Share on Facebook

Main News Page

ਪਾਕਿਸਤਾਨ ਦੇ ਸਿੱਖਾਂ ਨੂੰ ਸਿਰਫ ਮੂਲ ਨਾਨਕਸ਼ਾਹੀ ਕੈਲੰਡਰ ਹੀ ਸਵੀਕਾਰ ਹੈ
-: ਪਾਕਿ ਧਾਰਮਿਕ ਮਾਮਲਿਆਂ ਦੇ ਮੰਤਰੀ

ਅੰਮ੍ਰਿਤਸਰ (17 ਫਰਵਰੀ, 2015): ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਪੀਰ ਮੁਹੰਮਦ ਅਮੀਨੁਲ ਹਸਨ ਸ਼ਾਹ ਅਮਰੀਕਾ ਦੌਰੇ ਤੇ ਆਏ ਹੋਏ ਹਨ ਅਤੇ ਇਸ ਦੌਰਾਨ ਉਨ੍ਹਾਂ ਨਿਊ ਜਰਸੀ ਸ਼ਹਿਰ ਦੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਗੁਰਦੁਆਰੇ ਵਿੱਚ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਲਾਗੂ ਰੱਖਿਆ ਜਾਵੇਗਾ।

ਉਨ੍ਹਾਂ ਭਰੋਸਾ ਦਿੱਤਾ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਹੀ ਲਾਗੂ ਰਹੇਗਾ ਅਤੇ ਗੁਰਪੁਰਬ ਤੇ ਦਿਨ ਦਿਹਾੜੇ ਇਸੇ ਕੈਲੰਡਰ ਅਨੁਸਾਰ ਹੀ ਮਨਾਏ ਜਾਣਗੇ।

ਉਨ੍ਹਾਂ ਆਖਿਆ ਕਿ ਸਿੱਖ 2003 ਵਾਲੇ ਨਾਨਕਸ਼ਾਹੀ ਕੈਲੰਡਰ ਨੂੰ ਮੂਲ ਰੂਪ ਵਿੱਚ ਸਵੀਕਾਰ ਕਰ ਚੁੱਕੇ ਹਨ। ਕੁਝ ਕਾਰਨਾਂ ਕਰਕੇ ਕੁਝ ਸਿੱਖ ਸੰਸਥਾਵਾਂ ਇਸ ਕੈਲੰਡਰ ਵਿੱਚ ਤਬਦੀਲੀਆਂ ਕਰਕੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰ ਰਹੇ ਹਨ ਪਰ ਪਾਕਿਸਤਾਨ ਦੇ ਸਿੱਖਾਂ ਨੂੰ ਸਿਰਫ ਮੂਲ ਨਾਨਕਸ਼ਾਹੀ ਕੈਲੰਡਰ ਹੀ ਸਵੀਕਾਰ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਸਮਾਜ ਦੇ ਦਬਾਅ ਅਧੀਨ ਮੂਲ ਨਾਨਕਸ਼ਾਹੀ ਕੈਲੰਡਰ ਦੀ ਜਗਾ ਬਿਕਰਮੀ ਕੈਲੰਡਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ।ਇਨ੍ਹਾਂ ਯਤਨਾਂ ਅਧੀਨ ਹੀ ਨਾਨਕਸ਼ਾਹੀ ਕੈਲੰਡਰ ਦੇ ਹੱਕ ਚ ਸਟੈਂਡ ਲੈਣ ਵਾਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੈਰ ਪੰਥਕ ਤਰੀਕੇ ਨਾਲ ਸੇਵਾ ਮੁਕਤ ਕਰ ਦਿੱਤਾ ਸੀ।

ਇਸ ਸਬੰਧੀ ਬੀਤੇ ਵਰ੍ਹੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ਦਾ ਦੌਰਾ ਕੀਤਾ ਸੀ ਅਤੇ ਪਾਕਿਸਤਾਨੀ ਸਿੱਖਾਂ ਨੂੰ ਅਕਾਲ ਤਖ਼ਤ ਵੱਲੋਂ ਪ੍ਰਵਾਨਿਤ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਸੀ। ਪਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਲਾਗੂ ਕੀਤਾ ਹੋਇਆ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top