Share on Facebook

Main News Page

ਮ: 1 ਸਲੋਕੁ ॥
ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ
ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ
ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ
ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥1॥

ਅਰਥ:- ਤਾਰੂ ਪਾਣੀ ਮੱਛੀ ਨੂੰ ਕੀਹ ਕਰ ਸਕਦਾ ਹੈ? (ਭਾਵੇਂ ਕਿਤਨਾ ਹੀ ਡੂੰਘਾ ਹੋਵੇ ਮੱਛੀ ਨੂੰ ਪਰਵਾਹ ਨਹੀਂ)। ਆਕਾਸ਼ ਪੰਛੀ ਨੂੰ ਕੀਹ ਕਰ ਸਕਦਾ ਹੈ? (ਆਕਾਸ਼ ਕਿਤਨਾ ਹੀ ਖੁਲ੍ਹਾ ਹੋਵੇ ਪੰਛੀ ਨੂੰ ਪਰਵਾਹ ਨਹੀਂ) (ਪਾਣੀ ਆਪਣੀ ਡੂੰਘਾਈ ਦਾ ਤੇ ਆਕਾਸ਼ ਆਪਣੀ ਖੁਲ੍ਹਾ ਦਾ ਅਸਰ ਨਹੀਂ ਪਾ ਸਕਦਾ) । ਪਾਲਾ (ਕੱਕਰ) ਪੱਥਰ ਉਤੇ ਅਸਰ ਨਹੀਂ ਪਾ ਸਕਦਾ, ਘਰ ਦੇ ਵਸੇਬੇ ਦਾ ਅਸਰ ਖੁਸਰੇ (ਹੀਜੜੇ) ਉਤੇ ਨਹੀਂ ਪੈਂਦਾ। ਜੇ ਕੁੱਤੇ ਨੂੰ ਚੰਦਨ ਭੀ ਲਾ ਦੇਈਏ, ਤਾਂ ਭੀ ਉਸ ਦਾ ਅਸਲਾ ਕੁੱਤਿਆਂ ਵਾਲਾ ਹੀ ਰਹਿੰਦਾ ਹੈ। ਬੋਲੇ ਮਨੁੱਖ ਨੂੰ ਜੇ ਮੱਤਾਂ ਦੇਈਏ ਤੇ ਸਿੰਮ੍ਰਿਤੀਆਂ ਦੇ ਪਾਠ ਉਸ ਦੇ ਕੋਲ ਕਰੀਏ (ਉਹ ਤਾਂ ਸੁਣ ਹੀ ਨਹੀਂ ਸਕਦਾ)। ਅੰਨ੍ਹੇ ਮਨੁੱਖ ਨੂੰ ਚਾਨਣ ਵਿਚ ਰੱਖਿਆ ਜਾਏ, (ਉਸ ਦੇ ਪਾਸ ਭਾਵੇਂ) ਪੰਜਾਹ ਦੀਵੇ ਪਏ ਬਲਣ (ਉਸ ਨੂੰ ਕੁਝ ਨਹੀਂ ਦਿੱਸਣਾ)। ਚੁਗਣ ਗਏ ਪਸ਼ੂਆਂ ਦੇ ਵੱਗ ਅਗੇ ਜੇ ਸੋਨਾ ਖਿਲਾਰ ਦੇਈਏ, ਤਾਂ ਭੀ ਉਹ ਘਾਹ ਚੁਗ ਚੁਗ ਕੇ ਹੀ ਖਾਏਗਾ (ਸੋਨੇ ਦੀ ਉਸ ਨੂੰ ਕਦਰ ਨਹੀਂ ਪੈ ਸਕਦੀ)। ਲੋਹੇ ਦਾ ਕੁਸ਼ਤਾ ਕਰ ਦੇਈਏ, ਤਾਂ ਭੀ ਢਲ ਕੇ ਉਹ ਕਪਾਹ (ਵਰਗਾ ਨਰਮ) ਨਹੀਂ ਬਣ ਸਕਦਾ।

ਹੇ ਨਾਨਕ! ਇਹੀ ਖ਼ੋਆਂ ਮੂਰਖ ਦੀਆਂ ਹਨ, ਕਿਤਨੀ ਮਤ ਦਿਓ, ਉਹ ਜਦੋਂ ਭੀ ਬੋਲਦਾ ਹੈ ਸਦਾ (ਉਹੀ ਬੋਲਦਾ ਹੈ ਜਿਸ ਨਾਲ ਕਿਸੇ ਦਾ) ਨੁਕਸਾਨ ਹੀ ਹੋਵੇ ।6।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top