Share on Facebook

Main News Page

ਬਾਦਲ ਦਲ ਵਾਲਿਆਂ ਵੱਲੋਂ ਹਰਿਆਣੇ ਦੇ ਗੁਰਦੁਆਰਿਆਂ ‘ਤੇ ਕੀਤੇ ਕਬਜ਼ੇ ਵਿਰੁੱਧ ਰੋਸ ਮਾਰਚ ਹੋਏ ਸ਼ੁਰੂ

ਅੰਬਾਲਾ, 20 ਜੁਲਾਈ (ਡਾ.ਅਵਤਾਰ ਸਿੰਘ): ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੇ ਬੈਨਰ ਹੇਠ ਵੱਡੀ ਗਿਣਤੀ ‘ਚ ਅੰਬਾਲਾ ਖੇਤਰ ਦੀ ਸਿੱਖ ਸੰਗਤ ਐਤਵਾਰ ਨੂੰ ਚੱਢਾ ਪੈਲੇਸ ‘ਚ ਇਕੱਠੀ ਹੋਈ। ਸੰਗਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸੂਬਾਈ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਮਛੌਂਡਾ ਦੀ ਅਗਵਾਈ ‘ਚ ਸ਼ਾਂਤੀ ਮਾਰਚ ਕੱਢਿਆ। ਇਹ ਸ਼ਾਂਤੀ ਮਾਰਚ ਪ੍ਰਸਤਾਵਿਤ ਥਾਂ ਮਿੰਨੀ ਸਕੱਤਰੇਤ ਦੀ ਥਾਂ ਰੈਸਟ ਹਾਊਸ ਪੁੱਜਾ, ਜਿੱਥੇ ਵਧੀਕ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਰਾਹੀਂ ਮੁੱਖ ਮੰਤਰੀ ਹਰਿਆਣਾ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਰਾਹੀਂ ਕਿਹਾ ਗਿਆ ਕਿ 11 ਜੁਲਾਈ ਨੂੰ ਸੂਬਾ ਸਰਕਾਰ ਵਲੋਂ ਵਿਧਾਨ ਸਭਾ ‘ਚ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿਲ ਪਾਸ ਹੋ ਚੁੱਕਾ ਹੈ ਤੇ 14 ਜੁਲਾਈ ਨੂੰ ਹਰਿਆਣਾ ਦੇ ਰਾਜਪਾਲ ਵਲੋਂ ਵੀ ਇਹ ਬਿੱਲ ‘ਤੇ ਦਸਤਖ਼ਤ ਕੀਤੇ ਜਾ ਚੁੱਕੇ ਹਨ। ਇਸ ਤਰ੍ਹਾਂ ਇਸ ਬਿੱਲ ਨੂੰ ਪੂਰੀ ਤਰ੍ਹਾਂ ਕਾਨੂੰਨੀ ਮਾਨਤਾ ਮਿਲ ਚੁੱਕੀ ਹੈ।

ਇਸ ਦੇ ਬਾਵਜੂਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਪੰਜਾਬ ਦੇ ਮੰਤਰੀਆਂ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਅੰਮ੍ਰਿਤਸਰ (ਪੰਜਾਬ) ਤੋਂ ਹਥਿਆਰਾਂ ਸਮੇਤ ਆਪਣੇ ਵਿਅਕਤੀ ਹਰਿਆਣਾ ਦੇ ਗੁਰਦੁਆਰਿਆਂ ‘ਚ ਭੇਜ ਕੇ ਉਥੋਂ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਕਾਰਨ ਸੰਗਤ ‘ਚ ਬਹੁਤ ਨਾਰਾਜ਼ਗੀ ਹੈ ਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਹ ਲੋਕ ਜਿੱਥੇ ਹਰਿਆਣਾ ਦੀ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ, ਉਥੇ ਇਹ ਸਭ ਸਿੱਖ ਪੰਥ ਦੀ ਮਰਿਆਦਾ ਦੇ ਵੀ ਉਲਟ ਹੈ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬਾਨ ‘ਤੇ ਇਨ੍ਹਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਛੁਡਵਾ ਕੇ ਸੰਗਤ ਦੇ ਹਵਾਲੇ ਕੀਤੇ ਜਾਣ ਕਿਉਂਕਿ ਹਰਿਆਣਾ ਦੀ ਸਿੱਖ ਸੰਗਤ ਅਮਨ ਤੇ ਸ਼ਾਂਤੀ ਚਾਹੁੰਦੀ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਮਛੌਂਡਾ ਨੇ ਕਿਹਾ ਕਿ ਹਰਿਆਣਾ ਦੇ ਸਿੱਖ ਇਕ ਆਦਰਸ਼ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਵਿਖ਼ਾਉਣਗੇ। ਉਨ੍ਹਾਂ ਕਿਹਾ ਕਿ ਇਹ ਭਰਮ ਫੈਲਾਇਆ ਜਾ ਰਿਹਾ ਹੈ ਕਿ ਹਰਿਆਣਾ ਦੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਰੋਧ ‘ਚ ਹਨ, ਜਦਕਿ ਹਰਿਆਣਾ ਦੇ ਹੀ ਕੀ, ਸਾਰੇ ਸੰਸਾਰ ਦੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਿੱਲ ਨੂੰ ਅਕਾਲੀ ਦਲ ਬਾਦਲ ਵਲੋਂ ‘ਮਨੀ ਬਿੱਲ’ ਕਹਿ ਕੇ ਇਸ ਦਾ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਜੇਕਰ ਦਿੱਲੀ ਕਮੇਟੀ ਲਈ ਸ. ਬਾਦਲ ਧਰਨੇ ਦੇ ਸਕਦੇ ਹਨ, ਤਾਂ ਹਰਿਆਣਾ ਦੀ ਕਮੇਟੀ ਖਿਲਾਫ਼ ਕਿਉਂ ਹਨ। ਇਸ ਮੌਕੇ ਦੀਦਾਰ ਸਿੰਘ ਨਲਵੀ ਨੇ ਵੀ ਕਿਹਾ ਕਿ ਅਸੀਂ ਵੱਖਰੀ ਕਮੇਟੀ ਬਣਾ ਕੇ ਆਪਣਾ ਹੱਕ ਲੈ ਕੇ ਰਹਾਂਗੇ।

ਇਸ ਮੌਕੇ ਜੋਗਾ ਸਿੰਘ ਯਮੁਨਾ ਨਗਰ, ਹਰਮਨਪ੍ਰੀਤ ਸਿੰਘ, ਬਾਬਾ ਬਲਜੀਤ ਸਿੰਘ ਦਾਦੂਵਾਲ, ਅਵਤਾਰ ਸਿੰਘ ਚੱਕੂ, ਕਰਨੈਲ ਸਿੰਘ ਨਿਮਨਾਬਾਦ, ਜਸਬੀਰ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਜਨੇਤਪੁਰ, ਸੁਖਜਿੰਦਰ ਸਿੰਘ ਬਿੱਟਾ, ਹਾਕਮ ਸਿੰਘ ਕੇਸਰੀ, ਅਜੈਬ ਸਿੰਘ, ਮੰਗਲ ਸਿੰਘ ਨੇਸੀ, ਰਤਨ ਸਿੰਘ, ਕੁਲਵੰਤ ਸਿੰਘ ਨਗਲਾ, ਹਰਪ੍ਰੀਤ ਸਿੰਘ ਨਰੂਲਾ ਸਮੇਤ ਵੱਡੀ ਗਿਣਤੀ ‘ਚ ਜ਼ਿਲ੍ਹਾ ਭਰ ਤੋਂ ਆਈ ਸਿੱਖ ਸੰਗਤ ਮੌਜੂਦ ਰਹੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top