Share on Facebook

Main News Page

ਬੰਦੀ ਸਿੰਘ ਰਿਹਾਈ ਮਾਮਲਾ
ਬਾਦਲ ਦੀ ਕੋਠੀ ਸਾਹਮਣੇ ਧਰਨਾ ਦੇਣ ਜਾ ਰਹੇ ਸਿੱਖ, ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਮੋਹਾਲੀ (20 ਮਈ, 2015): ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਪ੍ਰਦਰਸ਼ਨਕਾਰੀਆਂਨੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇੱਕ ਰੈਲੀ ਕੀਤੀ ਅਤੇ ਅਰਦਾਸ ਕਰਨ ਤੋਂ ਬਾਅਦ ਸੈਕੜੈ ਸਿੱਖਾਂ ਨੇ ਚੰਡੀਗੜ੍ਹ ਵੱਲ ਨੂੰ ਵਹੀਰਾਂ ਘੱਤ ਦਿੱਤੀਆਂ।ਪ੍ਰਦਰਸ਼ਨਕਾਰੀ ਸਿੱਖ ਜਦੋਂ ਚੰਡੀਗੜ੍ਹ-ਮੋਹਾਲੀ ਹੱਦ ਲੰਘਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਮੋਹਾਲੀ ਪੁਲਿਸ ਨੇ 250 ਤੋਂ ਵੱਧ ਸਿੱਖਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰ ਸਿੱਖਾਂ ਵਿੱਚ ਕਈ ਬੀਬੀਆਂ ਵੀ ਸਨ।ਵਰਨਣਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਦੀ ਹਮਾਇਤ ਲਈ ਸੰਘਰਸ਼ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਸੀ।

ਅੱਜ ਦੇ ਇਸ ਰੋਸ ਮੁਜ਼ਹਾਰੇ ਕਰਕੇ ਗੁਰਦੂਆਰਾ ਅੰਬ ਸਾਹਿਬ ਮੋਹਾਲੀ ਅਤੇ ਗੁਰਦੁਆਰਾ ਸਾਹਿਬ ਤੋਂ ਚੰਡੀਗੜ੍ਹ ਨੂੰ ਜਾਂਦੀ ਸੜਕ’ਤੇ ਪੁਲਿਸ ਦਾ ਤਕੜਾ ਪਹਿਰਾ ਲੱਗਿਆ ਹੋਇਆ ਸੀ।  ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਵੜਨ ਤੋਂ ਰੋਕਣ ਲਈ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਨਾਕਾ ਲਾਇਆ ਹੋਇਆ ਸੀ।

ਸਿੱਖ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇੱਕ ਰੈਲੀ ਕੀਤੀ ਅਤੇ ਅਰਦਾਸ ਕਰਨ ਤੋਂ ਬਾਅਦ ਸੈਕੜੈ ਸਿੱਖਾਂ ਨੇ ਚੰਡੀਗੜ੍ਹ ਵੱਲ ਨੂੰ ਵਹੀਰਾਂ ਘੱਤ ਦਿੱਤੀਆਂ। ਪ੍ਰਦਰਸ਼ਨਕਾਰੀ ਸਿੱਖ ਜਦੋਂ ਚੰਡੀਗੜ੍ਹ-ਮੋਹਾਲੀ ਹੱਦ ਲੰਘਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਸੂਤਰਾਂ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਗਿਣਤੀ ਦੋ ਤੋਂ ਤਿੰਨ ਸੌ ਦੇ ਵਿਚਕਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਈ ਸਿੱਖ ਜੋ ਰੋਸ ਮੁਜ਼ਹਾਰੇ ਵਿੱਚ ਹਿੱਸਾ ਨਹੀਂ ਲੈ ਰਹੇ ਸਨ, ਵੀ ਗ੍ਰਿਫਤਾਰ ਕਰ ਲਏ ਗਏ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top