Share on Facebook

Main News Page

ਅਧਿਕਾਰ ਗਰੁੱਪ “ਅਮਰੀਕਨ ਜਸਟਿਸ ਸੈਂਟਰ” ਨੇ ਅਮਰੀਕਾ ਦੀ ਧਰਤੀ ‘ਤੇ ਮੋਦੀ ਦਾ ਸਵਾਗਤ ਅਦਾਲਤੀ ਸੰਮਨਾਂ ਨਾਲ ਕੀਤਾ

ਨਿਊਯਾਰਕ, ਅਮਰੀਕਾ ( 26 ਸਤੰਬਰ, 2014): ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਪਹੁੰਚਣ ਤੋਂ ਇੱਕ ਦਿਨ ਪਹਿਲ਼ਾਂ ਅਮਰੀਕਾ ਵਿੱਚ ਮਨੁੱਖੀ ਅਧਿਕਾਰਾਂ ਲਈ ਕੰਮ ਕਰਦੀ ਜੱਥੇਬੰਦੀ “ਅਮਰੀਕਨ ਜਸਟਿਸ ਸੈਂਟਰ “ਨੇ ਸੰਨ 2002 ਵਿੱਚ ਗੁਜਰਾਤ ਵਿੱਚ ਹੋਏ ਮੁਸਲਿਮ ਕਤਲੇਆਮ ਦੇ ਕੇਸ ਵਿੱਚ ਮੋਦੀ ਖਿਲਾਫ ਸੰਮਨ ਜਾਰੀ ਕਰਵਾ ਦਿੱਤੇ ਹਨ।

ਇਹ ਸੰਮਨ ਉਸਨੂੰ ਗੁਜਰਾਤ ਦੇ ਮੁਸਲਿਮ ਕਤਲੇਆਮ ਵਿੱਚ ਮਿਲੀਭੁਗਤ ਦੇ ਦੋਸ਼ਾਂ ਵਿੱਚ ਜਾਰੀ ਕੀਤੇ ਗਏ ਹਨ। ਮੋਦੀ ਨੇ ਸੰਮਨ ਤਾਮੀਲ ਹੋਣ ਦੇ 21 ਦਿਨਾਂ ਦੇ ਅੰਦਰ-ਅੰਦਰ ਸ਼ਿਕਾਇਤ ਵਿੱਚ ਲਾਏ ਗਏ ਦੋਸ਼ਾਂ ਦਾ ਜੁਆਬ ਸੰਘੀ ਅਦਾਲਤ ਵਿੱਚ ਦੇਣਾ ਹੋਵੇਗਾ।

ਇਸ ਤਰਾਂ ਅਮਰੀਕੀ ਧਰਤੀ ‘ਤੇ ਪਹੁੰਚਣ ‘ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਮਨੁੱਖੀ ਅਧਿਕਾਰਾਂ ਲਈ ਕੰਮ ਕਰਦੀ ਜੱਥੇਬੰਦੀ “ਅਮਰੀਕਨ ਜਸਟਿਸ ਸੈਂਟਰ” ਨੇ ਅਮਰੀਕੀ ਸੰਘੀ ਅਦਾਲਤ ਵੱਲੋਂ ਸੰਮਨ ਜਾਰੀ ਕਰਵਾ ਕੇ ਕੀਤਾ।

ਮੋਦੀ ਜਦੋਂ ਸੰਨ 2002 ਵਿੱਚ ਗੁਜਰਾਤ ਦਾ ਮੁੱਖ ਮੰਤਰੀ ਸੀ ਤਾਂ ਉਸ ਸਮੇਂ ਗੁਜਰਾਤ ਵਿੱਚ ਹਿੰਦੂ ਬਹੁ ਗਿਣਤੀ ਵੱਲੋਂ ਮੁਸਲਮਾਨਾਂ ਦੀ ਕੀਤੀ ਨਸਲਕੁਸ਼ੀ ਵਿੱਚ ਦੋ ਹਜ਼ਾਰ ਤੋਂ ਵੱਧ ਮੁਸਲਮਾਨਾਂ ਦਾ ਕਤਲ ਕਰ ਦਿੱਤਾ ਸੀ।

ਨਰਿੰਦਰ ਮੋਦੀ ਖਿਲਾਫ ਇਹ ਸੰਮਨ ਨਿਊਯਾਰਕ ਦੇ ਮਨੁੱਖੀ ਅਧਿਕਾਰ ਗਰੁੱਪ “ਅਮਰੀਕਨ ਜਸਟਿਸ ਸੈਂਟਰ” ਨੇ ਗੁਜਰਾਤ ਕਤਲੇਆਮ ਵਿੱਚੋਂ ਜ਼ਿੰਦਾ ਬਚੇ ਦੋ ਪੀੜਤਾਂ ਵੱਲੋਂ ਨਿਊਯਾਰਕ ਦੀ ਅਮਰੀਕੀ ਸੰਘੀ ਅਦਾਲਤ ਵਿੱਚ ਕੇਸ ਦਾਇਰ ਕਰਵਾਕੇ ਸੰਮਨ ਜਾਰੀ ਕਰਵਾਏ ਹਨ।

ਮਨੁੱਖੀ ਅਧਿਕਾਰ ਗਰੁੱਪ ਵੱਲੋਂ ਮੋਦੀ ਵਿਰੁੱਧ ਇਹ ਮੁਕੱਦਮਾ ਏਲੀਅਨ ਟੋਰਟਸ ਕਲੇਮਸ ਐਕਟ ਅਤੇ ਟਾਰਚਰ ਵਿਕਟਮ ਪ੍ਰੋਡਕਸ਼ਨ ਐਕਟ ਤਹਿਤ ਮੁਕੱਦਮਾ ਦਾਇਰ ਕਰਵਾਇਆ ਗਿਆ ਹੈ। ਸ਼ਿਕਾਇਤ ਕਰਤਾਵਾਂ ਨੇ ਆਪਣੀ 28 ਸਫਿਆਂ ਦੀ ਸ਼ਿਕਾਇਤ ਵਿੱਚ ਮੋਦੀ ‘ਤੇ ਮਨੁੱਖਤਾ ਵਿਰੁੱਧ ਜ਼ੁਰਮ ਕਰਨ, ਗੈਰ ਕਾਨੂੰਨੀ ਕਤਲ ਅਤੇ ਤਸ਼ੱਦਦ ਦੇ ਦੋਸ਼ ਲਾਏ ਹਨ।

ਅਮਰੀਕਾ ਵਿੱਚ ਭਾਰਤ ਦੀ ਧਰਤੀ ‘ਤੇ ਹੋਏ ਜ਼ੁਰਮ ਦੇ ਸਬੰਧ ਵਿੱਚ ਨਰਿੰਦਰ ਮੋਦੀ ਪਹਿਲਾ ਭਾਰਤੀ ਪ੍ਰਧਾਨ ਮੰਤਰੀ ਨਹੀਂ ਜਿਸਦੇ ਖਿਲਾਫ ਕਿਸੇ ਮਨੁੱਖੀ ਅਧਿਕਾਰ ਗਰੁੱਪ ਵੱਲੋਂ ਸੰਮਨ ਜਾਰੀ ਕਰਵਾਏ ਗਏ ਹੋਣ। ਇਸ ਤੋਂ ਪਹਿਲਾਂ ਸਤੰਬਰ 2013 ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਖਿਲਾਫ ਉਸਦੇ ਵਿੱਤ ਮੰਤਰੀ ਹੋਣ ਦੀ ਹੈਸੀਅਤ ਵਜੋਂ ਪੰਜਾਬ ਵਿੱਚ ਖਾੜਕੂਵਾਦ ਦੌਰਾਨ ਮਨੁੱਖੀ ਅਧਿਕਾਰਾਂ ਨੂੰ ਮਲੀਆਮੇਟ ਕਰਨ ਵਾਲੇ ਭਾਰਤੀ ਸੁਰੱਖਿਆ ਦਸਤਿਆਂ ਨੂੰ ਫੰਡ ਮੁਹੱਈਆਂ ਕਰਨ ਦੇ ਦੋਸ਼ ਵਿੱਚ ਸਿੱਖਸ ਫਾਰ ਜਸਟਿਸ ਨੇ ਅਮਰੀਕੀ ਸੰਘੀ ਅਦਾਲਤ ਵਿੱਚ ਕੇਸ ਦਾਇਰ ਕਰਕੇ ਸੰਮਨ ਜਾਰੀ ਕਰਵਾਏ ਸਨ।

ਨਰਿੰਦਰ ਮੋਦੀ ਦੇ ਖਿਲਾਫ ਕੇਸ ਦਾਇਰ ਕਰਨ ਦੇ ਸਬੰਧ ਵਿੱਚ ਅਮਰੀਕਨ ਜਸਟਿਸ ਸੈਂਟਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਗੁਜਰਾਤ ਵਿੱਚ ਹੋਏ ਕਤਲੇਆਮ ਵਿੱਚ ਨਰਿੰਦਰ ਮੋਦੀ ਦੀ ਮਿਲੀਭਗਤ ਲਈ ਉਸਨੂੰ ਸਜ਼ਾ ਦਿਵਾਉਣ ਲਈ ਕਤਲੇਆਮ ਵਿੱਚੋਂ ਬਚੇ ਦੋ ਪੀੜਤਾਂ ਦੀ ਮੱਦਦ ਕਰ ਰਹੇ ਹਨ।

ਸਿੱਖ ਸਿਆਸਤ ਨੂੰ ਭੇਜੇ ਪ੍ਰੈਸ ਬਿਆਨ ਵਿੱਚ ਮਨੁੱਖੀ ਅਧਿਕਾਰ ਗਰੁੱਪ “ਸਿੱਖਸ ਫਾਰ ਜਸਟਿਸ ” ਨੇ ਐਲਾਨ ਕੀਤਾ ਕਿ ਜਦੋਂ ਮੋਦੀ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨਾਲ ਵਾਈਟ ਹਾਊਸ ਵਿੱਚ ਮੀਟਿੰਗ ਕਰੇਗਾ ਤਾਂ ਸਿੱਖਸ ਫਾਰ ਜਸਟਿਸ ਉਸ ਵੇਲੇ ਵਾਈਟ ਹਾਉਸ ਦੇ ਸਾਹਮਣੇ ਇੱਕ ਪਾਰਕ ਵਿੱਚ ਮੋਦੀ ਨੂੰ ਗੁਜਰਾਤ ਦੇ ਕਤਲੇਆਮ ਵਿੱਚ ਦੋਸ਼ੀ ਠਹਿਰਾਉਣ ਲਈ ਲੋਕ ਅਦਾਲਤ ਲਾਵੇਗਾ।

ਇੱਕ ਹੋਰ ਮਨੁੱਖੀ ਅਧਿਕਾਰ ਗਰੁੱਪ “ਅਲਾਇੰਸ ਫਾਰ ਜਸਟਿਸ ਐਂਡ ਅਕਾਉਂਟੀਬਿਲਟੀ” 28 ਸਤੰਬਰ ਵਾਲੇ ਦਿਨ ਮੋਦੀ ਨੂੰ ਕਾਲੀਆਂ ਝੰਡੀਆਂ ਵਿਖਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ, ਜਦੋਂ ਉਹ ਮਡੀਸਨ ਸਕੇਅਰ ਗਾਰਡਨ ਵਿੱਚ ਅਮਰੀਕੀ-ਭਾਰਤੀ ਰੈਲੀ ਨੂੰ ਸੰਬੋਧਨ ਕਰਨ ਲਈ ਜਾਵੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top