Share on Facebook

Main News Page

ਸਲੋਕੁ ਮ: ੧ ॥ ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ
ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ
ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥
{ਪੰਨਾ 147}

ਪਦਅਰਥ:- ਤਿਸੁ-ਉਸ ਮਨੁੱਖ ਦੇ । ਚਿਤਿ-ਚਿੱਤ ਵਿਚ । ਹੰਢਨਿ-ਭਟਕਦੇ ਹਨ । ਕਰਮਾ ਬਾਹਰੇ-ਕਰਮ-ਹੀਨ।

ਅਰਥ:- (ਹੇ ਪ੍ਰਭੂ!) ਜਿਸ ਮਨੁੱਖ ਦੇ ਚਿੱਤ ਵਿਚ ਤੂੰ ਨਹੀਂ ਵੱਸਦਾ, ਉਸ ਦੇ ਮਨ ਵਿਚ ਤੇ ਮੂੰਹ ਵਿਚ ਤੁੰਮੀ ਤੁੰਮਾ, ਜ਼ਹਿਰ, ਅੱਕ ਧਤੂਰਾ ਤੇ ਨਿੰਮਰੂਪ ਫਲ ਵੱਸ ਰਹੇ ਹਨ (ਭਾਵ: ਉਸ ਦੇ ਮਨ ਵਿਚ ਭੀ ਕੁੜੱਤਣ ਹੈ ਤੇ ਮੂੰਹੋਂ ਭੀ ਕੌੜੇ ਬਚਨ ਬੋਲਦਾ ਹੈ)।

ਹੇ ਨਾਨਕ! ਐਸੇ ਬਦਨਸੀਬ ਬੰਦੇ ਭਟਕਦੇ ਫਿਰਦੇ ਹਨ, (ਪ੍ਰਭੂ ਤੋਂ ਬਿਨਾ ਹੋਰ) ਕਿਸ ਦੇ ਅੱਗੇ (ਇਹਨਾਂ ਦੀ ਵਿਥਿਆ) ਦੱਸੀਏ? (ਭਾਵ, ਪ੍ਰਭੂ ਆਪ ਹੀ ਇਹਨਾਂ ਦਾ ਇਹ ਰੋਗ ਦੂਰ ਕਰਨ ਵਾਲਾ ਹੈ) ।1।


ਨੋਟ: ਇਹ ਗੁਰਬਾਣੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਗੁਰਬਾਣੀ ਦੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top