Share on Facebook

Main News Page

ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦਾ ਸਾਮਾਨ ਚੋਰੀ ਕਰਨ ਤੇ ਜਿਸਮ ਫਰੋਸ਼ੀ ਦਾ ਧੰਦਾ ਕਰਨ ਵਾਲੀਆਂ ਔਰਤਾਂ ਪੁਲੀਸ ਸ਼ਿਕੰਜੇ ‘ਚ

ਅੰਮ੍ਰਿਤਸਰ 24 ਸਤੰਬਰ (ਜਸਬੀਰ ਸਿੰਘ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ 'ਤੇ ਪੰਜਾਬ ਪੁਲੀਸ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਦਰੋ ਚੋਰਾਂ ਦੀ ਸਫਾਈ ਕਰਨ ਦੀ ਚਲਾਈ ਗਈ ਮੁਹਿੰਮ ਤਹਿਤ, ਪਹਿਲੇ ਦਿਨ 11 ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਹੜੀਆਂ ਸ੍ਰੀ ਦਰਬਾਰ ਕੰਪਲੈਕਸ ਵਿੱਚ ਸ਼ਰਧਾਲੂਆਂ ਦਾ ਸਮਾਨ ਚੋਰੀ ਕਰਨ ਤੇ ਲਾਗਲੇ ਹੋਟਲਾਂ ਵਿੱਚ ਦੇਹ ਵਪਾਰ ਕਰਨ ਦਾ ਗੋਰਖ ਧੰਦਾ ਵੀ ਕਰਦੀਆਂ ਸਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਥਾਣਾ ਗਲਿਆਰਾ ਦੇ ਮੁੱਖੀ ਸ੍ਰ. ਭਗਵਾਨ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ. ਪਰਤਾਪ ਸਿੰਘ ਵੱਲੋਂ ਚਲਾਏ ਗਈ ਚੋਰਾਂ ਨੂੰ ਕਾਬੂ ਕਰਨ ਦੀ ਮੁਹਿੰਮ ਤਹਿਤ, ਅੱਜ 11 ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਹਨਾਂ ਕੋਲੋਂ ਸ਼ਰਧਾਲੂਆਂ ਦੇ ਚੋਰੀ ਕੀਤੇ ਗਏ ਮੋਬਾਇਲ, ਨਕਦੀ ਤੇ ਹੋਰ ਕੀਮਤੀ ਸਮਾਨ ਵੀ ਬਰਾਮਦ ਕੀਤਾ ਗਿਆ ਹੈ।

ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਠ ਬੀਬੀਆਂ ਦੁੱਖ ਭੰਜਨੀ ਬੇਰੀ ਦੋ ਕੋਲੋਂ ਫੜੀਆਂ ਗਈਆਂ ਹਨ, ਜਿਹੜੀਆਂ ਇਸ਼ਨਾਨ ਕਰਨ ਵਾਲੇ ਸ਼ਰਧਾਲੂਆਂ ਦਾ ਸਮਾਨ ਬੜੀ ਹੀ ਚਾਲਾਕੀ ਨਾਲ ਗਾਇਬ ਕਰਕੇ, ਤਿੱਤਰ ਬਿੱਤਰ ਹੋ ਜਾਂਦੀਆਂ ਹਨ, ਜਦ ਕਿ ਉਹਨਾਂ ਦੀਆਂ ਤਿੰਨ ਹੋਰ ਸਾਥਣਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਨਜਦੀਕ ਧੰਦਾ ਕਰਵਾਉਣ ਵਾਲੇ ਬਦਨਾਮ ਹੋਟਲਾਂ ਵਿੱਚੋ ਵੀ ਫੜਿਆ ਗਿਆ, ਜਿਹੜੇ ਪਹਿਲਾਂ ਹੀ ਨਜਾਇਜ ਉਸਾਰੀ ਨੂੰ ਲੈ ਕੇ ਪੰਜਾਬ ਐੰਡ ਹਰਿਆਣਾ ਹਾਈਕੋਰਟ ਦੇ ਸ਼ਿਕੰਜੇ ਵਿੱਚ ਹਨ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਬੀਬੀਆਂ ਵਧੇਰੇ ਕਰਕੇ ਰਾਜਸਥਾਨ ਦੀਆਂ ਰਹਿਣ ਵਾਲੀਆਂ ਹਨ ਤੇ ਜਿਹੜੀਆਂ ਇਥੇ ਮੰਗਣ ਆਉਣ ਦੇ ਬਹਾਨੇ ਚੋਰੀਆਂ ਵੀ ਕਰਦੀਆਂ ਹਨ ਤੇ ‘ਮਾਲ ਮਾਲਕਾਂ ਦੀ ਮਸ਼ਹੂਰੀ ਕੰਪਨੀ’ ਦੀ ਕਹਾਵਤ ਅਨੁਸਾਰ ਲੰਗਰ ਵੀ ਗੁਰੂ ਘਰ ਦਾ ਹੀ ਛੱਕ ਕੇ ਪੇਟ ਪੂਜਾ ਵੀ ਬਿਨਾਂ ਪੈਸਿਆ ਤੋਂ ਕਰਕੇ ‘ਨਾਲੇ ਪੁੰਨ ਨਾਲੇ ਫਲੀਆਂ’ ਦਾ ਅਨੰਦ ਵੀ ਮਾਣਦੀਆਂ ਹਨ। ਇਸ ਸਬੰਧੀ ਜਦੋਂ ਥਾਣਾ ਗਲਿਆਰਾ ਦੇ ਇੰਚਾਰਜ ਸ੍ਰ. ਭਗਵਾਨ ਸਿੰਘ ਨਾਲ ਗੱਲ ਕੀਤੀ, ਤਾਂ ਉਹਨਾਂ ਔਰਤਾਂ ਦੇ ਫੜੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਨਗਰ ਨਿਗਮ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਸਫਾਈ ਮੁਹਿੰਮ ਸ਼ੁਰੂ ਕੀਤੀ ਹੈ, ਉਸੇ ਤਰ੍ਹਾਂ ਉਹਨਾਂ ਨੇ ਵੀ ਭੈੜੇ ਵਿਅਕਤੀਆਂ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਮੁਕਤ ਤੇ ਆਲਾ ਦੁਆਲਾ ਸਾਫ ਸੁਥਰਾ ਕਰਨ ਲਈ ਮੁਹਿੰਮ ਵਿੱਢੀ ਹੋਈ ਹੈ।

ਉਹਨਾਂ ਕਿਹਾ ਕਿ ਕਿਸੇ ਵੀ ਉਸ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਜਿਹੜਾ ਕਿਸੇ ਵੀ ਪ੍ਰਕਾਰ ਦਾ ਗੰਦ ਪਾ ਕੇ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕਰਦਾ ਹੈ। ਉਹਨਾਂ ਕਿਹਾ ਕਿ ਜਿਲ੍ਹਾ ਪੁਲੀਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ ਨੇ ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਬਣਾਈ ਰੱਖਣ ਦੇ ਵਿਸ਼ੇਸ਼ ਆਦੇਸ਼ ਦਿੱਤੇ ਹੋਏ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top