Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਉੱਤਰਾਖੰਡ ਨੇ ਟਾਂਡਾ ਵਿਖੇ ਗੁਰਮਤਿ ਵੀਚਾਰਾਂ ਕੀਤੀਆਂ

03 ਜਨਵਰੀ 2015 ਨੂੰ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਸਲੋਕੁ ਮ: ੫ ॥ ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥ ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥ ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥ ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥ {ਪੰਨਾ 957} ਸ਼ਬਦ ਦਾ ਕੀਰਤਨ ਅਤੇ ਗੁਰਮਤਿ ਵਿਆਖਿਆ ਕੀਤੀ।

ਉਨ੍ਹਾਂ ਨੇ ਵਿਆਖਿਆ ਦੌਰਾਨ ਕਿਹਾ ਕਿ ਸਿੱਖ ਦਾ ਗੁਰੂ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਹੈ। ਪੰਜਾਬ 'ਚ ਹੋਰਨਾਂ ਗ੍ਰਥਾਂ ਜਿਵੇਂ ਕਿ ਗੀਤਾ, ਬਾਈਬਲ, ਕੁਰਾਨ ਆਦਿ 'ਤੇ ਕਦੀ ਵੀ ਹਮਲੇ ਨਹੀਂ ਹੁੰਦੇ, ਪਰ ਕੀ ਕਾਰਣ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੀ ਹਮਲੇ ਹੁੰਦੇ ਹਨ। ਉਨ੍ਹਾਂ ਨੇ ਹਿੰਦੂ ਬਹੁਮਤ ਵਾਲੇ ਸਿੱਖਾਂ ਨੂੰ ਆਪਣੇ ਜਜ਼ਬ ਕਰਨਾ ਚਾਹੁੰਦੇ ਹਨ, ਜੇ ਬਚਣਾ ਹੈ ਤਾਂ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਬਾਣੀ ਨੂੰ ਹੀ ਗੁਰਬਾਣੀ ਮੰਨੋ। ਅਖੌਤੀ ਦਸਮ ਗ੍ਰੰਥ ਦੀ ਆੜ 'ਚ ਸਿੱਖਾਂ ਨੂੰ ਹਿੰਦੂ ਸਾਬਿਤ ਕਰਨਾ ਬਹੁਤ ਸੌਖਾ ਹੈ। ਇਸੇ ਗ੍ਰੰਥ ਕਾਰਣ ਹੀ ਸਿੱਖ ਭਗੌਤੀ ਨੂੰ ਆਪਣੇ ਗੁਰੂਆਂ ਨਾਲੋਂ ਪਹਿਲਾਂ ਸਿਮਰਦੇ ਹਨ। ਮੈਂਨੂੰ ਖੁਸ਼ੀ ਹੈ ਕਿ ਕਈ ਥਾਵਾਂ 'ਤੇ ਹੁਣ ਭਗੌਤੀ ਦੇ ਸਾਹਮਣੇ ਅਰਦਾਸ ਕਰਨੀ ਸਿੱਖ ਹੱਟ ਰਹੇ ਹਨ।

ਭਾਈ ਪਰਮਜੀਤ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਿਤ ਹੁੰਦਿਆਂ ਇੱਕ ਗੁਰੂ ਦੇ ਲੜ੍ਹ ਲੱਗਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਸਿਕਲੀਗਰ ਪਰਿਵਾਰਾਂ ਬਾਰੇ ਚਲਾਈ ਜਾ ਰਹੀ ਮੁਹਿੰਮ ਬਾਰੇ ਵੀ ਚਾਨਣਾ ਪਾਇਆ। ਇਸ ਸਮਾਗਮ 'ਚ ਭਾਈ ਬੇਅੰਤ ਸਿੰਘ ਖਾਨੇਵਾਲ, ਸ. ਸੁਰਿੰਦਰ ਸਿੰਘ ਬੈਲਜੀਯਮ, ਸ. ਕੁਲਦੀਪ ਸਿੰਘ ਆਦਮਪੁਰ, ਬੀਬੀ ਨਰਿੰਦਰ ਕੌਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਿਰ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top