾਇਆ।

ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰ ਬਿਸ਼ਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਦੇ ਵਫਦ ਦੀ ਅੱਜ ਇਸਲਾਮਾਬਾਦ ਵਿੱਚ ਪਾਕਿਸਤਾਨ ਦੇ ਫੈਡਰਲ ਮੰਤਰੀ ਨਾਲ ਗੱਲਬਾਤ ਹੋਣੀ ਸੀ ਜਿਹੜੀ ਨਹੀਂ ਹੋ ਸਕੀ ਕਿਉਕਿ ਮੰਤਰੀ ਨੇ ਇਸ ਟੀਮ ਨੂੰ ਰੁਝੇਵੇ ਹੋਣ ਦਾ ਬਹਾਨਾ ਬਣਾ ਕੇ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਵਾਲੇ ਵੀ ਪਹਿਲਾਂ ਆਏ ਤੇ ਉਹਨਾਂ ਨੇ ਵੀ ਪਾਕਿਸਤਾਨ ਦੇ ਸਿੱਖਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਅਤੇ ਹੁਣ ਮੱਕੜ ਸਾਹਿਬ ਵੀ ਟੀਮ ਲੈ ਕੇ ਪੁੱਜ ਗਏ ਹਨ ਜਿਹਨਾਂ ਦਾ ਵਤੀਰਾ ਵੀ ਸਿੱਖਾਂ ਨੂੰ ਵੰਡਣ ਵਾਲਾ ਹੀ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਵਿੱਚ ਹਜਾਰਾ ਸਿੱਖ ਵੱਸਦੇ ਹਨ, ਸਿਰਫ ਰਮੇਸ਼ ਸਿੰਘ ਤੇ ਮਸਤਾਨ ਸਿੰਘ ਹੀ ਸਿੱਖਾਂ ਦੇ ਆਗੂ ਨਹੀਂ ਹਨ ਜਿਹਨਾਂ ਨੂੰ ਨਾਲ ਲੈ ਕੇ ਪਹਿਲਾਂ ਦਿੱਲੀ ਵਾਲੇ ਅਤੇ ਹੁਣ ਮੱਕੜ ਤੇ ਉਸ ਦੀ ਟੀਮ ਨੂੰ ਲੈ ਕੇ ਘੁੰਮ ਰਹੇ ਹਨ।

ਇਸੇ ਤਰ੍ਹਾਂ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਤੇ ਓਕਬ ਬੋਰਡ ਦੇ ਚੇਅਰਮੈਨ ਜਨਾਬ ਅਜ਼ਹਰ ਸੁਲੈਰੀ ਨੇ ਕਿਹਾ ਕਿ ਨਾਨਕਸ਼ਹੀ ਕੈਲੰਡਰ ਸਿੱਖਾਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਵਾਰੀ ਤਾਂ ਉਹ 2003 ਵਾਲੇ ਕੈਲੰਡਰ ਮੁਤਾਬਕ ਹੀ ਗੁਰੂ ਸਾਹਿਬਾਨ ਦੇ ਗੁਰਪੁਰਬ ਮਨਾਉਣਗੇ ਪਰ ਜਲਦੀ ਹੀ ਪਾਕਿਸਤਾਨ ਕਮੇਟੀ ਦੀ ਚੋਣ ਹੋਣ ਵਾਲੀ ਹੈ ਅਤੇ ਚੋਣ ਤੋਂ ਬਾਅਦ ਇਹ ਨਵੀ ਕਮੇਟੀ ਫੈਸਲਾ ਕਰੇਗੀ ਕਿ ਕਿਹੜੇ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦੇਣੀ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਓਕਬ ਬੋਰਡ ਸਿੱਖਾਂ ਦੀਆ ਧਾਰਮਿਕ ਭਾਵਨਾਵਾ ਦੀ ਕਦਰ ਕਰਦਾ ਹੈ ਪਰ ਸਿੱਖ ਦੇ ਧਾਰਮਿਕ ਮਾਮਲਿਆ ਵਿੱਚ ਕੋਈ ਦਖਲ ਅੰਦਾਜੀ ਨਹੀਂ ਕਰੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top