Share on Facebook

Main News Page

ਸਰਕਾਰ ਪੁਰੀ ਤਰਾਂ ਭਗਵਾਕਰਨ ਚਾਹੁੰਦੀ ਹੈ, ਤੇ ਇਸ ਵਿੱਚ ਕੁਝ ਵੀ ਗਲਤ ਨਹੀਂ
-: ਸਿੱਖਿਆ ਮੰਤਰੀ ਹਰਿਆਣਾ

ਕੁਰੂਕਸ਼ੇਤਰ (18 ਜਨਵਰੀ, 2015): ਅੱਜ ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਭਗਵਾਕਰਨ ਕਰਨਾ ਚਾਹੁੰਦੀ ਹੈ ਤੇ ਅਜਿਹਾ ਕਰਨ ਵਿੱਚ ਕੁਝ ਵੀ ਗਲਤ ਨਹੀਂ, ਇੱਥੇ ਸੀਮਦ ਭਗਵਤ ਗੀਤਾ ਸੀਨੀਅਰ ਸੈਕੰਡਰੀ ਸਕੂਲ ਵਿੱਚ ‘ਸਿਕਸ਼ਕ ਸਨਮਾਨ ਸਮਾਰੋਹ’ ਵਿੱਚ ਉਨ੍ਹਾਂ ਕਿਹਾ, "ਭਗਵਾ ਕਿਸੇ ਹਾਲਤ ਗਲਤ ਚੀਜ਼ ਦਾ ਨਾਮ ਨਹੀਂ ਹੈ।
ਜਦੋਂ ਸੂਰਜ ਚੜ੍ਹਦਾ ਤੇ ਡੁੱਬਦਾ ਹੈ ਤਾਂ ਅਸਮਾਨ ਦਾ ਰੰਗ ਵੀ ਕੇਸਰੀ ਹੋ ਜਾਂਦਾ ਹੈ। ਜਿਹੜੇ ਲੋਕ ਰੱਬ ਨੂੰ ਸਮਰਪਿਤ ਹੋ ਜਾਂਦੇ ਹਨ ਉਹ ਭਗਵਾ ਪਹਿਨ ਲੈਂਦੇ ਹਨ ਤੇ ਸਾਡੇ ਤਾਂ ਤਿਰੰਗੇ ਵਿੱਚ ਸਭ ਤੋਂ ਉਪਰ ਕੇਸਰੀ ਰੰਗ ਹੈ।"

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ‘ਭਗਵਦ ਗੀਤਾ’ ਨੂੰ ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਹੈ ਕਿ ਦੁਨੀਆ ਭਰ ਦੇ ਲੋਕਾਂ ਨੇ ਇਸ ਫੈਸਲੇ ਦੀ ਪ੍ਰਸ਼ੰਸਾ ਕੀਤੀ ਹੈ। ਕੁਝ ਲੋਕ ਇਸ ਫੈਸਲੇ ਦਾ ਇਹ ਕਹਿ ਕੇ ਵਿਰੋਧ ਕਰ ਰਹੇ ਹਨ ਕਿ ਸਰਕਾਰ ਸਿੱਖਿਆ ਦਾ ਭਗਵਾਕਰਨ ਕਰ ਰਹੀ ਹੈ, ਉਨ੍ਹਾਂ ਕਿਹਾ ਕਿ, "ਇਹ ਸਿਰਫ ਸ਼ੁਰੂਆਤ ਹੈ। ਅਸੀਂ ਤਾਂ ਪੂਰੀ ਤਰ੍ਹਾਂ ਭਗਵਾਕਰਨ ਕਰਨਾ ਚਾਹੁੰਦੇ ਹਾਂ ਤੇ ਇਹ ਗਲਤ ਨਹੀਂ ਹੈ।"

ਜ਼ਿਕਰਯੋਗ ਹੈ ਕਿ ਭਾਰਤ ਵਿੱਚ ਭਗਵਾ ਜੱਥੇਬੰਦੀਆਂ ਦੇ ਸਹਿਯੋਗ ਤੋਂ ਬਾਅਦ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਜਿੱਥੇ ਗੈਰ ਸਰਕਾਰੀ ਅਤੇ ਗੈਰ ਰਾਜਸੀ ਭਗਵਾ ਜੱਥੇਬੰਦੀਆਂ ਦੇ ਆਗੂ ਭਾਰਤ ਦੇ ਭਗਵਾ ਕਰਨ ਕਰਨ ਅਤੇ ਇਸਨੂੰ ਹਿੰਦੂ ਰਾਸ਼ਟਰ ਵਿੱਚ ਬਦਲਣ ਦੇ ਖੁੱਲੇਆਮ ਐਲਾਨ ਕਰ ਰਹੇ ਹਨ, ਉੱਥੇ ਲੋਕਾਂ ਦੁਆਰਾ ਚੁਣੇ ਗਏ ਅਤੇ ਸੰਵਿਧਾਨਕ ਅਹੁਦਿਆਂ ‘ਤੇ ਬਿਰਾਜਮਾਨ ਵਿਅਕਤੀ ਵੀ ਅਜਿਹੇ ਬਿਆਨ ਦੇਣ ਤੋਂ ਰਤਾ ਵੀ ਸੰਕੋਚ ਨਹੀਂ ਕਰ ਰਹੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top