Share on Facebook

Main News Page

ਬਾਦਲ ਬੋਲੇ "ਲੜਾਈ ਹੁਣ ਪੰਥ ਤੇ ਕਾਂਗਰਸ ਵਿਚਾਲੇ"

* ਵੱਖਰੀ ਕਮੇਟੀ ਦੀ ਸਥਾਪਨਾ ਖ਼ਿਲਾਫ਼ ਗ੍ਰਿਫ਼ਤਾਰੀ ਲਈ ਤਿਆਰ ਹਾਂ - ਸ਼੍ਰੋਮਣੀ ਕਮੇਟੀ ਦੇ ਮਾਣ ਦੀ ਬਹਾਲੀ ਤਕ ਚੈਨ ਨਾਲ ਨਹੀਂ ਬੈਠਾਂਗਾ - ਲਾਇਆ ਜਾਣ ਵਾਲਾ ਮੋਰਚਾ ਅਮਨਪੂਰਬਕ ਚੱਲੇਗਾ

ਚੰਡੀਗੜ੍ਹ, 23 ਜੁਲਾਈ - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸ.ਜੀ.ਪੀ.ਸੀ.) ਬਣਾਏ ਜਾਣ ਵਿਰੁੱਧ ਮੋਰਚਾ ਲਾਉਣ ਲਈ ਤਿਆਰੀ ਕਰ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਇਹ ਲੜਾਈ ‘‘ਪੰਥ ਤੇ ਕਾਂਗਰਸ ਪਾਰਟੀ’’ ਵਿਚਾਲੇ ਹੈ।

ਉਨ੍ਹਾਂ ਕਿਹਾ ਕਿ ਇਹ ਮੰਨਣਾ ਗਲਤ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸਿੱਖਾਂ ਖ਼ਿਲਾਫ਼ ਸੰਘਰਸ਼ ਵਿੱਢ ਰਿਹਾ ਹੈ। ਉਨ੍ਹਾਂ ਵਿਰੁੱਧ ਕੁਝ ਨਹੀਂ ਕੀਤਾ ਜਾ ਰਿਹਾ। ਅਕਾਲੀ ਦਲ ਦੀ ਲੜਾਈ ਕਾਂਗਰਸ ਵਿਰੁੱਧ ਹੈ, ਜੋ ਲੰਮੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਐਸ.ਜੀ.ਪੀ.ਸੀ. ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ। ਇਹੋ ਪੰਥ ਦੇ ਤਿੰਨ ਅਹਿਮ ਸੰਗਠਨ ਹਨ।

ਉਨ੍ਹਾਂ ਨੇ ਕਿਹਾ ਕਿ ਵੱਖਰੀ ਕਮੇਟੀ ਬਣਾਉਣ ਵਿਰੁੱਧ ਗ੍ਰਿਫ਼ਤਾਰੀ ਦੇਣ ਵਾਲਿਆਂ ਵਿੱਚ ਉਹ ਪਹਿਲੇ ਵਿਅਕਤੀ ਹੋਣਗੇ ਤੇ ਉਦੋਂ ਤੱਕ ਉਹ ਚੈਨ ਨਾਲ ਨਹੀਂ ਬੈਠਣਗੇ ਜਦੋਂ ਤੱਕ ਐਸ.ਜੀ.ਪੀ.ਸੀ. ਦਾ ਅਸਲ ਰੂਪ ਬਹਾਲ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਹ ਹੋਰ ਬਹੁਤਾ ਕੁਝ ਨਹੀਂ ਕਹਿ ਸਕਦੇ ਸਿਰਫ਼ ਇੰਨਾ ਆਖਦੇ ਹਨ ਕਿ ਉਹ ਇਸ ਮੁੱਦੇ ’ਤੇ ਅਮਨਪੂਰਵਕ ਲੜਾਈ ਲਈ ਤਿਆਰੀ ਕਰ ਚੁੱਕੇ ਹਨ।

ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਕੀ ਗ੍ਰਿਫ਼ਤਾਰੀ ਦੇਣ ਤੋਂ ਪਹਿਲਾਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ। 26 ਜੁਲਾਈ ਦੀ ਸ਼ਾਮ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੰਮ੍ਰਿਤਸਰ ’ਚ ਮੀਟਿੰਗ ਹੋਵੇਗੀ। ਅਗਲੇ ਦਿਨ ਵਿਸ਼ਵ ਸਿੱਖ ਕਾਨਫਰੰਸ ਹਰਿਮੰਦਰ ਸਾਹਿਬ ਵਿਖੇ ਹੋਣੀ ਹੈ। ਕੋਰ ਕਮੇਟੀ ’ਚ ਹੀ ਮੋਰਚੇ ਬਾਰੇ ਫੈਸਲਾ ਲਿਆ ਜਾਣਾ ਹੈ।

ਜਦੋਂ ਫਿਰ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜਦੋਂ ਉਹ ਮੁੱਖ ਮੰਤਰੀ ਦਾ ਅਹੁਦਾ ਤਿਆਗ ਕੇ ਗ੍ਰਿਫ਼ਤਾਰੀ ਦੇਣਗੇ ਤਾਂ ਸੁਭਾਵਿਕ ਹੈ ਕਿ ਸੁਖਬੀਰ ਬਾਦਲ ਹੀ ਮੁੱਖ ਮੰਤਰੀ ਹੋਣਗੇ? ਇਸ ਦੇ ਜੁਆਬ ’ਚ ਉਨ੍ਹਾਂ ਕਿਹਾ ਕਿ ਉਹ ਇਸ ਵੇਲੇ ਕੁਝ ਨਹੀਂ ਕਹਿਣਗੇ। ਸਾਰੇ ਅਹਿਮ ਐਲਾਨ ਵਿਸ਼ਵ ਸਿੱਖ ਕਾਨਫਰੰਸ ’ਚ ਕੀਤੇ ਜਾਣਗੇ। ਫਿਰ ਵੀ ਜਾਪਦਾ ਹੈ ਕਿ ਕੋਰ ਕਮੇਟੀ ਦੀ ਮੀਟਿੰਗ ’ਚ ਬਾਦਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਤੇ ਸੁਖਬੀਰ ਦੇ ਇਸ ਅਹੁਦੇ ’ਤੇ ਆਉਣ ਦਾ ਰਾਹ ਬਣੇਗਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੋਰਚਾ ਲਾਉਣ ਦਾ ਸ਼ੌਕ ਨਹੀਂ ਹੈ। ਹਰਿਆਣੇ ਦੀ ਕਾਂਗਰਸ ਸਰਕਾਰ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਖਿੱਤੇ ’ਚ ਅਮਨ-ਕਾਨੂੰਨ ਤੇ ਸ਼ਾਂਤੀ ਬਣਾ ਕੇ ਰੱਖਣ ਲਈ ਚੰਗਾ ਹੈ, ਕਾਂਗਰਸ ਵੱਖਰੀ ਕਮੇਟੀ ਬਣਾਉਣ ਲਈ ਬਣਾਇਆ ਕਾਨੂੰਨ ਰੱਦ ਕਰ ਦੇਵੇ। ਉਨ੍ਹਾਂ ਨੇ ਹਰੇਕ ਸਿੱਖ ਨੂੰ ਸ਼ਾਂਤੀ ਬਣਾ ਕੇ ਤੇ ਗੁਰੂ ਘਰਾਂ ਵਿੱਚ ਹਥਿਆਰ ਨਾ ਲਿਜਾਣ ਦੀ ਤਾਕੀਦ ਕੀਤੀ।

ਵੱਖਰੀ ਕਮੇਟੀ ਦਾ ਮਾਮਲਾ ਮਨਸੂਖ ਹੋਣ ਦੀ ਸਥਿਤੀ ਵਿੱਚ ਉਹ ਹਰਿਆਣੇ ਦੇ ਸਿੱਖਾਂ ਨੂੰ ਕੀ ਪੇਸ਼ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਹਰਿਆਣੇ ਦੇ ਚੁਣੇ ਹੋਏ ਸਾਰੇ ਐਸ.ਜੀ.ਪੀ.ਸੀ. ਮੈਂਬਰਾਂ ਨੂੰ ਸੂਬੇ ਦੇ ਗੁਰਦੁਆਰੇ ਐਸ.ਜੀ.ਪੀ.ਸੀ. ਦੇ ਫਰੇਮਵਰਕ ਵਿੱਚ ਰਹਿ ਕੇ ਚਲਾਉਣ ਦਾ ਅਧਿਕਾਰ ਹੈ, ਐਸ.ਜੀ.ਪੀ.ਸੀ. ਦਾ ਹਰਿਆਣਾ ਵਿੱਚ ਵਧੀਕ ਦਫ਼ਤਰ ਖੋਲ੍ਹਿਆ ਜਾ ਸਕਦਾ ਹੈ ਤੇ ਇਸ ਨੂੰ ਚਲਾਉਣ ਲਈ ਸਹਾਇਕ ਸਕੱਤਰ ਵੀ ਲਾਇਆ ਜਾ ਸਕਦਾ ਹੈ। ਉਨ੍ਹਾਂ ਇਹ ਦੋਸ਼ ਰੱਦ ਕਰ ਦਿੱਤੇ ਕਿ ਐਸ.ਜੀ.ਪੀ.ਸੀ. ਨੇ ਹਰਿਆਣਾ ਦੇ ਗੁਰਦੁਆਰਿਆਂ ਦੀ ਅਣਦੇਖੀ ਕੀਤੀ। ਉਨ੍ਹਾਂ ਕਿਹਾ ਕਿ ਵੱਖਰੀ ਕਮੇਟੀ ਦੇ ਦਾਅਵੇਦਾਰ ਪਿਛਲੀਆਂ ਐਸ.ਜੀ.ਪੀ.ਸੀ. ਚੋਣਾਂ ’ਚ ਮੂੰਹ ਦੀ ਖਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਸਿੱਖਾਂ ਦੀ ਆਵਾਜ਼ ਐਸ.ਜੀ.ਪੀ.ਸੀ. ਨੂੰ ਵੰਡਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਨਵਾਂ ਕਾਨੂੰਨ ਲਿਆ ਕੇ ਅਰਾਜਕਤਾ ਫੈਲਾਈ ਹੈ ਤੇ ਆਪਣੇ ਕਾਨੂੰਨੀ ਅਧਿਕਾਰ ਨੂੰ ਉਲੰਘੀ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top