Share on Facebook

Main News Page

ਮੂਰਖ ਦਾ ਸੰਗ ਨਾ ਕਰੋ
Do not keep company with a foolish one

Vaar 32, Pauri 8 of 20

ਮੂਰਖ ਦਾ ਸੰਗ ਨਾ ਕਰੋ
Do not keep company with a foolish one.

ਜਿਉਂ ਮਣਿ ਕਾਲੇ ਸਪ ਸਿਰਿ ਸਾਰ ਨ ਜਾਣੈ ਵਿਸੂ ਭਰਿਆ।
Having jewel in its head and knowing it not, the snake remains filled with poison.

ਜਾਣੁ ਕਥੂਰੀ ਮਿਰਗ ਤਨਿ ਝਾੜਾਂ ਸਿੰਙਦਾ ਫਿਰੈ ਅਫਰਿਆ।
It is known that musk remains in the body of deer, but it goes on smelling it franatically in the bushes.

ਜਿਉਂ ਕਰਿ ਮੋਤੀ ਸਿਪ ਵਿਚਿ ਮਰਮ ਨ ਜਾਣੈ ਅੰਦਰਿ ਧਰਿਆ।
The pearl dwells in the shell but the shell does not know the mystery.

ਜਿਉਂ ਗਾਈ ਥਣਿ ਚਿਚੁੜੀ ਦੁਧੁ ਨ ਪੀਐ ਲੋਹੂ ਜਰਿਆ।
The tick stuck with the teats of cow, takes not its milk but sucks the blood only.

ਬਗੁਲਾ ਤਰਣਿ ਨ ਸਿਖਿਓ ਤੀਰਥਿ ਨਾਇ ਨ ਪਥਰੁ ਤਰਿਆ।
Living in water the crane never learns how to swim and the stone, in spite of its ablutions at various pilgrimage centres cannot swim and go across.

ਨਾਲਿ ਸਿਆਣੇ ਭਲੀ ਭਿਖ ਮੂਰਖ ਰਾਜਹੁ ਕਾਜੁ ਨ ਸਰਿਆ।
That is why, begging in the company of wise people, is better then ruling over a kingdom alongwith Hoots.

ਮੇਖੀ ਹੋਇ ਵਿਗਾੜੈ ਖਰਿਆ ॥੮॥
Because he who himself is fake, will also spoil the pure one.


ਨੋਟ: ਇਹ ਭਾਈ ਗੁਰਦਾਸ ਜੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top