Share on Facebook

Main News Page

ਗੁਰਦੁਆਰਾ ਪਹੂਵਿੰਡ ਅੱਗੇ ਸਮਾਧ 'ਤੇ ਲੱਗਣ ਵਾਲੇ ਗਾਉਣ ਵਜਾਉਣ ਵਾਲੇ ਪ੍ਰੋਗਰਾਮ ਨੂੰ ਕੀਤਾ ਰੱਦ

ਭਿੱਖੀਵਿੰਡ 5 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ) - ਇਤਿਹਾਸਕ ਪਿੰਡ ਪਹੂਵਿੰਡ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਦੇ ਅੱਗੇ ਬਣੀ ਅਖੋਤੀ ਸਮਾਧ ਤੇ ਹੁੰਦੇ ਮੇਲੇ ਦੌਰਾਨ ਪ੍ਰਬੰਧਕਾਂ ਵੱਲੋਂ ਗਾਉਣ ਵਜਾਉਣ ਦਾ ਜੋ ਪ੍ਰੋਗਰਾਮ ਕਰਕੇ ਲੱਚਰਤਾ ਦਾ ਵਿਖਾਵਾ ਕੀਤਾ ਜਾਂਦਾ ਸੀ, ਇਸ ਨੂੰ ਰੋਕਣ ਲਈ ਬੀਤੇਂ ਦਿਨੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਝਬਾਲ, ਮੀਤ ਪ੍ਰਧਾਨ ਦਿਲਬਾਗ ਸਿੰਘ, ਹਰਪਾਲ ਸਿੰਘ, ਬਾਬਾ ਦੀਦਾਰ ਸਿੰਘ ਆਦਿ ਵੱਲੋਂ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਦਰਖਾਸਤ ਦੇ ਕੇ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਦੇ ਅੱਗੇ ਲੱਗਣ ਵਾਲੇ ਇਸ ਪ੍ਰੋਗਰਾਮ ਨੂੰ ਰੋਕਿਆ ਜਾਵੇ। ਜਿਸ 'ਤੇ ਪੁਲਿਸ ਥਾਣਾ ਭਿੱਖੀਵਿੰਡ ਦੇ ਮੁੱਖੀ ਜਸਪਾਲ ਸਿੰਘ ਨੇ ਦੋਹਾਂ ਧਿਰਾਂ ਨੂੰ ਅੱਜ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਬੁਲਾਇਆ।

ਦੋਹਾਂ ਧਿਰਾਂ ਸਹਿਮਤੀ ਪ੍ਰਗਟ ਕਰਨ 'ਤੇ ਸਮਾਧ ਕਮੇਟੀ ਵੱਲੋਂ ਗਾਉਣ ਵਜਾਉਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਤੇ ਆਖਿਆ ਕਿ ਇਸ ਦਿਨ ਤੇ ਸਿਰਫ ਲੰਗਰ ਹੀ ਲਗਾਇਆ ਜਾਵੇਗਾ, ਜਿਸ 'ਤੇ ਸਤਿਕਾਰ ਕਮੇਟੀ ਨੇ ਸਹਿਮਤੀ ਜਤਾਈ ਤਾਂ ਦੋਹਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ। ਇਸ ਸਮੇ ਸਤਿਕਾਰ ਕਮੇਟੀ ਦੇ ਮਨਜੀਤ ਸਿੰਘ ਝਬਾਲ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਲੋਕ ਆਪਣੇ ਧਰਮ ਨੂੰ ਛੱਡ ਕੇ ਮੜੀਆਂ ਮਸਾਣਾਂ ਨੂੰ ਪੂਜਦੇ ਹਨ, ਉਹ ਗੁਰੂ ਤੋਂ ਬੇਮੁਖ ਹੋ ਕੇ ਕਦੀ ਵੀ ਸੁੱਖੀ ਨਹੀਂ ਰਹਿ ਸਕਦੇ। ਮਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਮ੍ਰਿਤ ਛੱਕ ਕੇ ਸਿੰਘ ਸ਼ੇਰ ਬਣੋ।

ਇਸ ਸਮੇਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਦਿਲਬਾਗ ਸਿੰਘ, ਕੰਵਲਜੀਤ ਸਿੰਘ ਲਹੀਆਂ, ਹਰਜਿੰਦਰ ਸਿੰਘ ਪੰਜਵੜ, ਸਤਪਾਲ ਸਿੰਘ, ਪ੍ਰਭਜੀਤ ਸਿੰਘ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਕੇਵਲ ਸਿੰਘ, ਰਣਜੀਤ ਸਿੰਘ, ਜਸਕਰਨ ਸਿੰਘ, ਚਾਨਣ ਸਿੰਘ ਦਰਾਜਕੇ, ਰਣਜੀਤ ਸਿੰਘ ਉਦੋਕੇ, ਬਲਕਾਰ ਸਿੰਘ ਗੰਡੀਵਿੰਡ, ਹਰਪਾਲ ਸਿੰਘ ਠੱਠਗੜ ਤੋਂ ਇਲਾਵਾ ਸੁਰਿੰਦਰ ਪਾਲ ਸਿੰਘ, ਸੁਖਦੇਵ ਸਿੰਘ, ਜਗਤਾਰ ਸਿੰਘ ਆਦਿ ਹਾਜਰ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, , ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top