Share on Facebook

Main News Page

ਪੁਣੇ ਵਿੱਚ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਉੱਤਰਾਖੰਡ ਨੇ ਗੁਰਮਤਿ ਸਮਾਗਮ 'ਚ ਹਾਜਰੀ ਭਰੀ

7 ਦਸੰਬਰ 2014, ਪੁਣੇ: ਮਹਾਰਾਸ਼ਟਰਾ ਦੇ ਸ਼ਹਿਰ ਪੁਣੇ ਵਿੱਚ ਕਿਰਤਨ ਸਮਾਗਮ ਵਿੱਚ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਗੁਰਬਾਣੀ ਕੀਰਤਨ ਪ੍ਰੋਗ੍ਰਾਮਾਂ ਵਿੱਚ ਹਾਜ਼ਰੀ ਭਰੀ। ਪ੍ਰੋ. ਦਰਸ਼ਨ ਸਿੰਘ ਜੀ ਨੇ ਹੇਠ ਦਿਤੇ ਸ਼ਬਦ ਦਾ ਗਾਇਨ ਅਤੇ ਗੁਰਮਤਿ ਵੀਚਾਰਾਂ ਕੀਤੀਆਂ।

ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ
ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ
ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥੨੬॥ ਅੰਕ 314

ਕੌਮ ਦੇ ਨੌਜਵਾਨ ਪ੍ਰਚਾਰਕ ਭਾਈ ਪਰਮਜੀਤ ਸਿੰਘ ਉੱਤਰਾਖੰਡ ਵਾਲਿਆਂ ਨੇ ਵੀ ਇਸ ਗੁਰਮਤਿ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਗੁਰਬਾਣੀ ਵਿਚਾਰਾਂ ਨਾਲ ਸੰਗਤਾਂ ਨੂੰ ਅਵਗਤ ਕਰਵਾਇਆ।

ਇਸ ਸਮਾਗਮ ਦੇ ਉਪਰਾਂਤ ਇੱਕ ਸਵਾਲ ਜਵਾਬ ਦਾ ਸੈਮੀਨਾਰ ਵੀ ਕੀਤਾ ਗਿਆ ਜਿਸ ਵਿੱਚ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਜੀ ਨੇ ਸੰਗਤਾਂ ਦੇ ਸਵਾਲਾਂ ਦੇ ਜਵਾਬ ਦਿੱਤੇ, ਜਿਸ ਵਿਚ ਨੌਜੁਆਨ ਬੱਚੇ ਬੱਚੀਆਂ ਨੇ ਗੁਰਮਤਿ ਬਾਰੇ ਸਵਾਲ ਜਵਾਬ ਕਰਕੇ ਗਿਆਨ ਦਾ ਪ੍ਰਵਾਹ ਚਲਾਇਆ। ਸੰਗਤਾਂ ਨੇ ਬਹੁਤ ਉਤਸਾਹ ਅਤੇ ਪਿਆਰ ਨਾਲ ਇਨ੍ਹਾਂ ਦੀਵਾਨਾਂ ਵਿੱਚ ਹਾਜਰੀ ਭਰੀ ਗੁਰਮਤਿ ਗਿਆਨ ਦਾ ਲਾਹਾ ਪ੍ਰਾਪਤ ਕੀਤਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top