Share on Facebook

Main News Page

ਜਲੰਧਰ ਵਿੱਚ ਗੁਰਦੁਆਰੇ ਅੰਦਰ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਏ ਜਾਣ 'ਤੇ ਕਾਂਗਰਸ ਨੇ ਕੀਤਾ ਵਿਰੋਧ – ਕਿਹਾ ਅਜਿਹਾ ਕਰਕੇ ਹਿੰਦੂਆਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਰਹੀ ਹੈ

October 26, 2014 ਜਲੰਧਰ: ਪੰਜਾਬ ਕਾਂਗਰਸ ਨੇ ਗੁਰਦੁਆਰਿਆਂ ‘ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀਆਂ ਤਸਵੀਰਾਂ ਲਾਏ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ ਲਗਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ‘ਚ ਦਹਿਸ਼ਤ ਵਾਲਾ ਮਾਹੌਲ ਪੈਦਾ ਕਰਕੇ ਹਿੰਦੂਆਂ ਦੇ ਮਨਾਂ ‘ਚ ਦਹਿਸ਼ਤ ਪੈਦਾ ਕਰਨਾ ਚਾਹੁੰਦੇ ਹਨ।

ਪਾਰਟੀ ਦੀ ਤਰਜ਼ਮਾਨ ਨਿਮਿਸ਼ਾ ਮਹਿਤਾ ਨੇ ਇਥੋਂ ਜਾਰੀ ਕੀਤੇ ਪ੍ਰੈੱਸ ਬਿਆਨ ‘ਚ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਜਲੰਧਰ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ‘ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਤਸਵੀਰ ਲਾ ਕੇ ਪੰਜਾਬ ਨੂੰ ਮੁੜ ਦਹਿਸ਼ਤਗਰਦੀ ਵਾਲੇ ਮਾਹੌਲ ਵੱਲ ਧੱਕਣਾ ਚਾਹੁੰਦੇ ਹਨ। ਬੀਤੇ ਦਿਨੀਂ ਕਰਤਾਰਪੁਰ ‘ਚ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਾਬਾ ਧੁੰਮਾ ਨਾਲ ਸਟੇਜ ਸਾਂਝੀ ਕੀਤੀ ਸੀ। ਬਾਦਲ ਤੇ ਬਾਬਾ ਧੁੰਮਾ ਦੀ ਮਿਲੀਭੁਗਤ ਨਾਲ ਪੰਜਾਬ ‘ਚ ਮਾਹੌਲ ਖਰਾਬ ਕਰਨ ਦੀ ਯੋਜਨਾ ਘੜੀ ਗਈ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ. ਬਾਦਲ ਪੰਜਾਬ ‘ਚ ਕਾਲੇ ਦਿਨਾਂ ਲਈ ਜ਼ਿੰਮੇਵਾਰ ਸੀ। ਉਦੋਂ ਵੀ ਬਾਦਲ ਤੇ ਪਾਰਟੀ ਦੇ ਮੋਹਤਬਰ ਅੱਤਵਾਦੀਆਂ ਦੇ ਭੋਗਾਂ ‘ਤੇ ਜਾ ਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਦੇ ਰਹੇ ਸਨ। ਹਜ਼ਾਰਾਂ ਹਿੰਦੂਆਂ ਨੂੰ ਉਜਾੜ ਕੇ ਦੂਜੇ ਸੂਬਿਆਂ ‘ਚ ਭੇਜਿਆ ਗਿਆ ਸੀ। ਅਜੇ ਤਕ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ‘ਚੋਂ ਉਜਾੜੇ ਹਿੰਦੂਆਂ ਦੇ ਮੁੜ ਵਸੇਬੇ ਲਈ ਕੁਝ ਨਹੀਂ ਕੀਤਾ ਜਦਕਿ ਉਹ ਪੰਜਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦਾ ਆਨੰਦ ਮਾਣ ਰਹੇ ਹਨ।

ਨਿਮਿਸ਼ਾ ਮਹਿਤਾ ਨੇ ਕਿਹਾ ਕਿ ਬਾਦਲ ਹਿੰਦੂਆਂ ਨੂੰ ਆਪਣੇ ਨਾਲ ਰੱਖਣ ਲਈ ਜਨਤਕ ਤੌਰ ‘ਤੇ ਮੂੰਹ ਨਹੀਂ ਖੋਲ੍ਹਦੇ, ਪਰ ਸ਼੍ਰੋਮਣੀ ਅਕਾਲੀ ਦਲ ਦੇ ਕੰਟਰੋਲ ਬੋਰਡ ਵਾਲੀ ਸ਼੍ਰੋਮਣੀ ਕਮੇਟੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਸ਼ਹੀਦ ਮੰਨ ਰਹੀ ਹੈ।

ਕਾਂਗਰਸ ਦੀ ਤਰਜ਼ਮਾਨ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਆਪ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ। ਰੋਪੜ ਤੋਂ ਜਦੋਂ ਹਿੰਦੂ ਸਮਾਜ ਨੇ ਤ੍ਰਿਸ਼ੂਲ ਯਾਤਰਾ ਕੱਢਣੀ ਸੀ ਤਾਂ ਉਸ ‘ਤੇ ਸਰਕਾਰ ਨੇ ਪਾਬੰਦੀ ਲਗਵਾ ਦਿੱਤੀ ਪਰ ਨਿਹੰਗਾਂ ਵਲੋਂ ਸ਼ਰੇਆਮ ਅੰਮ੍ਰਿਤਸਰ ‘ਚ ਗੋਲੀਆਂ ਚਲਾ ਕੇ ਹਿੰਦੂਆਂ ਦੇ ਮਨਾਂ ‘ਚ ਦਹਿਸ਼ਤ ਪੈਦਾ ਕਰਨ ਦਾ ਯਤਨ ਕੀਤਾ ਗਿਆ।

ਇਸ ਸਾਰੇ ਮਾਮਲੇ ‘ਚ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਕਾਂਗਰਸੀ ਤਰਜ਼ਮਾਨ ਨੇ ਭਾਜਪਾ ਪ੍ਰਧਾਨ ਕਮਲ ਸ਼ਰਮਾ ਵਲੋਂ ਜੰਗੇ ਆਜ਼ਾਦੀ ਸਮਾਗਮ ‘ਤੇ ਸੰਤ ਭਿੰਡਰਾਂਵਾਲਾ ਦੀਆਂ ਯਾਦਗਾਰਾਂ ਬਣਾਉਣ ਵਾਲੇ ਹਰਨਾਮ ਸਿੰਘ ਧੁੰਮਾ ਨਾਲ ਸਟੇਜ ਸਾਂਝੀ ਕਰਨ ਬਾਰੇ ਵੀ ਸਵਾਲ ਉਠਾਇਆ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top