Share on Facebook

Main News Page

ਮੂਰਖ ਦੀ ਪਛਾਣ
Identification of a fool
Vaar 32, Pauri 15 of 20

ਰਾਹੁ ਛਡਿ ਉਝੜਿ ਪਵੈ ਆਗੂ ਨੋ ਭੁਲਾ ਕਰਿ ਜਾਣੈ।
He who leaving the path away follows a trackless waste and considers his leader gone astray, is a fool.

ਬੇੜੇ ਵਿਚਿ ਬਹਾਲੀਐ ਕੁਦਿ ਪਵੈ ਵਿਚਿ ਵਹਣ ਧਿਙਾਣੈ।
Seated in the boat he jumps impulsively into the current.

ਸੁਘੜਾਂ ਵਿਚਿ ਬਹਿਠਿਆਂ ਬੋਲਿਵਿਗਾੜਿ ਉਘਾੜਿ ਵਖਾਣੈ।
Sitting among the noble ones he, due to his ill talk stands exposed.

ਸੁਘੜਾਂ ਮੂਰਖ ਜਾਣਦਾ ਆਪਿ ਸੁਘੜੁ ਹੋਇ ਵਿਰਤੀਹਾਣੈ।
The wise he considers stupid and hids his own conduct as a clever one.

ਦਿਹ ਨੋ ਰਾਤਿ ਵਖਾਣਦਾ ਚਾਮਚੜਿਕ ਜਿਵੇਂ ਟਾਨਾਣੈ।
Like, a bat and a glow worm he describes the day as night.

ਗੁਰਮਤਿ ਮੂਰਖੁ ਚਿਤਿ ਨ ਆਣੈ ॥੧੫॥
The wisdom of Guru never resides in the heart of a foolish person.


ਨੋਟ: ਇਹ ਭਾਈ ਗੁਰਦਾਸ ਜੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top