Share on Facebook

Main News Page

ਸੌਦਾ ਸਾਧ ਸਿਰਸਾ ਨੇ ਦਿੱਲੀ ਚੋਣਾਂ ਵਿੱਚ ਭਾਜਪਾ ਦੀ ਹਮਾਇਤ ਦਾ ਕੀਤਾ ਐਲਾਨ

ਚੰਡੀਗੜ੍ਹ (5 ਫਰਵਰੀ, 2015): ਅੱਜ ਡੇਰਾ ਸੌਦਾ ਸਾਧ ਸਿਰਸਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਸਮਰਥਨ ਵਿੱਚ ਐਲਾਨ ਕਰ ਦਿੱਤਾ ਹੈ। ਡੇਰੇ ਦੇ ਚੇਅਰਮੈਨ ਨੇ ਕਿਹਾ ਹੈ ਕਿ ਡੇਰੇ ਨੇ ਫ਼ੈਸਲਾ ਕੀਤਾ ਹੈ ਕਿ ਦਿੱਲੀ ਚੋਣਾਂ ਲਈ ਉਨ੍ਹਾਂ ਦਾ ਸਮਰਥਨ ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਹੋਵੇਗਾ।

ਡੇਰੇ ਅਨੁਸਾਰ ਦਿੱਲੀ ‘ਚ ਉਸਦੇ 20 ਲੱਖ ਸਮਰਥਕ ਹਨ ਜਿਨ੍ਹਾਂ ਵਿਚੋਂ 12 ਲੱਖ ਵੋਟਰ ਹਨ। ਪਿਛਲੇ ਸਾਲ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੌਰਾਨ ਵੀ ਡੇਰੇ ਵਲੋਂ ਭਾਜਪਾ ਨੂੰ ਸਮਰਥਨ ਦਿੱਤਾ ਗਿਆ ਸੀ

ਦਿੱਲੀ ਵਿੱਚ ਵਿਧਾਨ ਸਭਾ ਦੀਆਂ ਚੋਣਾਂ 7 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਅਤੇ ਭਾਰਤੀ ਦੀਅ ਕੇਂਦਰੀ ਸੱਤਾ ‘ਤੇ ਬਿਰਾਜ਼ਮਾਨ ਭਾਜਪਾ ਵਿੱਚ ਬੜਾ ਫਸਵਾਂ ਮੁਕਾਬਲਾ ਬਣਿਆ ਹੋਇਆਂ।ਅਜਿਹੇ ਫੱਸਵੇਂ ਮੁਕਾਬਲੇ ਵਿੱਚ ਅੱਜ ਡੇਰਾ ਸੌਦਾ ਸਾਧ ਸਿਰਸਾ ਨੇ ਦਿੱਲੀ ਚੋਣਾਂ ਵਿੱਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਕਰ ਦਿੱਤਾ ਹੈ।

ਲੰਘੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਂਵੇਂ ਬਾਜਪਾ ਨੂੰ ਸਪੱਸ਼ਟ ਬਹੁਮਤ ਪ੍ਰਾਪਤ ਹੋਇਆ ਹੈ, ਪਰ ਡੇਰਾ ਸਾਧ ਵੱਲੋਂ ਭਾਜਪਾ ਦੀ ਕੀਤੀ ਹਮਾਇਤ ਦਾ ਭਾਜਪਾ ਨੂੰ ਕੋਈ ਵਿਸ਼ੇਸ਼ ਲਾਭ ਨਹੀਂ ਮਿਲਿਆ ਸੀ।ਭਾਜਪਾ ਦੇ ਕੇਂਦਰੀ ਨੇਤਾਵਾਂ ਨੇ ਚੋਣਾਂ ਵਿੱਚ ਸੌਦਾ ਡੇਰੇ ਦੀ ਹਮਾਇਤ ਹਾਸਲ ਕਰਨ ਲਈ ਸੌਦਾ ਸਾਧ ਨਾਲ ਵਿਸ਼ੇਸ ਮੀਟਿੰਗਾਂ ਕੀਤੀਆਂ ਸਨ।

ਪਰ ਹਰਿਆਣਾ ਵਿਧਾਨ ਸਭਾ ਚੋਣਾਂ 2014 ਦੇ ਨਤੀਜੇ ਦੱਸਦੇ ਹਨ ਕਿ ਆਪਣੇ ਸਭ ਤੋਂ ਵਧੇਰੇ ਗੜ੍ਹ ਵਾਲੇ ਜ਼ਿਲ੍ਹਾ ਸਿਰਸਾ ਵਿਚ ਵੀ ਭਾਜਪਾ ਨੂੰ ਕੋਈ ਲਾਭ ਨਹੀਂ ਮਿਲਿਆ, ਸਗੋਂ ਡੇਰੇ ਦੇ ਹੈੱਡਕੁਆਰਟਰ ਵਾਲੇ ਸਿਰਸਾ ਜ਼ਿਲ੍ਹੇ ਵਿਚ ਹੀ ਪੰਜੇ ਹਲਕਿਆਂ ‘ਚ ਇਨੈਲੋ ਤੇ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਹਨ।

ਹਰਿਆਣਾ ਵਿਚ ਸਿਰਸਾ, ਫਤਿਹਾਬਾਦ, ਜੀਂਦ ਵਧੇਰੇ ਪੰਜਾਬੀ ਵਸੋਂ ਵਾਲੇ ਜ਼ਿਲ੍ਹੇ ਹਨ ਤੇ ਇਨ੍ਹਾਂ ਜ਼ਿਲਿ੍ਹਆਂ ਵਿਚ ਡੇਰੇ ਦਾ ਕਾਫੀ ਪ੍ਰਭਾਵ ਸਮਝਿਆ ਜਾਂਦਾ ਰਿਹਾ ਹੈ।ਰਾਜਸੀ ਹਲਕਿਆਂ ਵਿਚ ਇਹ ਆਮ ਚਰਚਾ ਹੈ ਕਿ ਡੇਰੇ ਦੀ ਵੋਟ ਹਰਿਆਣਾ ‘ਚ ਸਿਆਸੀ ਸਮੀਕਰਨ ਬਦਲਣ ‘ਚ ਅਸਫ਼ਲ ਰਹੀ ਸੀ।

ਜ਼ਿਕਰਯੋਗ ਹੈ ਕਿ ਇਸ ਸਮੇਂ ਸੌਦਾ ਸਾਧ ਦੇ ਖਿਲਾਫ ਬਲਾਤਕਾਰ ਅਤੇ ਕਤਲ ਵਰਗੇ ਸੰਗੀਨ ਜ਼ੁਰਮਾਂ ਅਧੀਨ ਸੀਬੀਆਈ ਅਦਾਲਤ ਵਿੱਚ ਮੁਕੱਦਮੇ ਚੱਲ ਰਹੇ ਹਨ। ਸੀਬੀਆਈ ਸਿੱਧੀ ਕੇਂਦਰ ਦੇ ਅਧੀਨ ਹੈ। ਰਾਜਸੀ ਪਿੜ ‘ਤੇ ਨੇੜਿਉਂ ਨਜ਼ਰ ਰੱਖਣ ਵਾਲੇ ਮਾਹਿਰਾਂ ਅਨੁਸਾਰ ਸੌਦਾ ਸਾਧ ਵੱਲੋਂ ਭਾਜਪਾ ਦੀ ਹਮਾਇਤ ਕਰਨ ਦਾ ਵੱਡਾ ਕਾਰਨ ਸੁਣਵਾਈ ਅਧੀਨ ਚੱਲ ਰਹੇ ਮੁਕੱਦਮਿਆਂ ਵਿੱਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਪੈਰਵੀ ਰਾਹੀਂ ਵੱਧ-ਵੱਧ ਸਮਾਂ ਲਮਕਾਉਣਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top