Share on Facebook

Main News Page

ਭਾਗਵਤ ਦੇ ਬਿਆਨਾਂ ‘ਤੇ ਸਿੱਖ ਅਕਾਲੀ ਨੇਤਾਵਾਂ ਦੀ ਚੁੱਪ, ਪਰ ਗੈਰ-ਸਿੱਖ ਗੁਜਰਾਲ ਦੇ ਬਿਆਨ ਨੇ ਖੜ੍ਹੇ ਕੀਤੇ ਕਈ ਸਵਾਲ

ਜਲੰਧਰ : ਆਰ. ਐੱਸ. ਐੱਸ. ਪ੍ਰਮੁੱਖ ਮੋਹਨ ਭਾਗਵਤ ਵਲੋਂ ਲਗਾਤਾਰ ਦੇਸ਼ ਦੇ ਹੋਰ ਘੱਟ ਗਿਣਤੀ ਧਰਮਾਂ ਨੂੰ ਵੀ ਹਿੰਦੂ ਧਰਮ ਦਾ ਹਿੱਸਾ ਕਹਿਣ ਵਾਂਗ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਕਹਿਣ ਦੇ ਬਿਆਨਾਂ ‘ਤੇ ਅਕਾਲੀ ਦਲ ਦੇ ਸਿੱਖ ਨੇਤਾਵਾਂ ਨੇ ਭਾਵੇਂ ਚੁੱਪ ਸਾਧ ਰੱਖੀ ਹੈ ਪਰ ਇਸ ਮਾਮਲੇ ਬਾਰੇ ਅਕਾਲੀ ਦਲ ਦੇ ਹੀ ਰਾਜ ਸਭਾ ਮੈਂਬਰ ਤੇ ਗੈਰ-ਸਿੱਖ ਨੇਤਾ ਨਰੇਸ਼ ਗੁਜਰਾਲ ਨੇ ਬੀਤੇ ਦਿਨੀਂ ਆਪਣੇ ਇਕ ਬਿਆਨ ਵਿਚ ਭਾਗਵਤ ਦੇ ਇਨ੍ਹਾਂ ਬਿਆਨਾਂ ਦੀ ਸਖ਼ਤ ਨਿਖੇਧੀ ਕੀਤੀ। ਇਸ ਲਈ ਅਕਾਲੀ ਦਲ ਦੇ ਸਾਰੇ ਵੱਡੇ ਨੇਤਾ ਸਵਾਲਾਂ ਦੇ ਘੇਰੇ ਵਿਚ ਆ ਖੜ੍ਹੇ ਹੁੰਦੇ ਹਨ ਜੋ ਭਾਗਵਤ ਦੇ ਖਿਲਾਫ ਇਕ ਵੀ ਸ਼ਬਦ ਬੋਲਣ ਤੋਂ ਪ੍ਰਹੇਜ਼ ਕਰ ਰਹੇ ਹਨ ਤੇ ਆਪਣੇ ਧਰਮ ਦਾ ਅਪਮਾਨ ਹੁੰਦਾ ਦੇਖਦੇ ਰਹੇ ਹਨ।

 ਗੁਜਰਾਲ ਨੇ ਤਾਂ ਭਾਗਵਤ ਦੇ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਇਥੋਂ ਤੱਕ ਕਿਹਾ ਸੀ ਕਿ ਬੇਸ਼ੱਕ ਅਕਾਲੀ ਦਲ ਭਾਜਪਾ ਸਰਕਾਰ ਦਾ ਸਹਿਯੋਗੀ ਹੈ, ਪਰ ਇਸਦਾ ਮਤਲਬ ਇਹ ਨਹੀਂ ਕਿ ਪਾਰਟੀ ਆਰ. ਐੱਸ. ਐੱਸ. ਦੀ ਹਰ ਗੱਲ ਨਾਲ ਸਹਿਮਤ ਹੋਵੇ। ਗੁਜਰਾਲ ਨੇ ਕਿਹਾ ਸੀ ਕਿ ਸੰਘ ਨੂੰ ਇਸ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਜੋ ਦੇਸ਼ ਦੀ ਧਰਮਨਿਰਪੱਖਤਾ ਨੂੰ ਖਤਰੇ ਵਿਚ ਪਾਵੇ ਅਤੇ ਹੋਰ ਧਰਮਾਂ ਨੂੰ ਅਸੁਰੱਖਿਅਤ ਮਹਿਸੂਸ ਕਰਵਾਏ। ਗੁਜਰਾਲ ਦੇ ਇਨ੍ਹਾਂ ਬਿਆਨਾਂ ਨਾਲ ਜਿਥੇ ਸੰਘ ਨੂੰ ਝਟਕਾ ਲੱਗਾ ਹੈ, ਉਥੇ ਸਿੱਖਾਂ ਦੀਆਂ ਕਈ ਸੰਸਥਾਵਾਂ ਨੇ ਇਸ ਬਿਆਨ ਦੀ ਪ੍ਰਸ਼ੰਸਾ ਕੀਤੀ ਹੈ। ਮਾਮਲੇ ਵਿਚ ਅਕਾਲੀ ਦਲ ਅਤੇ ਸਿੱਖ ਸੰਗਠਨਾਂ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ ਤਾਂ ਇਹ ਵਿਚਾਰ ਸਾਹਮਣੇ ਆਏ।

ਮੈਂ ਕੁਝ ਨਹੀਂ ਕਹਿਣਾ: ਜਗੀਰ ਕੌਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਅਕਾਲੀ ਦਲ ਦੀ ਸੀਨੀਅਰ ਨੇਤਾ ਬੀਬੀ ਜਗੀਰ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਭਾਗਵਤ ਦੇ ਬਿਆਨਾਂ ‘ਤੇ ਅਕਾਲੀ ਦਲ ਦੇ ਸਿੱਖ ਨੇਤਾਵਾਂ ਦੀ ਚੁੱਪ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਸਿੱਖ ਇਕ ਵਖਰੀ ਕੌਮ ਹੈ, ਇਸ ਦੇ ਲਈ ਕਿਸੇ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, , ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top