Share on Facebook

Main News Page

ਜੰਮੂ ਕਸ਼ਮੀਰ ਵਿੱਚ ਲੱਗੀ ਧਾਰਾ 370 ਨੂੰ ਹਰ ਹਾਲ ਵਿੱਚ ਖ਼ਤਮ ਕਰਨਾ ਚਾਹੀਦਾ ਹੈ ਅਤੇ ਰਾਮ ਮੰਦਰ ਵੀ ਜ਼ਰੂਰ ਬਣਨਾ ਚਾਹੀਦਾ ਹੈ
-: ਪ੍ਰਵੀਨ ਤੋਗੜੀਆ

ਆਨੰਦਪੁਰ ਸਾਹਿਬ, 30 ਮਈ - ‘ਜੰਮੂ ਕਸ਼ਮੀਰ ਵਿੱਚ ਲੱਗੀ ਧਾਰਾ 370 ਨੂੰ ਹਰ ਹਾਲ ਵਿੱਚ ਖ਼ਤਮ ਕਰਨਾ ਚਾਹੀਦਾ ਹੈ ਅਤੇ ਰਾਮ ਮੰਦਰ ਵੀ ਜ਼ਰੂਰ ਬਣਨਾ ਚਾਹੀਦਾ ਹੈ।’ ਇਹ ਪ੍ਰਗਟਾਵਾ ਕਰਦਿਆਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ ਪ੍ਰਵੀਨ ਤੋਗੜੀਆ ਨੇ ਕਿਹਾ ਕਿ ਜੇਕਰ ਇਹ ਮਸਲੇ ਹੁਣ ਹੱਲ ਨਹੀਂ ਹੋਣਗੇ ਤਾਂ ਫਿਰ ਕਦੋਂ ਹੱਲ ਹੋਣਗੇ।

ਤੋਗੜੀਆ ਬੀਤੀ ਦੇਰ ਸ਼ਾਮ ਇੱਥੇ ਨਿੱਜੀ ਕੰਮ ਲਈ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿੱਚ ਲੱਗੀ ਧਾਰਾ 370 ਨੂੰ ਤੁਰੰਤ ਖ਼ਤਮ ਕਰਨਾ ਚਾਹੀਦਾ ਹੈ ਅਤੇ ਜਿਹੜੇ ਲੋਕ ਉੱਥੋਂ ਉਜਾੜੇ ਗਏ ਸਨ, ਉਨ੍ਹਾਂ ਨੂੰ ਵੀ ਤੁਰੰਤ ਵਸਾਇਆ ਜਾਣਾ ਚਾਹੀਦਾ ਹੈ। ਇਹ ਹੀ ਨਹੀਂ ਨਵੇਂ ਸਿਰੇ ਤੋਂ ਵਸਣ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਪ੍ਰਤੀ ਪਰਿਵਾਰ ਪੰਜ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ।

ਦੇਸ਼ ਵਿੱਚ ਲੋਕ ਸਭਾ ਚੋਣਾਂ ਦੌਰਾਨ ਹਰ ਵਾਰ ਗਰਮਾਉਣ ਵਾਲੇ ਰਾਮ ਮੰਦਰ ਦੇ ਮੁੱਦੇ ’ਤੇ  ਤੋਗੜੀਆ ਨੇ ਕਿਹਾ ਕਿ ਰਾਮ ਮੰਦਰ ਹਰ ਹਾਲ ਵਿੱਚ ਬਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਨਰਿੰਦਰ ਮੋਦੀ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਜਿੱਥੇ ਦੇਸ਼ ਵਿਸ਼ਵ ਪੱਧਰ ’ਤੇ ਤਰੱਕੀ ਕਰੇਗਾ ਉੱਥੇ ਆਰਥਿਕ ਪੱਖ ਤੋਂ ਵੀ ਕਾਫੀ ਮਜ਼ਬੂਤ ਹੋਵੇਗਾ।

ਇਸ ਮੌਕੇ ਉਨ੍ਹਾਂ ਨਾਲ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕੁੱਲੂ ਦੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਰਾਹੁਲ ਸੋਲੰਕੀ, ਬੇਦੀ ਇੰਦਰਜੀਤ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top