Share on Facebook

Main News Page

ਮੋਦੀ ਰਾਜ ਵਿੱਚ ਹਿਦੂ ਕੱਟੜਵਾਦੀਆਂ ਦੇ ਅੱਛੇ ਦਿਨ 2002 ਦੇ ਗੁਜਰਾਤ ਕਤਲੇਆਮ ਦੇ ਇੱਕ ਮਾਮਲੇ ਚ ਸਾਰੇ ਦੇ ਸਾਰੇ 70 ਮੁਲਜ਼ਮ ਬਰੀ

ਅਹਿਮਦਾਬਾਦ (15 ਫ਼ਰਵਰੀ 2015) ਗੁਜਰਾਤ ਦੇ ਬਨਸਕਾਂਥਾ ਜ਼ਿਲ੍ਹੇ ਦੀ ਇੱਕ ਸਥਾਨਕ ਅਦਾਲਤ ਨੇ 2002 ਦੇ ਗੁਜਰਾਤ ਕਤਲੇਆਮ ਦੇ ਇੱਕ ਮਾਮਲੇ ਦੇ ਸਾਰੇ ਦੇ ਸਾਰੇ 70 ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਦੇ ਆਧਾਰ ਤੇ ਦੋਸ਼-ਮੁਕਤ ਕਰਾਰ ਦੇ ਦਿੱਤਾ ਹੈ। ਇਹ ਕਤਲੇਆਮ ਸੇਸ਼ਨ ਨਾਵਾ ਪਿੰਡ ਚ ਹੋਇਆ ਸੀ।

2 ਮਾਰਚ 2002 ਨੂੰ ਇਸ ਪਿੰਡ ਚ ਕਤਲੇਆਮ ਦੌਰਾਨ ਪੁਲਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਕੁੱਲ 14 ਮੁਸਲਿਮ ਅਤੇ ਹਿੰਦੂ ਭਾਈਚਾਰੇ ਦੇ ਦੋ ਵਿਅਕਤੀ ਮਾਰੇ ਗਏ ਸਨ। ਵਧੀਕ ਸੈਸ਼ਨ ਜੱਜ ਵੀ ਕੇ ਪੁਜਾਰਾ ਨੇ ਮੁਲਜ਼ਮਾਂ ਨੂੰ ਇਸ ਅਧਾਰ ਤੇ ਦੋਸ਼-ਮੁਕਤ ਕਰਾਰ ਦਿੱਤਾ ਕਿ ਮੁੱਦਈ ਧਿਰ ਕਤਲੋਗਾਰਦ ਕਰਨ ਵਾਲੀ ਭੀੜ ਵਿੱਚ ਮੁਲਜ਼ਮਾਂ ਦੀ ਸ਼ਮੂਲੀਅਤ ਦਾ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ।

\ਇਸ ਮਾਮਲੇ ਦੀ ਪੈਰਵੀ ਕਰਨ ਵਾਲੇ ਵਧੀਕ ਸਰਕਾਰੀ ਵਕੀਲ ਡੀ ਵੀ ਠਾਕੁਰ ਨੇ ਦੱਸਿਆ ਕਿ ਇਸ ਮਾਮਲੇ ਚ ਮੌਕੇ ਦੇ ਗਵਾਹ ਮੁੱਕਰ ਗਏ ਹਨ ਅਤੇ ਕੁੱਲ ਹੋਈਆਂ 109 ਜ਼ੁਬਾਨੀ ਗਵਾਹੀਆਂ ਦੇਣ ਵਾਲਿਆਂ ਨੇ ਮੁਲਜ਼ਮਾਂ ਦਾ ਨਾਂਅ ਨਹੀਂ ਦੱਸੇ, ਜਿਸ ਕਾਰਨ ਸ਼ਿਕਾਇਤਕਰਤਾ ਦਾ ਪੱਖ ਕਮਜ਼ੋਰ ਹੋ ਗਿਆ। ਇਸ ਮਾਮਲੇ ਚ ਮੁਲਜ਼ਮ ਬਣਾਏ ਗਏ ਵਿਅਕਤੀਆਂ ਚੋਂ 8 ਦੀ ਮੁਕੱਦਮੇ ਦੌਰਾਨ ਮੌਤ ਹੋ ਗਈ। ਠਾਕੁਰ ਨੇ ਦੱਸਿਆ ਕਿ ਮੁਕੱਦਮੇ ਚ 12 ਪੂਰਕ ਚਾਰਜਸ਼ੀਟਾਂ ਦਾਇਰ ਕੀਤੀਆਂ ਗਈਆਂ ਸਨ। ਮੁੱਦਈ ਧਿਰ ਅਨੁਸਾਰ 5000 ਦੇ ਕਰੀਬ ਕਾਤਲਾਂ ਨੇ ਸਾਬਰਮਤੀ ਐਕਸਪ੍ਰੈੱਸ ਗੱਡੀ ਨੂੰ ਅੱਗ ਲਾਏ ਜਾਣ ਤੋਂ ਬਾਅਦ 2 ਮਾਰਚ ਨੂੰ ਇਸ ਪਿੰਡ ਨੂੰ ਘੇਰਾ ਪਾ ਲਿਆ। ਇਸ ਵਹਿਸ਼ੀ ਭੀੜ ਨੇ ਬਲੋਚ ਮੁਸਲਿਮ ਭਾਈਚਾਰੇ ਦੇ ਬੱਚਿਆਂ ਸਮੇਤ 14 ਲੋਕਾਂ ਨੂੰ ਮਾਰ ਮੁਕਾਇਆ ਸੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top