ਪਦਅਰਥ:- ਚਿਤ-ਚਿੱਤ ਨੂੰ । ਉਦਾਸਿ-ਉਦਾਸੀ । ਝਤਿ ਕਢਦੇ-ਸਮਾ
ਲੰਘਾਂਦੇ ਹਨ । ਗਡਈ-ਰਲਦਾ । ਨਿਰਜਾਸਿ-ਨਿਖੇੜਾ ਕਰ ਕੇ ।
ਅਰਥ: ਜਿਨ੍ਹਾਂ
ਮਨੁੱਖਾਂ ਦੇ ਮਨ ਕਰੜੇ (ਭਾਵ, ਨਿਰਦਈ) ਹੁੰਦੇ ਹਨ, ਉਹ ਸਤਿਗੁਰੂ ਦੇ ਕੋਲ
ਨਹੀਂ ਬਹਿ ਸਕਦੇ। ਓਥੇ (ਸਤਿਗੁਰੂ ਦੀ ਸੰਗਤ ਵਿਚ ਤਾਂ) ਸੱਚ ਦੀਆਂ ਗੱਲਾਂ
ਹੁੰਦੀਆਂ ਹਨ, ਕੂੜ ਦੇ ਵਪਾਰੀਆਂ ਦੇ ਮਨ ਨੂੰ ਉਦਾਸੀ ਲੱਗੀ ਰਹਿੰਦੀ ਹੈ। (ਸਤਿਗੁਰੂ
ਦੀ ਸੰਗਤ ਵਿਚ) ਓਹ ਵਲ-ਫ਼ਰੇਬ ਕਰ ਕੇ ਸਮਾਂ ਲੰਘਾਉਂਦੇ ਹਨ, (ਉਥੋਂ ਉਠ ਕੇ)
ਫੇਰ ਝੂਠਿਆਂ ਪਾਸ ਹੀ ਜਾ ਬਹਿੰਦੇ ਹਨ। ਕੋਈ ਧਿਰ ਮਨ ਵਿਚ ਨਿਰਨਾ ਕਰ ਕੇ
ਵੇਖ ਲਵੋ, ਸੱਚੇ (ਮਨੁੱਖ ਦੇ ਹਿਰਦੇ ਵਿਚ) ਝੂਠ ਨਹੀਂ ਰਲ ਸਕਦਾ (ਭਾਵ,
ਆਪਣਾ ਡੂੰਘਾ ਪ੍ਰਭਾਵ ਨਹੀਂ ਪਾ ਸਕਦਾ)। ਝੂਠੇ ਝੂਠਿਆਂ ਵਿਚ ਹੀ ਜਾ ਰਲਦੇ
ਹਨ ਤੇ ਸੱਚੇ ਸਿੱਖ ਸਤਿਗੁਰੂ ਕੋਲ ਹੀ ਜਾ ਬੈਠਦੇ ਹਨ।26।
ਨੋਟ: ਇਹ
ਗੁਰਬਾਣੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ
ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ
ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ
ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ
ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ
ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ
ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ
ਜੇ ਗੁਰਬਾਣੀ ਦੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ
ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।
ਸੰਪਾਦਕ
ਖ਼ਾਲਸਾ ਨਿਊਜ਼