Share on Facebook

Main News Page

ਬਾਦਲ ਦਲ ਵੱਲੋਂ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਜੱਥੇਦਾਰੀ ਤੋਂ ਫਾਰਗ ਕਰਨ ਲਈ ਕਾਰਵਾਈ ਸ਼ੁਰੂ

ਅੰਮ੍ਰਿਤਸਰ (11 ਜਨਵਰੀ, 2015): ਸ਼੍ਰੋਮਣੀ ਕਮੇਟੀ ਦੇ ਸੂਤਰਾਂ ਮੁਤਾਬਕ ਜੱਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੂੰ ਜੱਥੇਦਾਰੀ ਤੋਂ ਹਟਾਉਣ ਲਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਾਘੀ ਮੇਲੇ ਮਗਰੋਂ 17 ਜਨਵਰੀ ਨੂੰ ਸੱਦੀ ਗਈ ਹੈ, ਪਰ ਮੀਟਿੰਗ ਦੇ ਏਜੰਡੇ ਵਿੱਚ ਇਸ ਮਾਮਲੇ ਦਾ ਕੋਈ ਜ਼ਿਕਰ ਨਹੀਂ ਹੈ, ਪਰ ਇਹ ਮਾਮਲਾ ਬਿਨਂ ਏਜੰਡੇ ਤੋਂ ਮੀਟਿੰਗ ’ਚ ਵਿਚਾਰਿਆ ਜਾ ਸਕਦਾ ਹੈ।

ਸਿੱਖ ਹਿੱਤਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਦਲ ਖ਼ਾਲਸਾ ਨੇ ਦਾਅਵਾ ਕੀਤਾ ਹੈ ਕਿ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮਾਂ ਨਾਲ ਸ਼੍ਰੋਮਣੀ ਕਮੇਟੀ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਅਹੁਦੇ ਤੋਂ ਹਟਾ ਰਹੀ ਹੈ ਅਤੇ ਇਸ ਸਬੰਧੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੇ ਅਗਾਊਂ ਹੀ ਦਸਤਖ਼ਤ ਹਾਸਲ ਕਰਨ ਲਈ ਮੁਹਿੰਮ ਚਲਾਈ ਗਈ ਹੈ। ਇਸ ਸਬੰਧੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 17 ਜਨਵਰੀ ਨੂੰ ਸੱਦੀ ਹੈ।

ਨਾਨਕਸ਼ਾਹੀ ਕੈਲੰਡਰ ਨੂੰ ਬਿਕਰਮੀ ਕੈਲੰਡਰ ਵਿੱਚ ਤਬਦੀਲ ਕਰਨ ’ਚ ਅੜਿੱਕਾ ਬਣ ਰਹੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਹੋਣ ਵਾਲੀ ਮੀਟਿੰਗ ਵਿੱਚ ਇਸ ਸਬੰਧੀ ਫ਼ੈਸਲਾ ਕੀਤੇ ਜਾਣ ਦੀ ਸੰਭਾਵਨਾ ਹੈ।

ਪਾਰਟੀ ਬੁਲਾਰੇ ਕੰਵਰਪਾਲ ਸਿੰਘ ਅਤੇ ਸੀਨੀਅਰ ਆਗੂ ਸਤਨਾਮ ਸਿੰਘ ਪਾਉਂਟਾ ਸਾਹਿਬ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਨੇੜਲੇ, ਪਰ ਸੀਨੀਅਰ ਆਗੂਆਂ ਦੀ ਡਿਊਟੀ ਲਾਈ ਹੈ ਕਿ ਉਹ ਕਮੇਟੀ ਦੇ ਮੈਂਬਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਵੱਲੋਂ ਜਥੇਦਾਰ ਨੰਦਗੜ੍ਹ ਨੂੰ ਹਟਾਉਣ ਲਈ ਅਗਾਊਂ ਹੀ ਦਸਤਖ਼ਤ ਹਾਸਲ ਕਰਨ।

ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾ ਅਤੇ ਅਖੌਤੀ ਸੰਤ ਸਮਾਜ ਨੂੰ ਖੁਸ਼ ਕਰਨ ਲਈ ਜਥੇਦਾਰ ਨੰਦਗੜ੍ਹ ਨੂੰ ਹਟਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਅਖੌਤੀ ਸੰਤ ਸਮਾਜ ਵੱਲੋਂ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਬਿਕਰਮੀ ਵਿੱਚ ਬਦਲਣ ਦੇ ਫ਼ੈਸਲੇ ਦਾ ਨਾ ਕੇਵਲ ਸਖ਼ਤ ਵਿਰੋਧ ਕੀਤਾ, ਸਗੋਂ ਅਖੌਤੀ ਸੰਤ ਸਮਾਜ ਉੱਤੇ ਅਜਿਹਾ ਆਰਐਸਐਸ ਦੇ ਇਸ਼ਾਰੇ ’ਤੇ ਕਰਨ ਦਾ ਦੋਸ਼ ਲਾਇਆ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top