Share on Facebook

Main News Page

ਸਿੱਖ ਸੰਸਥਾਵਾਂ ਅਤੇ ਤਰਕਸ਼ੀਲ ਸੁਸਾਇਟੀ ਵਿਚ ਚੱਲ ਰਿਹਾ ਵਿਵਾਦ ਖਤਮ

* ਭਾਈਚਾਰੇ ਨੂੰ ਸਦਭਾਵਨਾ ਬਣਾਈ ਰੱਖੇ ਜਾਣ ਦੀ ਅਪੀਲ

ਬ੍ਰੈਂਪਟਨ, 11 ਸਤੰਬਰ 2014 (ਪਿਸਟ ਬਿਊਰੋ) : ਓਂਟਾਰੀਓ ਖਾਲਸਾ ਦਰਬਾਰ ਵਿਖੇ ਕੱਲ ਸਿੱਖ ਸੰਸਥਾਵਾਂ ਅਤੇ ਤਰਕਸ਼ੀਲ ਸੋਸਾਇਟੀ ਵਿਚ ਹੋਈ ਮੀਟਿੰਗ ਵਿਚ ਦੋਵੇਂ ਧਿਰਾਂ ਸਹਿਮਤੀ ‘ਤੇ ਪਹੁੰਚ ਗਈਆਂ ਹਨ। 14 ਤਰੀਕ ਨੂੰ ਤਰਕਸ਼ ਸੋਸਾਇਟੀ ਅਤੇ ਇੰਡੋ-ਕਨੇਡੀਅਨ ਵਰਕਰਜ਼ ਐਸੋਸੀਏਸ਼ਨ ਵੱਲੋਂ ਕਰਾਏ ਜਾ ਰਹੇ ਸਮਾਗਮ ਦੌਰਾਨ ਹੋਣ ਜਾ ਰਹੇ ਮੁਜ਼ਾਹਰੇ ਨੂੰ ਰੱਦ ਕਰ ਦਿੱਤਾ ਗਿਆ ਹੈ। ਕਾਉਂਸਲ ਦੇ ਪ੍ਰਧਾਨ ਰਣਜੀਤ ਸਿੰਘ ਦੂਲੇ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਰਕਸ਼ੀਲ ਸੋਸਾਇਟੀ ਦੀ ਕਾਰਵਾਈ ਤੋਂ ਅਸੀਂ ਸੰਤੁਸ਼ਟ ਹਾਂ।

ਉਹਨਾਂ ਕਿਹਾ ਕਿ ਸੰਬੰਧਿਤ ਮੈਂਬਰ ਜੁਝਾਰ ਸਿੰਘ ਢਿੱਲੋਂ ਤੋਂ ਅਸਤੀਫ਼ਾ ਲੈ ਲਿਆ ਗਿਆ ਹੈ ਅਤੇ ਸੋਸਾਇਟੀ ਨੇ ਉਸਨੂੰ ਅੱਗੇ ਤੋਂ ਵੀ ਮੈਂਬਰ ਨਾ ਬਣਾਉਣ ਦਾ ਪ੍ਰਣ ਕੀਤਾ ਹੈ। ਇਸੇ ਤਰ੍ਹਾਂ ਸਿੱਖ ਸੰਸਥਾਵਾਂ ਦਾ ਬਣਿਆ ਪੈਨਲ ਬਲਰਾਜ ਸ਼ੋਕਰ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਤੋਂ ਵੀ ਸੰਤੁਸ਼ਟ ਹੈ। ਇਹ ਪੁੱਛੇ ਜਾਣ ‘ਤੇ ਕਿ ਕੀ ਜੁਝਾਰ ਢਿੱਲੋਂ ਵੱਲੋਂ ਕੋਈ ਖਿਮਾ ਯਾਚਨਾ ਦਾ ਨੋਟਿਸ ਦਿੱਤਾ ਗਿਆ ਹੈ ਜਾਂ ਨਹੀਂ ਤਾਂ ਉਹਨਾਂ ਕਿਹਾ ਕਿ ਇਸ ਮਸਲੇ ਨੂੰ ਅਸੀਂ ਬਾਅਦ ਵਿਚ ਨਜਿੱਠ ਲਵਾਂਗੇ। ਉਹਨਾਂ ਇਹ ਵੀ ਕਿਹਾ ਕਿ ਜੁਝਾਰ ਢਿੱਲੋਂ ਵੱਲੋਂ ਕੱਲ ਰੇਡੀਓ ਪ੍ਰੋਗਰਾਮ ਦੌਰਾਨ ਜੋ ਗੱਲਬਾਤ ਕੀਤੀ ਗਈ, ਉਸ ਤੋਂ ਪੈਨਲ ਦੇ ਮੈਂਬਰ ਕਾਫ਼ੀ ਹੱਦ ਤੱਕ ਸੰਤੁਸ਼ਟ ਵੀ ਹਨ।

ਖਬਰਦਾਰ ਮੈਗਜ਼ੀਨ ਦੇ ਸੰਪਾਦਕ ਗੁਰਦੇਵ ਸਿੰਘ ਸੰਧੇਵਾਲੀਆ ਵੀ ਇਸ ਮੀਟਿੰਗ ਵਿਚ ਸ਼ਾਮਿਲ ਸਨ। ਉਹਨਾਂ ਨੇ ਵੀ ਸੋਸਾਇਟੀ ਦੇ ਸਹਿਯੋਗ ਤੋਂ ਸੰਤੁਸ਼ਟੀ ਦਰਸਾਈ। ਸੋਸਾਇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਕਾਉਂਸਲ ਦਾ ਧੰਨਵਾਦ ਵੀ ਕੀਤਾ ਅਤੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਸ ਮਸਲੇ ਨੂੰ ਹੋਰ ਨਾਂ ਉਭਾਰਨ, ਸਗੋਂ ਅਜਿਹੇ ਮਸਲਿਆਂ ਨੂੰ ਸਦਭਾਵਨਾ ਦੇ ਮਾਹੌਲ ਵਿਚ ਸੁਲਝਾਉਣ ਦੀ ਪਿਰਤ ਪਾਈ ਜਾਵੇ। ਉਹਨਾਂ ਭਾਈਚਾਰੇ ਨੂੰ 14 ਤਰੀਕ ਨੂੰ ਹੋ ਰਹੇ ਫੰਕਸ਼ਨ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੀਟਿੰਗ ਵਿਚ ਪੀਲ ਪੁਲੀਸ ਦੇ ਦੋ ਅਫਸਰ ਮੌਜੂਦ ਸਨ। ਜਿਹੜੇ ਬੀਤੇ ਦਿਨਾਂ ਤੋਂ ਇਸ ਪੂਰੀ ਸਥਿਤੀ ਉੱਤੇ ਨਜ਼ਰ ਰੱਖ ਰਹੇ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top