Share on Facebook

Main News Page

'ਆਪ' ਦੀ ਜਿੱਤ ਵਿਚ ਪੰਜਾਬੀਆਂ ਦਾ ਅਹਿਮ ਯੋਗਦਾਨ
-: ਭਗਵੰਤ ਮਾਨ

ਬਠਿੰਡਾ, 10 ਫ਼ਰਵਰੀ (ਜਸਪਾਲ ਸਿੰਘ ਸਿੱਧੂ): ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਜਿਥੇ ਦਿੱਲੀ ਦੇ ਲੋਕਾਂ ਨੇ ਸੱਚਾਈ ਤੇ ਇਮਾਨਦਾਰੀ ਦੇ ਹੱਕ ਵਿਚ ਫ਼ਤਵਾ ਦਿਤਾ ਹੈ, ਉਥੇ ਇਹ ਜਿੱਤ ਆਮ ਲੋਕਾਂ ਦੀ ਹੈ ਅਤੇ ਇਸ ਵਿਚ ਪੰਜਾਬੀਆਂ ਦਾ ਅਹਿਮ ਯੋਗਦਾਨ ਹੈ।

ਇਸ ਸਬੰਧੀ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦਿੱਲੀ ਦੇ ਲੋਕਾਂ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਵੀ ਵਧਾਈ ਦਿਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਇਸ ਲਈ ਵੀ ਵਧਾਈ ਦੇ ਪਾਤਰ ਹਨ ਕਿ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਵਿਚ ਦਾਖ਼ਲਾ ਪੰਜਾਬ ਨੇ ਹੀ ਚਾਰ ਲੋਕ ਸਭਾ ਮੈਂਬਰ ਜਿਤਾ ਕੇ ਦਿਵਾਇਆ ਸੀ।

ਉਨ੍ਹਾਂ ਕਿਹਾ ਕਿ ਹੁਣ ਦਿੱਲੀ ਵਾਂਗ ਵੱਡੀ ਤਬਦੀਲੀ ਲਈ ਪੰਜਾਬ ਦੇ ਲੋਕ ਵੀ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਹ ਤਬਦੀਲੀ ਧੂਰੀ ਵਿਧਾਨ ਸਭਾ ਚੋਣਾਂ ਤੋਂ ਹੀ ਸ਼ੁਰੂ ਹੋ ਜਾਵੇਗੀ।

ਜਿਥੇ ਆਮ ਆਦਮੀ ਪਾਰਟੀ ਵਲੋਂ ਇਕ ਤਕੜਾ ਉਮੀਦਵਾਰ ਦਿਤਾ ਜਾਵੇਗਾ। ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਜਿਥੇ ਅਕਾਲੀ-ਭਾਜਪਾ ਦੇ ਬੁੱਲ੍ਹ ਡਿੱਗੇ ਹੋਏ ਹਨ, ਉਥੇ ਕਾਂਗਰਸ ਪਾਰਟੀ ਵੀ ਚਿੰਤਤ ਦਿਖਾਈ ਦੇ ਰਹੀ ਹੈ।

ਰਾਹੁਲ ਗਾਂਧੀ ਨੂੰ ਦਿੱਲੀ ਵਿਚ ਅਪਣੀ ਪਾਰਟੀ ਦੀ ਕਾਰਗੁਜ਼ਾਰੀ ਦਾ ਪਹਿਲਾਂ ਹੀ ਪਤਾ ਸੀ, ਜਿਸ ਕਾਰਨ ਉਨ੍ਹਾਂ ਨੇ ਸਾਰਾ ਧਿਆਨ ਪੰਜਾਬ 'ਤੇ ਕੇਂਦਰਤ ਕਰ ਲਿਆ ਸੀ ਅਤੇ ਕਾਂਗਰਸ ਪਾਰਟੀ ਨੂੰ ਪੰਜਾਬ ਤੋਂ ਵੱਡੀਆਂ ਉਮੀਦਾਂ ਸੀ। ਪਰ ਇਹ ਕਿਸੇ ਨੇ ਵੀ ਨਹੀਂ ਸੋਚਿਆ ਸੀ ਕਿ ਆਮ ਆਦਮੀ ਪਾਰਟੀ ਦੀ ਜਿੱਤ ਏਨੀ ਵੱਡੀ ਤੇ ਇੱਕਤਰਫ਼ੀ ਹੋਵੇਗੀ। ਹੁਣ ਇਹ ਗੱਲ ਵੀ ਸਾਫ਼ ਹੁੰਦੀ ਦਿਖਾਈ ਦੇ ਰਹੀ ਹੈ ਕਿ ਪੰਜਾਬ ਦੇ ਲੋਕ ਵੀ ਅਕਾਲੀ ਦਲ-ਭਾਜਪਾ ਗਠਜੋੜ ਤੋਂ ਅੱਕੇ ਹੋਏ ਹਨ ਅਤੇ ਕਾਂਗਰਸ ਦਾ ਅੰਦਰੂਨੀ ਕਾਟੋਕਲੇਸ਼ ਦੇਖ ਕੇ ਅਤੇ ਆਮ ਆਦਮੀ ਦੀ ਚੜ੍ਹਤ ਦੇਖ ਕੇ ਪੰਜਾਬ ਵਿਚ ਅਕਾਲੀ ਦਲ-ਭਾਜਪਾ ਦਾ ਬਦਲ ਆਮ ਆਦਮੀ ਪਾਰਟੀ ਵਿਚ ਦੇਖਣਗੇ ਜਿਸ ਨੂੰ ਲੈ ਕੇ ਅਕਾਲੀ ਦਲ ਭਾਜਪਾ ਗਠਜੋੜ ਦੇ ਨਾਲ-ਨਾਲ ਕਾਂਗਰਸ ਵੀ ਪੂਰੀ ਚਿੰਤਤ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top