Share on Facebook

Main News Page

ਮੋਦੀ ਨੇ ਸਿੱਖ ਪੱਤਾ ਖੇਡਦਿਆਂ ਕਿਹਾ ਕਿ ਕਤਲੇਆਮ ਲਈ ਵਿਸ਼ੇਸ਼ ਟੀਮ ਦਾ ਗਠਨ ਇਨਸਾਫ ਲਈ ਕੀਤਾ ਜਾਵੇਗਾ

ਨਵੀਂ ਦਿੱਲੀ (4 ਫਰਵਰੀ, 2015): ਅੱਜ ਰੈਲੀ ਦੌਰਾਨ ਨਰਿੰਦਰ ਮੋਦੀ ਨੇ ਦਿੱਲੀ ਦੇ ਅੰਬੇਡਕਰ ਨਗਰ ਇਲਾਕੇ ਤੋਂ ਦਿੱਲੀ ਦੇ ਚੋਣ ਪ੍ਰਚਾਰ ਦੀ ਆਪਣੀ ਆਖਰੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ 84 ਦੇ ਸਿੱਖ ਕਤਲੇਆਮ ਦੀ ਮੁੜ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਦਾ ਗਠਨ ਵੋਟਾਂ ਲਈ ਨਹੀਂ, ਸਗੋਂ ਇਨਸਾਫ ਲਈ ਕੀਤਾ ਜਾਵੇਗਾ।

ਪਿਛਲੇ ਸੋਮਵਾਰ ਨੂੰ ਮੋਦੀ ਸਰਕਾਰ ਵੱਲੋਂ ਨਾਮਜ਼ਦ ਕਮੇਟੀ ਦੁਆਰਾ ਸਿੱਖ ਕਤਲੇਆਮ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਉਣ ਦੀ ਸਿਫਾਰਸ਼ ਕਰਨ ਦੇ ਫੈਸਲੇ ਨੂੰ ਵੋਟ ਪ੍ਰਭਾਵਿਤ ਫੈਸਲਾ ਕਹਿ ਕੇ ਭਾਜਪਾ ਵਿਰੋਧੀ ਪਾਰਟੀਆਂ ਨੇ ਸਵਾਲ ਉਠਾਏ ਸਨ।

ਇਨ੍ਹਾਂ ਸਵਾਲਾਂ ‘ਤੇ ਪ੍ਰਤੀਕਰਮ ਕਰਦਿਆਂ ਮੋਦੀ ਨੇ ਆਪਣੀ ਰੈਲੀ ‘ਚ ਇਹ ਮੁੱਦਾ ਚੁੱਕਦਿਆਂ ਕਿਹਾ ਕਿ ਕੀ ’84 ਦੇ ਸਿੱਖ ਕਤਲੇਆਮ ਲਈ ਐਸ. ਆਈ. ਟੀ. ਦਾ ਗਠਨ ਨਹੀਂ ਕੀਤਾ ਜਾਣਾ ਚਾਹੀਦਾ ਸੀ, ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ? ਭਾਜਪਾ ਵੱਲੋਂ ਸਫਾਈ ਪੇਸ਼ ਕਰਦਿਆਂ ਮੋਦੀ ਨੇ ਕਿਹਾ ਕਿ ਜੇਕਰ ਅਸੀਂ ਅਜਿਹਾ ਕਰਦੇ ਹਾਂ ਤਾਂ ਸਾਨੂੰ ਕਿਹਾ ਜਾਂਦਾ ਹੈ ਕਿ ਅਸੀਂ ਚੋਣਾਂ ਕਾਰਨ ਇਹ ਕਰ ਰਹੇ ਹਾਂ ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ 23 ਦਸੰਬਰ ਨੂੰ ਸੁਪਰੀਮ ਕੋਰਟ ਦੇ ਸਾਬਕਾ ਜੱਜ ਜੀ. ਪੀ. ਮਾûਰ ਦੀ ਅਗਵਾਈ ‘ਚ ਗਠਿਤ ਕਮੇਟੀ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ 3 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਗਠਨ ਦੇ 45 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਨੂੰ ‘ਸਿਆਸੀ ਫੈਸਲਾ’ ਅਤੇ ਵੋਟ ਪ੍ਰਭਾਵਿਤ ਫੈਸਲਾ ਮੰਨਿਆ ਜਾ ਰਿਹਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top