Share on Facebook

Main News Page

ਸਲੋਕ ਮ: ੨ ॥
ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ
 The beggar is known as an emperor, and the fool is known as a religious scholar.
ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ
The blind man is known as a seer; this is how people talk.
ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ
The trouble-maker is called a leader, and the liar is seated with honor.
ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥
O Nanak, the Gurmukhs know that this is justice in the Dark Age of Kali Yuga.
{ਪੰਨਾ 1288}

ਪਦ ਅਰਥ:- ਏਵੈ-ਇਸ ਤਰ੍ਹਾਂ । ਗੁਆਉ-ਗੁਫ਼ਤਗੂ, ਬਚਨ । ਇਲਤਿ-ਇੱਲਤਿ, ਸ਼ਰਾਰਤ । ਕੂੜੀ-ਝੂਠੀ ਜ਼ਨਾਨੀ । ਪੂਰੇ ਥਾਉ-ਸਭ ਤੋਂ ਅੱਗੇ ਥਾਂ ਮੱਲਦੀ ਹੈ । ਨਿਆਉ-ਨਿਆਂ । ਪਾਰਖੂ-ਚੰਗੀ ਪਰਖ ਕਰ ਸਕਣ ਵਾਲਾ ।

ਅਰਥ:- ਕੰਗਾਲ ਦਾ ਨਾਮ ਬਾਦਸ਼ਾਹ (ਰੱਖਿਆ ਜਾਂਦਾ ਹੈ), ਮੂਰਖ ਦਾ ਪੰਡਿਤ ਨਾਮ (ਪਾਇਆ ਜਾਂਦਾ ਹੈ), ਅੰਨ੍ਹੇ ਨੂੰ ਪਾਰਖੂ (ਆਖਿਆ ਜਾਂਦਾ ਹੈ)-(ਬੱਸ! ਜਗਤ) ਇਸ ਤਰ੍ਹਾਂ ਦੀਆਂ (ਉਲਟੀਆਂ) ਗੱਲਾਂ ਕਰਦਾ ਹੈ। ਸ਼ਰਾਰਤਿ (ਕਰਨ ਵਾਲੇ) ਦਾ ਨਾਮ ਚੌਧਰੀ (ਪੈ ਜਾਂਦਾ ਹੈ) ਤੇ ਝੂਠੀ ਜ਼ਨਾਨੀ ਸਭ ਤੋਂ ਅੱਗੇ ਥਾਂ ਮੱਲਦੀ ਹੈ (ਭਾਵ, ਹਰ ਥਾਂ ਪ੍ਰਧਾਨ ਬਣਦੀ ਹੈ)। ਹੇ ਨਾਨਕ! ਇਹ ਹੈ ਨਿਆਂ ਕਲਿਜੁਗ ਦਾ (ਭਾਵ, ਜਿੱਥੇ ਇਹ ਰਵਈਆ ਵਰਤੀਂਦਾ ਹੈ ਓਥੇ ਕਲਿਜੁਗ ਦਾ ਪਹਰਾ ਜਾਣੋ)। ਪਰ, ਗੁਰੂ ਦੇ ਸਨਮੁਖ ਹੋਇਆਂ ਹੀ ਇਹ ਸਮਝ ਪੈਂਦੀ ਹੈ (ਕਿ ਇਹ ਵਤੀਰਾ ਮਾੜਾ ਹੈ। ਮਨ ਦੇ ਪਿੱਛੇ ਤੁਰਨ ਵਾਲੇ ਲੋਕ ਇਸ ਰਵਈਏ ਦੇ ਆਦੀ ਹੋਏ ਰਹਿੰਦੇ ਹਨ)।1।


ਨੋਟ: ਇਹ ਗੁਰਬਾਣੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਗੁਰਬਾਣੀ ਦੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top