Share on Facebook

Main News Page

ਅਵਤਾਰ ਸਿੰਘ ਮੱਕੜ ਦੀ ਤਬੀਅਤ ਵਿਗੜੀ

ਲੁਧਿਆਣਾ, 2 ਅਗਸਤ - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅੱਜ ਬਾਅਦ ਦੁਪਹਿਰ ਤਬੀਅਤ ਵਿਗੜ ਗਈ, ਜਿਸ ਤੇ ਉਨ੍ਹਾਂ ਦਾ ਡਾਕਟਰਾਂ ਨੇ ਚੈਕਅਪ ਕੀਤਾ। ਹੀਰੋ ਡੀ. ਐਮ. ਸੀ. ਹਸਪਤਾਲ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ: ਗੁਰਪ੍ਰੀਤ ਸਿੰਘ ਵਾਂਡਰ ਦੀ ਅਗਵਾਈ ਹੇਠ ਡਾਕਟਰਾਂ ਨੇ ਜਥੇਦਾਰ ਅਵਤਾਰ ਸਿੰਘ ਦੇ ਟੈਸਟ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁਕੰਮਲ ਆਰਾਮ ਦੀ ਸਲਾਹ ਦਿੱਤੀ। 

ਅਵਤਾਰ ਸਿੰਘ ਦੇ ਸਪੁੱਤਰ ਇੰਦਰਜੀਤ ਸਿੰਘ ਮੱਕੜ ਨੇ ਦੇਰ ਸ਼ਾਮ ਦੱਸਿਆ ਕਿ ਡਾਕਟਰਾਂ ਨੇ ਅਵਤਾਰ ਸਿੰਘ ਨੂੰ ਅਗਲੇ ਤਿੰਨ ਦਿਨ ਆਪਣੇ ਸਾਰੇ ਰੁਝੇਵੇਂ ਰੱਦ ਕਰਕੇ ਮੁਕੰਮਲ ਆਰਾਮ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੇ ਕੰਮਕਾਜ ਸਬੰਧੀ ਸਿਰਫ਼ ਅਧਿਕਾਰੀ ਹੀ ਉਨ੍ਹਾਂ ਨੂੰ ਇਸ ਦੌਰਾਨ ਮਿਲ ਸਕਣਗੇ।

ਟਿੱਪਣੀਲਗਦੈ ਹਰਿਆਣਾ ਕਮੇਟੀ ਦਾ ਦਿਲ 'ਤੇ ਜ਼ਿਆਦਾ ਜ਼ੋਰ ਪੈ ਗਿਆ...


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top