Share on Facebook

Main News Page

ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਹੋਈ ਝੜਪ ਵਿੱਚ ਸੱਤ ਜ਼ਖਮੀ, ਪੱਚੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
June 6, 2015 | ਸਿੱਖ ਸਿਆਸਤ ਬਿਊਰੋ

ਅੰਮ੍ਰਿਤਸਰ (6 ਜੂਨ, 2015): ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਅਤੇ ਘੱਲ਼ੂਘਾਰੇ ਨਾਲ ਸਬੰਧਿਤ ਹੋਰ ਸ਼ਹੀਦ ਸਿੰਘਾਂ ਦੇ ਮਾਨਏ ਜਾ ਰਹੇ ਸ਼ਹੀਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਮੈਂਬਰਾਂ ਅਤੇ ਪ੍ਰਕਰਮਾ ਵਿੱਚ ਨਾਅਰੇ ਲਾ ਰਹੇ ਸਿੱਖ ਨੌਜਵਾਨਾਂ ਵਿੱਚਕਾਰ ਝੜਪ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾਂ ਦੁਪਹਿਰ ਇੱਕ ਵਜੇ ਤੋਂ ਬਾਅਦ ਵਾਪਰੀ ਜਿਸ ਵਿੱਚ ਸੱਤ ਵਿਅਕਤੀ ਜ਼ਖਮੀ ਹੋ ਗਏ ਹਨ।

ਇਹ ਵਰਨਣਯੋਗ ਹੈ ਕਿ ਗੁਰਬਚਨ ਸਿੰਘ ਨੇ ਜਿਊਂ ਹੀ ਸਿੱਖ ਕੌਮ ਦੇ ਨਾਅ ਦਿੱਤੇ ਜਾ ਰਹੇ ਸੰਦੇਸ਼ ਨੂੰ ਖਤਮ ਕੀਤਾ ਤਾਂ ਨਾਅਰੇਬਾਜ਼ੀ ਸ਼ੁਰੂ ਹੋ ਗਈ ਸੀ।

ਸਿੱਖ ਨੌਜਵਾਨਾਂ ਦੇ ਜੱਥਿਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਕੋਈ ਅੱਧਾ ਘੰਟਾ “ਖਾਲਿਸਤਾਨ ਜਿੰਦਾਬਾਦ” ਦੇ ਨਾਅਰੇ ਲਾਏ।

ਸੂਤਰਾਂ ਨੇ ਦੱਸਿਆ ਕਿ ਸਿੱਖ ਨੌਜਵਾਨ ਪ੍ਰਕਰਮਾ ਵਿੱਚ ਨਾਅਰੇ ਲਾ ਰਹੇ ਸਨ, ਜਿਸ ਕਰਕੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਉਨਾਂ ਦਰਮਿਆਨ ਝੜਪ ਹੋ ਗਈ। ਇਸ ਘਟਨਾ ਪਿੱਛੋਂ ਪੁਲਿਸ ਵੱਲੋਂ ਦੋ ਦਰਜਨ ਦੇ ਕਰੀਬ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲ਼ਿਆ ਗਿਆ।

ਸੂਤਰਾਂ ਮੁਤਾਬਿਕ ਗ੍ਰਿਫਤਾਰ ਨੌਜਵਾਨਾਂ ਖਿਲਾਫ ਅਜੇ ਤੱਕ ਕੋਈ ਮੁਕੱਦਮਾ ਦਰਜ਼ ਨਹੀਂ ਕੀਤਾ ਗਿਆ ਅਤੇ ਪੁਲਿਸ ਇਸ ਝੜਪ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ।

ਚਿੰਤਕ ਸਿੱਖ ਹਲਕਿਆਂ ਨੇ ਇਨ੍ਹਾਂ ਘਟਨਾਵਾਂ ‘ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top