Share on Facebook

Main News Page

ਬਾਦਲ ਦੀ ਕੋਠੀ ਅੱਗੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਬੇਰੁਜ਼ਗਾਰ ਬੀਬੀ ਗੁਰਪ੍ਰੀਤ ਕੌਰ ਦੀ ਮੌਤ

ਚੰਡੀਗੜ (25 ਅਪ੍ਰੈਲ 2015) ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਅੱਗੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ ਕਰਨ ਵਾਲੀ ਲੜਕੀ ਗੁਰਪ੍ਰੀਤ ਕੌਰ ਦੀ ਮੌਤ ਹੋ ਗਈ ਹੈ। ਗੁਰਪ੍ਰੀਤ ਪਿਛਲੇ ਦਸੰਬਰ ਤੋਂ ਚੰਡੀਗੜ ਦੇ ਸੈਕਟਰ 16 ਦੇ ਹਸਪਤਾਲ ‘ਚ ਦਾਖ਼ਲ ਸੀ।

ਸੈਕਟਰ 16 ਦੇ ਡਾਕਟਰਾਂ ਵਲੋਂ ਇਸ ਖ਼ਬਰ ਦੀ ਪੁਸ਼ਟੀ ਕੀਤੀ ਗਈ ਹੈ। ਕਿਉਂਕਿ ਗੁਰਪ੍ਰੀਤ ਉਸ ਮੌਕੇ ਕਾਫੀ ਜ਼ਿਆਦਾ ਸੜ ਗਈ ਸੀ, ਇਸੇ ਕਰਕੇ ਉਸਦੀ ਸਿਹਤ ਲਗਾਤਾਰ ਖਰਾਬ ਹੁੰਦੀ ਗਈ। ਵੱਡੀ ਗੱਲ ਇਹ ਹੈ ਕਿ ਗੁਰਪ੍ਰੀਤ ਕੌਰ ਦੇ ਅਨਾਥ ਹੋਣ ਕਾਰਨ ਹਸਪਤਾਲ ‘ਚ ਉਸ ਦੀ ਲਾਸ਼ ਲੈਣ ਕੋਈ ਨਹੀਂ ਪਹੁੰਚਿਆ ਹੈ। ਜਦੋਂ ਉਦੋਂ ਪੰਜਾਬ ਸਰਕਾਰ ਨੇ ਗੁਰਪ੍ਰੀਤ ਦਾ ਇਲਾਜ ਕਰਵਾਉਣ ਦੀ ਗੱਲ ਕਹੀ ਸੀ। ਕਾਂਗਰਸ ਨੇ ਵੀ ਉਦੋਂ ਰਾਜਨੀਤੀ ਜ਼ਰੂਰ ਕੀਤੀ ਪਰ ਮੌਤ ‘ਤੇ ਕਾਂਗਰਸ ਦਾ ਕੋਈ ਲੀਡਰ ਹਸਪਤਾਲ ਨਹੀਂ ਪੁੱਜਾ।

ਜ਼ਿਕਰਯੋਗ ਹੈ ਕਿ ਗੁਰਪ੍ਰੀਤ ਨੇ ਬੇਰੁਜ਼ਗਾਰ ਤੋਂ ਤੰਗ ਆ ਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੈਕਟਰ-2 ਸਥਿਤ ਰਿਹਾਇਸ਼ ਦੇ ਸਾਹਮਣੇ ਆਪਣੇ-ਆਪ ‘ਤੇ ਤੇਲ ਪਾ ਕੇ ਅੱਗ ਲਗਾ ਲਈ ਸੀ। ਉਹ ਗੁਰਦਾਸਪੁਰ ਨਾਲ ਸਬੰਧਤ ਸੀ ਤੇ ਪਿਛਲੇ 14 ਸਾਲਾਂ ਤੋਂ ਉਹ ਸ਼੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਰਤਸਰ ਵਿੱਚ ਰਹਿ ਰਹੀ ਹੈ। ਉਹ ਅਨਾਥ ਹੈ ਤੇ ਹਰ ਮਹੀਨੇ ਮੁੱਖ ਮੰਤਰੀ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੂੰ ਮਿਲਦੀ ਰਹੀ ਸੀ ਤੇ ਬੇਰੁਜ਼ਗਾਰ ਹੋਣ ਕਰਕੇ ਨੌਕਰੀ ਦੀ ਮੰਗ ਕਰਦੀ ਸੀ, ਜਦੋਂਕਿ ਮੁੱਖ ਮੰਤਰੀ ਪਰਿਵਾਰ ਵੱਲੋਂ ਉਸ ਨੂੰ ਦਿਲਾਸਾ ਪਿਛਲੇ ਕਈ ਸਾਲਾਂ ਤੋਂ ਦਿੱਤਾ ਜਾ ਰਿਹਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top