Share on Facebook

Main News Page

ਨਿਤ ਨੇਮ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ

ਨਿਤ ਨੇਮ ਕਿਸੇ ਬਾਣੀ ਜਾਂ ਬਾਣੀ ਦੇ ਸੰਗ੍ਰਹਿ ਦਾ ਨਾਮ ਨਹੀਂ ਹੈ, "ਨਿਤ ਨੇਮ" ਦਾ ਅਰਥ ਹੈ ਜਿਹੜਾ ਕੰਮ ਹਰ ਰੋਜ਼ ਕਰਨ ਦਾ ਨੇਮ ਬਣਾ ਲਿਆ ਜਾਵੇ। ਗੁਰਬਾਣੀ ਵਿੱਚ ਤਾਂ ਸਿੱਖ ਦੇ ਪੂਰੇ ਜੀਵਨ ਦਾ ਨਿਤ ਨੇਮ ਵੀ ਸਮਝਾ ਦਿਤਾ ਗਿਆ, ਜੋ ਇਸ ਤਰਾਂ ਹੈ, ਕਿ ਸਿੱਖ ਦਾ ਨਿਤ ਦਾ ਨੇਮ। ਹਰ ਰੋਜ਼ ਦਾ ਜੀਵਨ ਕਿਸ ਤਰ੍ਹਾਂ ਦਾ ਹੋਵੇ:

:੪ ॥ ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ {ਪੰਨਾ 305}

ਪਉੜੀ ॥ ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥ ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥ ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥ ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥ {ਪੰਨਾ 314}

ਪਰ ਏਥੇ ਗੁਰਬਾਣੀ ਦੇ ਨਿਤ ਨੇਮ ਲਈ ਇਕ ਗੱਲ ਸਮਝਣ ਵਾਲੀ ਹੈ ਕਿ ਸਤਿਗੁਰੂ ਜੀ ਨੇ ਕਿਰਪਾ ਕਰਕੇ ਸਿੱਖ ਨੂੰ ਘੱਟੋ ਘੱਟ ਜ਼ਰੂਰੀ ਨਿਤ ਨੇਮ ਵਜੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅਰੰਭ ਵਿਚ ਹੀ 13 ਅੰਕਾਂ ਵਿੱਚ ਸੁਵੇਰੇ "ਜਪੁ" (ਜਪੁਜੀ ਸਾਹਿਬ) ਸੰਧਿਆ ਵੇਲੇ "ਸੋਦਰ" (ਆਮ ਤੌਰ 'ਤੇ ਰਹਿਰਾਸ ਕਹਿਆ ਜਾਂਦਾ ਹੈ) ਅਤੇ ਰਾਤ ਨੂੰ ਸੌਣ ਤੋਂ ਪਹਿਲਾਂ "ਸੋਹਿਲਾ" ਬਖਸ਼ਿਸ਼ ਕਰ ਦਿਤੇ ਹਨ। ਸਿੱਖ ਲਈ ਇਹ ਨਿਤ ਨੇਮ ਜ਼ਰੂਰੀ ਹੈ।

ਬਾਕੀ ਕੋਈ ਭੀ ਸਿੱਖ ਆਪਣੀ ਸਹੂਲਤ ਅਤੇ ਸਮੇਂ ਅਨੁਸਾਰ ਪੰਜ, ਸੱਤ ਜਾਂ ਏਦੋਂ ਭੀ ਵਧੀਕ ਬਾਣੀਆਂ ਪੜ੍ਹਨ ਵਿਚਾਰਣ ਦਾ ਨੇਮ ਰੱਖ ਸਕਦਾ ਹੈ, ਤਾਂ ਰੱਖੇ ਚੰਗੀ ਗੱਲ ਹੈ, ਪਰ ਬਾਣੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਹੀ ਹੋਣ

ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥ {ਪੰਨਾ 920}

ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ

ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ਬਾਣੀ ਗੁਰਬਾਣੀ ਲਾਗੇ ਤਿਨ੍ਰ ਹਥਿ ਚੜਿਆ ਰਾਮ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top