Share on Facebook

Main News Page

ਮੂਰਖ, ਘੁੱਘੂ ਦ੍ਰਿਸ਼ਟਾਂਤ
Fool compared to owl
Vaar 32, Pauri 4 of 20

ਘੁੱਘੂ ਸੁਝ ਨ ਸੁਝਈ ਵਸਦੀ ਛਡਿ ਰਹੈ ਓਜਾੜੀ।
Owl does not have any thoughtful understanding and leaving habitats lives in deserted places.

ਇਲਿ ਪੜ੍ਹਾਈ ਨਾ ਪੜ੍ਹੈ ਚੂਹੇ ਖਾਇ ਉਡੇ ਦੇਹਾੜੀ।
Kite cannot be taught texts and eating rats keeps on flying the whole day.

ਵਾਸੁ ਨ ਆਵੈ ਵਾਂਸ ਨੋ ਹਉਮੈ ਅਗਿ ਨ ਚੰਦਣ ਵਾੜੀ।
Even being in the garden of sandal wood, the egotist bamboo does not get fragrant.

ਸੰਖ ਸਮੁੰਦਹੁ ਸਖਣਾ ਗੁਰਮਤਿ ਹੀਣਾ ਦੇਹ ਵਿਗਾੜੀ।
As the conch remains empty though liviing in sea, the person devoid of the wisdom of Guru (gurmati) is spoiling his body.

ਸਿੰਮਲੁ ਬਿਰਖੁ ਨ ਸਫਲੁ ਹੋਇ ਆਪ ਗਣਾਏ ਵਡਾ ਅਨਾੜੀ।
The cotton-silk tree does not bear fruit howsoever much that colorless may brag of its greatness.

ਮੂਰਖੁ ਫਕੜਿ ਪਵੈ ਰਿਹਾੜੀ ॥੪॥
Only fools quarrels over trivialities (insignificant issues).

ਨੋਟ: ਇਹ ਭਾਈ ਗੁਰਦਾਸ ਜੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top