Share on Facebook

Main News Page

ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਬੜਾਪਿੰਡ ਨੂੰ ਅਦਾਲਤ ਨੇ ਕੀਤਾ ਬਾਇੱਜ਼ਤ ਬਰੀ, ਦੇਰ ਸ਼ਾਮੀ ਹੋਏ ਰਿਹਾਅ

ਨਾਭਾ (29 ਸਤੰਬਰ 2014): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁੱਖ ਸੇਵਾਦਾਰ ਭਾਈ ਕੁਲਬੀਰ ਸਿੰਘ ਬੜਾਪਿੰਡ ਅੱਜ ਦੇਰ ਸ਼ਾਮ ਨਾਭਾ ਜੇਲ ਵਿੱਚੋਂ ਰਿਹਾਅ ਹੋ ਗਏ ਹਨ। ਉਹ ਪਿੱਛਲੇ ਦੋ ਸਾਲ਼ਾਂ ਤੋਂ ਗੈਰ ਕਾਨੂੰਨੀ ਗਤੀਵਿਧੀਆਂ ਰੋਕੋ ਕਾਨੂੰਨ ਅਧੀਨ ਨਾਭਾ ਜੇਲ ਵਿੱਚ ਨਜ਼ਰਬੰਦ ਸਨ।

ਗੁਰਾਇਆ ਪੁਲਿਸ ਵੱਲੋਂ ਪੇਸ਼ ਦੋਸ਼ ਪੱਤਰ ਵਿੱਚ ਪਲਿਸ ਵੱਲੋਂ ਲਾਏ ਦੋਸ਼ਾਂ ਨੂੰ ਖਾਰਜ਼ ਕਰਦਿਆਂ ਜਲੰਧਰ ਦੇ ਐਡੀਸਨਲ ਸ਼ੈਸ਼ਨ ਜੱਜ ਮਨਦੀਪ ਸਿੰਘ ਢਿੱਲੋਂ ਦੀ ਅਦਾਲਤ ਨੇ ਭਾਈ ਬੜਾਪਿੰਡ ਨੂੰ ਬਾਇੱਜ਼ਤ ਬਰੀ ਕਰ ਦਿੱਤਾ।

ਭਾਈ ਕੁਲਬੀਰ ਸਿੰਘ ਨੂੰ ਫਿਲੌਰ ਨੇੜੇ ਉਨ੍ਹਾਂ ਦੇ ਪਿੰਡ ਬੜਾਪਿੰਡ ਵਿੱਚ ਸਥਿਤ ਰਿਹਾਇਸ਼ ਤੋਂ 19-20 ਸਤੰਬਰ ਦੀ ਵਿਚਕਾਰਲੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ‘ਤੇ ਧਾਰ 107/151 ਸੀਪੀਸੀ ਅਧੀਨ ਪਰਚਾ ਦਰਜ਼ ਕਰਕੇ ਲਧਿਆਣਾ ਜੇਲ ਭੇਜ ਦਿੱਤਾ ਸੀ।

ਇਸ ਤੋਂ ਅਗਲੇ ਦਿਨ ਗੁਰਾਇਆ ਪੁਲਿਸ ਨੇ ਭਾਈ ਕੁਲਬੀਰ ਸਿੰਘ ‘ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਧੀਨ ਪਰਚਾ ਦਰਜ਼ ਕਰਕੇ, ਇੱਕ ਪਿਸਤੌਲ, ਇੱਕ ਏਅਰ ਗੰਨ ਅਤੇ ਦੋ ਬੁਲਟ ਪਰੂਫ ਜੈਕਟਾਂ ਦੀ ਬਰਾਮਦਗੀ ਪਾ ਦਿੱਤੀ, ਜਦੋਂਕਿ ਇਸ ਸਮੇਂ ਭਾਈ ਬੜਾਪਿੰਡ ਲੁਧਿਆਣਾ ਜੇਲ ਵਿੱਚ ਬੰਦ ਸਨ।

ਉਨ੍ਹਾਂ ਦੀ ਰਿਹਾਈ ਮੌਕੇ ਉਨ੍ਹਾਂ ਦੇ ਪਰਵਾਰਕ ਮੈਂਬਰ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਆਗੂ ਜਿਨ੍ਹਾਂ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਹਰਪਾਲ ਸਿੰਘ ਚੀਮਾ, ਭਾਈ ਅਮਰੀਕ ਸਿੰਘ ਇਸੜੂ ਅਤੇ ਭਾਈ ਮਨਧੀਰ ਸਿੰਘ ਮੌਜੂਦ ਸਨ।

ਰਿਹਾਈ ਮੌਕੇ ਭਾਈ ਬੜਾਪਿੰਡ ਨੇ ਕਿਹਾ ਕਿ ਉਹ ਸਿੱਖ ਕੌਮ ਦੇ ਹੱਕਾਂ ਦਾ ਸੰਘਰਸ਼ ਲੜ ਰਹੇ ਹਨ ਅਤੇ ਦਿੱਲੀ ਦਰਬਾਰ ਜਾਂ ਉਸ ਦੇ ਇਸ਼ਾਰੇ ਉੱਤੇ ਚੱਲਣ ਵਾਲੀ ਪੰਜਾਬ ਸਰਕਾਰ ਝੂਠੇ ਕੇਸਾਂ ਰਾਹੀਂ ਉਨ੍ਹਾਂ ਦਾ ਮਨੋਬਲ ਨਹੀਂ ਡੇਗ ਸਕਦੀ।

ਇਸ ਮੌਕੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਭਾਈ ਕੁਲਵੀਰ ਸਿੰਘ ਬੜਾਪਿੰਡ ਨੂੰ ਸਿਆਸੀ ਕਾਰਨਾਂ ਕਰਕੇ ਸਤੰਬਰ 2012 ਵਿਚ ਇਸ ਝੂਠੇ ਕੇਸ ਵਿਚ ਫਸਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਉਨ੍ਹਾਂ ਦੀ ਜਮਾਨਤ ਦੀ ਅਰਜੀ ਉੱਪਰ ਕੋਈ ਫੈਸਲਾ ਨਹੀਂ ਲਿਆ ਗਿਆ ਜਿਸ ਕਾਰਨ ਉਹ ਦੋ ਸਾਲ ਜੇਲ੍ਹ ਵਿਚ ਨਜ਼ਰਬੰਦ ਰਹੇ।

ਐਡਵੋਕੇਟ ਮੰਝਪੁਰ ਨੇ ਕਿਹਾ ਅੱਜ ਬਾਅਦ ਦੁਪਹਿਰ ਜਲੰਧਰ ਦੇ ਜਿਲਾ ਅਤੇ ਵਧੀਕ ਸੈਸ਼ਨ ਜੱਜ ਮਨਦੀਪ ਸਿੰਘ ਢਿੱਲੋਂ ਨੇ ਭਾਈ ਕੁਲਵੀਰ ਸਿੰਘ ਨੂੰ ਬੇਕਸੂਰ ਪਾਉਂਦਿਆਂ ਬਾਇੱਜਤ ਬਰੀ ਕਰ ਦਿੱਤਾ।

ਇਸ ਮੌਕੇ ਭਾਈ ਮਨਜੀਤ ਸਿੰਘ ਬੰਬ, ਦਲਜੀਤ ਸਿੰਘ ਮੌਲਾ, ਗੁਰਮੀਤ ਸਿੰਘ ਗੋਗਾ, ਗੁਰਦੀਪ ਸਿੰਘ ਕਾਲਾਝਾੜ, ਮਨਜੀਤ ਸਿੰਘ ਬੰਬ, ਗੁਰਵਿੰਦਰ ਸਿੰਘ ਬੈਣੀਵਾਲ ਅਤੇ ਸੰਤੋਖ ਸਿੰਘ ਕਾਲਾ ਤੋਂ ਇਲਾਵਾ ਪੰਚ ਪ੍ਰਧਾਨੀ ਦੇ ਹੋਰ ਅਨੇਕਾਂ ਵਰਕਰ ਅਤੇ ਪੰਥ ਦਰਦੀ ਮੌਜੂਦ ਸਨ।

ਇੱਥੇ ਇਹ ਵਰਨਣਯੋਗ ਹੈ ਕਿ ਭਾਈ ਕੁਲਬੀਰ ਸਿੰਘ ਨੂੰ ਸਤੰਬਰ 2012 ਵਿੱਚ ਰਾਜਸੀ ਹਿੱਤਾਂ ਤੋਂ ਪ੍ਰਰਿਤ ਹੋਕੇ ਪੁਲਿਸ ਨੇ ਝੂਠੇ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।ਕਿਉੁਂਕਿ ਪਿੱਛੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀਆਂ ਚੋਣਾਂ ਵਿੱਚ ਭਾਈ ਬੜਾ ਪਿੰਡ ਨੇ ਫਿਲੌਰ ਹਲਕੇ ਤੋਂ ਚੋਣ ਲੜੀ ਸੀ ਜਿਸ ਵਿੱਚ ਬਾਦਲ ਦਲ ਦੇ ਉਮੀਦਵਾਰ ਨੂੰ ਹਾਰ ਦਾ ਸਾਹਮਣਾ ਕਿਰਨਾ ਪਿਆ ਸੀ। ਇਸ ਕਰਕੇ ਬਾਦਲ ਸਰਕਾਰ ਨੇ ਭਾਈ ਬੜਾ ਪਿੰਡ ਦੇ ਵੱਧਦੇ ਜਨਤਕ ਅਧਾਰ ਤੋਂ ਖੌਫ ਖਾਦਿਆਂ ਉਨ੍ਹਾਂ ਨੂੰ ਗ੍ਰਿਫਤਾਰ ਕਰਵਾ ਦਿੱਤਾ ਸੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top