Share on Facebook

Main News Page

ਮੂਰਖ ਨਾਲ ਕਿੱਕੁਰ ਵਰਤੀਏ
How to deal with a fool
Vaar 32, Pauri 20 of 20

ਜੇ ਮੂਰਖੁ ਸਮਝਾਈਐ ਸਮਝੈ ਨਾਹੀ ਛਾਵ ਨ ਧੁਪਾ
Even if told about the shade and the sunshine, the fool does not understand it.

ਅਖੀਂ ਪਰਖਿ ਨ ਜਾਣਈ ਪਿਤਲ ਸੁਇਨਾ ਕੈਹਾਂ ਰੁਪਾ
With his eyes he cannot distinguish between brass and bronze or gold and silver.

ਸਾਉ ਨ ਜਾਣੈ ਤੇਲ ਘਿਅ ਧਰਿਆ ਕੋਲਿ ਘੜੋਲਾ ਕੁਪਾ
He can not know the difference of taste between the pot of ghee and an oil vessel.

ਸੁਰਤਿ ਵਿਹੂਣਾ ਰਾਤਿ ਦਿਹੁ ਚਾਨਣੁ ਤੁਲਿ ਅਨ੍ਹੇਰਾ ਘੁਪਾ
Day and night he is devoid of consciousness and to him light and darkness are the same.

ਵਾਸੁ ਕਥੂਰੀ ਥੋਮ ਦੀ ਮਿਹਰ ਕੁਲੀ ਅਧਉੜੀ ਤੁਪਾ
Fragrance of musk and odour of garlic or stiching of velvet and hide are the same for him.

ਵੈਰੀ ਮਿਤ੍ਰ ਨ ਸਮਝਈ ਰੰਗੁ ਸੁਰੰਗ ਕੁਰੰਗੁ ਅਛੁਪਾ
He does not identify a friend and an enemy, and remains completely unconcerned towards the bad or good colour (of life).

ਮੂਰਖ ਨਾਲਿ ਚੰਗੇਰੀ ਚੁਪਾ ॥੨੦॥੩੨॥
Silence is the best in the company of fool.

ਨੋਟ: ਇਹ ਭਾਈ ਗੁਰਦਾਸ ਜੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top