Share on Facebook

Main News Page

ਮਾਮਲਾ ਗੁਰਚਰਨ ਸਿੰਘ ਬੱਬਰ ਵਲੋਂ ਗੁਰਬਚਨ ਸਿੰਘ ਨੂੰ ਜਥੇਦਾਰੀ ਤੋਂ ਲਾਹੁਣ ਦੀ ਅਰਦਾਸ ਦਾ

ਅੰਮ੍ਰਿਤਸਰ 30 ਮਈ (ਜਸਬੀਰ ਸਿੰਘ) ਆਲ ਇੰਡੀਆ ਸਿੱਖ ਕਾਨਫਰੰਸ ਦੇ ਮੁੱਖੀ ਸ੍ਰੀ ਗੁਰਚਰਨ ਸਿੰਘ ਬੱਬਰ ਵੱਲੋ 31 ਮਈ ਨੂੰ ਦੁਪਿਹਰ ਦੋ ਵਜੇ ਸ੍ਰੀ ਅਕਾਲ ਤਖਤ ਦੇ ਸਨਮੁੱਖ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਜਥੇਦਾਰੀ ਤੋਂ ਲਾਹੁਣ ਲਈ ਕੀਤੀ ਜਾਣ ਵਾਲੀ ਅਰਦਾਸ ਨੂੰ ਲੈ ਕੇ, ਸ਼੍ਰੋਮਣੀ ਕਮੇਟੀ ਤੇ ਗੁਰਚਰਨ ਸਿੰਘ ਬੱਬਰ ਵਿੱਚਕਾਰ ਕਿਸੇ ਵੀ ਕਿਸਮ ਦਾ ਟਕਰਾਅ ਹੋ ਸਕਦਾ ਹੈ, ਜਦ ਕਿ ਸ਼੍ਰੋਮਣੀ ਕਮੇਟੀ ਨੇ ਬੱਬਰ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕਰ ਲਏ ਹਨ।

ਆਲ ਇੰਡੀਆ ਸਿੱਖ ਕਾਨਫਰੰਸ ਦੇ ਮੁੱਖੀ ਗੁਰਚਰਨ ਸਿੰਘ ਬੱਬਰ ਦਾ ਮੰਨਣਾ ਹੈ ਕਿ ਗਿਆਨੀ ਗੁਰਬਚਨ ਸਿੰਘ ਸਿੱਖ ਮਸਲਿਆਂ ਨੂੰ ਹੱਲ ਕਰਨ ਲਈ ਬੁਰੀ ਤਰ੍ਹਾਂ ਨਾਕਾਮ ਰਹੇ ਹਨ ਅਤੇ ਉਹਨਾਂ ਵੱਲੋ ਕੰਨਟੇਨਰ ਵਿੱਚ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜਣ ਦੀ ਦਿੱਤੀ ਗਈ ਇਜ਼ਾਜ਼ਤ ਕਿਸੇ ਵੀ ਰੂਪ ਵਿੱਚ ਸਹੀ ਨਹੀਂ ਹੈ। ਉਹਨਾਂ ਕਿਹਾ ਕਿ ਕੰਨਟੇਨਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪਾ ਤੇ ਭੇਜਣ ਦੀ ਇਜਾਜਤ ਦੇਣਾ ਗੁਰੂ ਸਾਹਿਬ ਦੀ ਤੌਹੀਨ ਕਰਨ ਦੇ ਬਰਾਬਰ ਹੈ।

ਬੱਬਰ ਵੱਲੋ ਭਲਕੇ 31 ਮਈ ਨੂੰ ਸ੍ਰੀ ਅਕਾਲ ਤਖਤ ਦੇ ਸਨਮੁੱਖ ਗਿਆਨੀ ਗੁਰਬਚਨ ਸਿੰਘ ਨੂੰ ਸੇਵਾ ਮੁਕਤ ਕਰਨ ਦੀ ਅਰਦਾਸ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਪੂਰੀ ਤਰ੍ਹਾਂ ਲੈਸ ਹੋ ਕੇ ਤਾਇਨਾਤ ਰਹੇਗੀ ਤੇ ਬੱਬਰ ਨੂੰ ਕਿਸੇ ਵੀ ਕਿਸਮ ਦੀ ਅਜਿਹੀ ਅਰਦਾਸ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।

ਇਸੇ ਤਰ੍ਹਾਂ ਸੰਨ 2003 ਵਿੱਚ ਵੀ ਤੱਤਕਾਲੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਵੀ ਲਾਹੁਣ ਲਈ ਸ਼੍ਰੋਮਣੀ ਖਾਲਸਾ ਪੰਚਾਇਤ ਅਰਦਾਸ ਕਰਨ ਵਾਸਤੇ ਆਈ ਸੀ, ਪਰ ਟਾਸਕ ਫੋਰਸ ਤੇ ਹੋਰ ਸ਼੍ਰੋਮਣੀ ਕਮੇਟੀ ਮੁਲਾਜਮਾਂ ਨੇ ਖਾਲਸਾ ਪੰਚਾਇਤ ਦੇ ਮੁੱਖੀ ਰਾਜਿੰਦਰ ਸਿੰਘ ਚੰਡੀਗੜ੍ਹ ਤੇ ਹੋਰ ਸਾਥੀਆਂ ਦੀ ਮਾਰ ਕੁੱਟ ਕੀਤੀ ਸੀ ਤੇ ਉਹਨਾਂ ਦੇ ਖਿਲਾਫ ਫੌਜਦਾਰੀ ਮੁਕੱਦਮਾ ਵੀ ਦਰਜ ਕੀਤਾ ਗਿਆ ਅਤੇ ਉਹ ਕਈ ਦਿਨ ਜੇਲ 'ਚ ਰਹੇ।

ਇਸੇ ਤਰ੍ਹਾਂ ਸ੍ਰ. ਬੱਬਰ ਵੱਲੋਂ ਵੀ ਅਰਦਾਸ ਕਰਨ ਤੇ ਉਸ ਨਾਲ ਵੀ ਖਾਲਸਾ ਪੰਚਾਇਤ ਵਾਲਾ ਜੇਕਰ ਵਤੀਰਾ ਅਪਨਾਇਆ ਜਾਂਦਾ ਹੈ, ਤਾਂ ਫਿਰ ਸ਼੍ਰੋਮਣੀ ਕਮੇਟੀ ਦੀ ਇੱਕ ਵਾਰੀ ਫਿਰ ਬਦਨਾਮੀ ਹੋਣੀ ਸੁਭਾਵਿਕ ਹੀ ਹੈ।

ਗੁਰਚਰਨ ਸਿੰਘ ਨੇ ਦੇਸ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੇਲ ਪੱਤਰ ਭੇਜ ਕੇ ਮੰਗ ਕੀਤੀ ਹੈ, ਕਿ ਉਸ ਨਾਲ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਕਿਸੇ ਵੀ ਪ੍ਰਕਾਰ ਦੀ ਵਧੀਕੀ ਹੋ ਸਕਦੀ ਹੈ ਅਤੇ ਉਸ ਦੀ ਕੁੱਟਮਾਰ ਵੀ ਕੀਤੀ ਜਾ ਸਕਦੀ ਹੈ, ਜਿਸ ਲਈ ਕਰੜੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ। ਸ੍ਰ ਬੱਬਰ ਨੇ ਕਿਹਾ ਹੈ ਕਿ ਉਹ ਇਨਸਾਫ ਪਸੰਦ ਤੇ ਸ਼ਾਂਤੀ ਪਸੰਦ ਸ਼ਹਿਰੀ ਹੈ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕਰਨਾ ਉਸ ਦਾ ਬੁਨਿਆਦੀ ਤੇ ਧਾਰਮਿਕ ਹੱਕ ਹੈ। ਉਹਨਾਂ ਕਿਹਾ ਕਿ ਜੇਕਰ ਉਹਨਾਂ ਤੇ ਕਿਸੇ ਵੀ ਕਿਸਮ ਦਾ ਹਮਲਾ ਕੀਤਾ ਗਿਆ, ਤਾਂ ਇਹ ਸਮਝ ਲਿਆ ਜਾਵੇਗਾ ਕਿ ਸ਼੍ਰੋਮਣੀ ਕਮੇਟੀ 'ਤੇ ਕਾਬਜ ਮਹੰਤ ਸੱਚਾਈ ਸੁਨਣ ਤੇ ਜਾਨਣ ਦੀ ਸਮੱਰਥਾ ਨਹੀਂ ਰੱਖਦੇ।

ਦੂਜੇ ਪਾਸੇ ਜਦੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ. ਪਰਤਾਪ ਸਿੰਘ ਨਾਲ ਉਹਨਾਂ ਦੇ ਫੋਨ ਰਾਹੀਂ ਰਾਬਤਾ ਕਾਇਮ ਕੀਤਾ, ਤਾਂ ਉਹਨਾਂ ਕਿਹਾ ਕਿ ਉਹ ਕਿਸੇ ਜ਼ਰੂਰੀ ਮੀਟਿੰਗ ਵਿੱਚ ਮਸ਼ਰੂਫ ਹਨ, ਜਿਸ ਕਰਕੇ ਗੱਲ ਨਹੀਂ ਕਰ ਸਕਦੇ, ਪਰ ਉਹਨਾਂ ਨੇ ਬੱਬਰ ਦੀ ਆਮਦ ਤੇ ਲੋੜੀਂਦੇ ਪ੍ਰਬੰਧ ਕਰ ਲਏ ਹਨ ਅਤੇ ਕਿਸੇ ਨੂੰ ਮਰਿਆਦਾ ਪਰੰਪਰਾਵਾਂ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top