Share on Facebook

Main News Page

ਕਾਂਗਰਸ ਅਤੇ ਬੀਜੇਪੀ ਕਾਤਲਾਂ ਨੂੰ ਬਚਾਉਣ ਲਈ ਇਕੱਠੇ ਹੋਏ
-: ਪੱਤਰਕਾਰ ਜਰਨੈਲ ਸਿੰਘ

ਨਵੀਂ ਦਿੱਲੀ (27 ਜੂਨ, 2015): ਸੀ.ਬੀ.ਆਈ. ਵੱਲੋਂ ਜਗਦੀਸ਼ ਟਾਈਟਲਰ ਨੂੰ ਨਵੰਬਰ ‘84 ਸਿੱਖ ਕਤਲੇਆਮ ਦੇ ਮਾਮਲੇ ਵਿੱਚੋਂ ਕਲੀਨ ਚਿਟ ਦੇਣ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ-ਅਕਾਲੀ ਦਲ ਗੱਠਜੋੜ ਸਮੇਤ ਕਾਂਗਰਸ ਪਾਰਟੀ ਮਿਲ ਕੇ 1984 ਦੇ ਦੰਗਿਆਂ ਅਤੇ 2002 ਦੇ ਗੁਜਰਾਤ ਦੰਗਿਆਂ ਦੇ ਪਾਪ ਨੂੰ ਛੁਪਾਉਣ ਲਈ ਅੰਦਰਖਾਤੇ ਇੱਕਠੇ ਹੋ ਗਏ ਹਨ।

ਆਮ ਆਦਮੀ ਪਾਰਟੀ ਦੇ ਰਾਜ਼ੌਰੀ ਗਾਰਡਨ ਤੋਂ ਵਿਧਾਇਕ ਜਰਨੈਲ ਸਿੰਘ ਨੇ ਟਾਈਟਲਰ ਦੇ ਆਪਣੇ ਖ਼ਿਲਾਫ਼ ਗਵਾਹੀ ਪ੍ਰਭਾਵਿਤ ਕਰਨ ਅਤੇ ਹਵਾਲਾ ਜ਼ਰੀਏ ਪੈਸੇ ਵਿਦੇਸ਼ ਭੇਜਣ ਦੇ ਖੁਲਾਸੇ ਪਿੱਛੋਂ ਵੀ ਸੀ.ਬੀ.ਆਈ. ਵੱਲੋਂ ਕਾਂਗਰਸੀ ਆਗੂ ਖ਼ਿਲਾਫ਼ ਮਾਮਲਾ ਦਰਜ ਨਾ ਕਰਨ ਦੇ ਮੱਦੇਨਜ਼ਰ ਉਪਰੋਕਤ ਦੋਸ਼ ਲਾਏ ਹਨ।

ਸ੍ਰ. ਜਰਨੈਲ ਸਿੰਘ ਨੇ ਕਿਹਾ ਕਿ ਸੀ.ਬੀ.ਆਈ. ਨੇ ਖ਼ੁਦ ਅਭਿਸ਼ੇਕ ਵਰਮਾ ਦੇ ਬਿਆਨ ਲਏ ਤੇ ਅਦਾਲਤ ਵਿੱਚ ਪੇਸ਼ ਕੀਤੇ ਹਨ ਜਿਨ੍ਹਾਂ ਵਿੱਚ ਵਰਮਾ ਸਾਫ਼ ਤੌਰ ‘ਤੇ ਕਹਿੰਦਾ ਹੈ ਕਿ ਜਗਦੀਸ਼ ਟਾਈਟਲਰ ਨੇ ਸੁਰਿੰਦਰ ਸਿੰਘ ਦੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ ਤੇ ਇਸ ਉਪਰ ਇੱਕ ਕਰੋੜ ਰੁਪਏ, ਨਾਲ 50 ਹਜ਼ਾਰ ਡਾਲਰ ਵੀ ਖਰਚੇ ਗਏ ਸਨ। ਉਨ੍ਹਾਂ ਕਿਹਾ, ‘ਵਰਮਾ ਦੇ ਬਿਆਨ ਮੁਤਾਬਕ ਸੁਰਿੰਦਰ ਸਿੰਘ ਤੋਂ ਟਾਈਟਲਰ ਖ਼ਿਲਾਫ਼ ਦਿੱਤੀ ਗਵਾਹੀ ਬਦਲਵਾਉਣ ਕਰਕੇ ਸਾਰਾ ਸੌਦਾ ਹੋਇਆ’

ਸ੍ਰ. ਜਰਨੈਲ ਸਿੰਘ ਨੇ ਕਿਹਾ ਕਿ ਇਸ ਖੁਲਾਸੇ ਪਿੱਛੋਂ ਮੋਦੀ ਸਰਕਾਰ ਉਪਰ ਦਬਾਅ ਪਾਉਣ ਲਈ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਤੁਰੰਤ ਵਜ਼ਾਰਤ ਵਿੱਚੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਖੈਰਖਾ਼ਹ ਅਖਵਾਉਣ ਵਾਲੇ ਅਕਾਲੀਆਂ ਨੂੰ ਮੋਦੀ ਸਰਕਾਰ ਉਪਰ ਦਬਾਅ ਪਾਉਣ ਦੀ ਨੀਤੀ ਅਪਨਾਉਣੀ ਚਾਹੀਦੀ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਫਰਵਰੀ 2015 ਨੂੰ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਅਜੇ ਕੁਝ ਨਹੀਂ ਕੀਤਾ ਹੈ ਜਦੋਂ ਕਿ ਇਸ ਟੀਮ ਨੇ 6 ਮਹੀਨੇ ਵਿੱਚ ਰਿਪੋਰਟ ਦੇਣੀ ਹੈ।  ਸ੍ਰ. ਜਰਨੈਲ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨਵੰਬਰ-84 ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਪ੍ਰਤੀ ਗੰਭੀਰ ਨਹੀਂ ਹੈ ਪਰ ਦੂਜੇ ਉਹ ਮਾਲੇਗਾਉਂ ਬੰਬ ਧਮਾਕੇ ਦੇ ਕਥਿਤ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਹੈ।  ਵਿਧਾਇਕ ਨੇ ਕਿਹਾ ਕਿ ਕਾਂਗਰਸ ਦੀ ਖਾਮੋਸ਼ੀ ਭਰੀ ਚੁੱਪ ਤੋਂ ਸਾਬਤ ਹੁੰਦਾ ਹੈ ਕਿ ਉਹ ਖ਼ੁਦ ਨੂੰ 1984 ਦੇ ਕਤਲੇਆਮ ਤੋਂ ਬਚਾਉਣ ਲਈ 2002 ਦੇ ਦੰਗਿਆਂ ਨੂੰ ਲੈ ਕੇ ਭਾਜਪਾ ਬਾਰੇ ਬੋਲਣ ਤੋਂ ਚੁੱਪ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top