Share on Facebook

Main News Page

ਮਾਣਸ ਦੇਹੀ ਪਸੂ ਉਪੰਨਾ
The end of a fool
Vaar 32, Pauri 16 of 20

ਵੈਦਿ ਚੰਗੇਰੀ ਉਠਣੀ ਲੈ ਸਿਲ ਵਟਾ ਕਚਰਾ ਭੰਨਾ।
A physician in order to cure a female camel, of a melon stuck in its throat, crushed the melon in its throat by hitting out side the neck with his pestle and mortar.

ਸੇਵਕਿ ਸਿਖੀ ਵੈਦਗੀ ਮਾਰੀ ਬੁਢੀ ਰੋਵਨਿ ਰੰਨਾ।
His servant (who was watching) thought he had mastered the art and killed an old ill woman by the same process, causing general lamentation among women.

ਪਕੜਿ ਚਲਾਇਆ ਰਾਵਲੈ ਪਉਦੀ ਉਘੜਿ ਗਏ ਸੁ ਕੰਨਾ।
The people seized the pretending physician and produced him before the king who ordered for him a thorough beating, upon which he came to his senses.

ਪੁਛੈ ਆਖਿ ਵਖਾਣਿਉਨੁ ਉਘੜਿ ਗਇਆ ਪਾਜੁ ਪਰਛੰਨਾ।
When questioned he confessed the whole circumstance and his imposture was thus exposed.

ਪਾਰਖੂਆ ਚੁਣਿ ਕਢਿਆ ਜਿਉ ਕਚਕੜਾ ਨ ਰਲੈ ਰਤੰਨਾ।
The wise men threw him out as a piece of glass cannot rank with jewels.

ਮੂਰਖੁ ਅਕਲੀ ਬਾਹਰਾ ਵਾਂਸਹੁ ਮੂਲਿ ਨ ਹੋਵੀ ਗੰਨਾ।
A fool has no sense as a bamboo could never equal sugar-cane.

ਮਾਣਸ ਦੇਹੀ ਪਸੂ ਉਪੰਨਾ ॥੧੬॥
He in fact, is an animal born in the form of a man.

ਨੋਟ: ਇਹ ਭਾਈ ਗੁਰਦਾਸ ਜੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top