Share on Facebook

Main News Page

ਪੁਲਿਸ ਅਤੇ ਮਕੱੜ ਸੈਨਾ ਨੇ ਮੋਹਾਲੀ ‘ਚ ਨਹੀਂ ਹੋਣ ਦਿੱਤੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਤੇ ਸਿੱਖ ਜੱਥਬੰਦੀਆਂ ਦੀ ਮੀਟਿੰਗ

ਮੋਹਾਲੀ (13 ਜਨਵਰੀ, 2015): ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਸਿੱਖ ਜੱਥੇਬੰਦੀਆਂ ਦੀ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿੱਚ ਹੋਣ ਵਾਲੀ ਮੀਟਿੰਗ ਨੂੰ ਪੁਲਿਸ ਨੇ ਨਹੀਂ ਹੋਣ ਦਿੱਤਾ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਹਰਿਅਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਗੁਰਦੁਆਰਾ ਸਾਹਿਬ ਵਿੱਚ ਨਹੀਂ ਜਾਣ ਦਿੱਤਾ। ਉਹ ਸੋਮਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣ ਆਏ ਸਨ।

12 ਜਨਵਰੀ ਨੂੰ ਟਾਸਕ ਫੋਰਸ ਦੇ ਲਗਭਗ 200 ਮੈਂਬਰ ਗੁਰਦੁਆਰਾ ਅੰਬ ਸਾਹਿਬ ਪਹੁੰਚ ਗਏ। ਹਰਿਅਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਯੂਨਾਈਟਿਡ ਸਿੱਖ ਮੂਵਮੈਂਟ ਅਤੇ ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਸਿੱਖ ਜੱਥਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਅਗਲੀ ਰਣਨੀਤੀ ਘੜਨ ਲਈ ਇੱਥੇ ਮੀਟਿੰਗ ਰੱਖੀ ਹੋਈ ਸੀ।

ਜਦੋਂ ਸਿੱਖ ਜੱਥਬਦੀਆਂ ਨੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਮੀਟਿੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਾਂ ਪੁਲਿਸ ਨੇ ਉਨ੍ਹਾਂ ਨੂੰ ਮੀਟਿੰਗ ਨਾ ਕਰਨ ਦਿੱਤੀ ਅਤੇ ਉੱਥੋਂ ਜਾਣ ਲਈ ਮਜ਼ਬੂਰ ਕਰ ਦਿੱਤਾ। ਮੀਡੀਆ ਨਾਲ ਗੱਲ ਕਰਦਿਆਂ ਜਗਦੀਸ਼ ਸਿੰਘ ਝੀਡਾ ਨੇ ਕਿਹਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦਾ ਸਮਰਥਨ ਕਰਦੇ ਹਨ, ਪਰ ਅੰਬਾਲਾ ਵਿੱਚ ਭੁੱਖ ਹੜਤਾਲ ‘ਤੇ ਬੈਠੇ ਗੁਰਬਖਸ਼ ਸਿੰਘ ਦਾ ਨਹੀਂ।

ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਝੀਂਡਾ ਨੂੰ ਬੰਦੀ ਸਿੰਘਾਂ ਦੀ ਰਿਹਾਈ ਨਾਲ ਕੋਈ ਸਰੋਕਾਰ ਨਹੀਂ, ਅਤੇ ਉਹ ਇਸ ਮਾਮਲੇ ਵਿੱਚੋਂ ਰਾਜਸੀ ਲਾਭ ਪ੍ਰਾਪਤ ਕਰਨਾ ਚਾਹੰਦੇ ਹਨ ਅਤੇ ਉਹ ਉਨ੍ਹਾਂ ਨੂੰ ਇਸ ਮੰਤਵ ਲਈ ਗੁਰਦੁਆਰਾ ਸਾਹਿਬਾਨ ਦੀ ਵਰਤੋਂ ਨਹੀਂ ਕਰਨ ਦੇਣਗੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top