Share on Facebook

Main News Page

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬੱਤ ਖਾਲਸਾ ਨਹੀਂ ਬਲਕਿ ਉਸਦਾ ਇਕ ਹਿੱਸਾ ਹੈ
-: ਲੁਧਿਆਣਾ ਚ ਪੰਥਕ ਤਾਲਮੇਲ ਸੰਗਠਨ ਦੀ ਮੀਟਿੰਗ

ਲੁਧਿਆਣਾ, 29 ਅਗਸਤ - ਪੰਥਕ ਤਾਲਮੇਲ ਸੰਗਠਨ ਨੇ ਸਿੱਖ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਸੰਵਿਧਾਨ ਦੀ ਧਾਰਾ 25 ਵਿਚ ਸੋਧ ਕਰਾਉਣ ਅਤੇ ਸਿੱਖ ਪਰਸਨਲ ਲਾਅ ਬਣਾਉਣ ਸਬੰਧੀ ਪ੍ਰਕਿਰਿਆ ਸ਼ੁਰੂ ਕਰਨ ਕਿਉਂਕਿ ਸਿੱਖ ਇਕ ਵੱਖਰੀ ਕੌਮ ਹੈ ਅਤੇ ਸਿੱਖਾਂ ਲਈ ਇਹ ਜ਼ਰੂਰੀ ਹੈ | ਅੱਜ ਇਥੇ ਸੰਗਠਨ ਦੀ ਗਿਆਨੀ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਹਰਦੀਪ ਸਿੰਘ ਨੇ ਦੱਸਿਆ ਕਿ ਸਿੱਖ ਸੰਸਦ ਮੈਂਬਰਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠਕੇ ਇਹ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ |

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬੱਤ ਖਾਲਸਾ ਨਹੀਂ ਬਲਕਿ ਉਸਦਾ ਇਕ ਹਿੱਸਾ ਹੈ ਅਤੇ ਸਰਬੱਤ ਖਾਲਸਾ ਬੁਲਾ ਕੇ ਸਹਿਮਤੀ ਅਤੇ ਪੰਥਕ ਭਾਵਨਾ ਨਾਲ ਸਿੱਖਾਂ ਦੇ ਮਸਲੇ ਹੱਲ ਹੋਣੇ ਚਾਹੀਦੇ ਹਨ | ਭਾਈ ਹਰਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਹੋਰ ਤਖਤ ਸਾਹਿਬਾਨ ਦੇ ਜਥੇਦਾਰਾਂ ਦੀ ਚੋਣ, ਨਿਯੁਕਤੀ ਅਤੇ ਕਾਰਜਵਿਧੀ ਸਬੰਧੀ ਸਿੱਖ ਵਿਦਵਾਨਾਂ ਦੀ ਰਾਏ ਲੈਣ ਲਈ ਜਲਦੀ ਹੀ ਇਕੱਠ ਬੁਲਾਇਆ ਜਾਵੇਗਾ | ਮੀਟਿੰਗ ਦੌਰਾਨ ਸਾਬਕਾ ਆਈ. ਏ. ਐਸ. ਗੁਰਤੇਜ ਸਿੰਘ, ਭਾਈ ਹਰਜੀਤ ਸਿੰਘ, ਹਰਸਿਮਰਨ ਸਿੰਘ, ਭਾਈ ਅਮਰਜੀਤ ਸਿੰਘ ਰੋਪੜ, ਪ੍ਰਭਸ਼ਰਨ ਸਿੰਘ ਲੁਧਿਆਣਾ, ਰਾਣਾ ਇੰਦਰਜੀਤ ਸਿੰਘ, ਪ੍ਰਨਾਮ ਸਿੰਘ ਅੰਮਿ੍ਤਸਰ, ਸੁਰਜੀਤ ਸਿੰਘ ਜੰਮੂ, ਸੁਖਦੇਵ ਸਿੰਘ ਬਠਿੰਡਾ, ਪਿ੍ੰਸੀਪਲ ਗੁਰਬਚਨ ਸਿੰਘ ਅਤੇ ਜਸਵੀਰ ਸਿੰਘ ਬਾਠ ਉਤਰਾਖੰਡ ਆਦਿ ਵੀ ਹਾਜ਼ਰ ਸਨ |


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, , ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top