Share on Facebook

Main News Page

ਪੁਲਿਸ ਨੇ ਨਹੀਂ ਕਰਨ ਦਿੱਤਾ ਮਾਨ ਨੂੰ “ਖਾਲਿਸਤਾਨ” ਦੇ ਮੁੱਦੇ ‘ਤੇ ਸੈਮੀਨਾਰ; ਪਰ ਦੂਜੇ ਪਾਸੇ "ਖਾਲਿਸਤਾਨ ਮੁਰਦਾਬਾਦ" ਕਹਿਣ ਵਾਲਿਆਂ ਨੂੰ ਪੁਲਿਸ ਸੁਰਖਿਆ ਹੇਠ ਕਰਣ ਦਿੱਤਾ ਗਿਆ ਸਮਾਗਮ

ਫਤਿਹਗੜ੍ਹ ਸਾਹਿਬ (11 ਅਗਸਤ, 2015): ਅਕਾਲੀ ਦਲ ਅੰਮ੍ਰਿਤਸਰ ਨੂੰ ਜਿਲਾ ਪ੍ਰਸ਼ਾਸ਼ਨ ਨੇ ਅਮਨ ਕਾਨੂੰਨ ਨੂੰ ਖਤਰੇ ਦੇ ਨਾਂ ‘ਤੇ “ਖਾਲਿਸਤਾਨ” ਦੇ ਵਿਸ਼ੇ ਉੱਪਰ ਸੈਮੀਨਾਰ ਕਰਨ ਦੀ ਖੁੱਲ ਨਹੀਂ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਦਿੱਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਕਾਲੀ ਦਲ ਅੰਮ੍ਰਿਤਸਰ ਨੂੰ ਖਾਲਿਸਤਾਨ ਦੇ ਮੁੱਦੇ ‘ਤੇ ਸੈਮੀਨਾਰ ਕਰਨ ਦੀ ਖੁਲ ਨਹੀ ਦਿੱਤੀ ਗਈ। ਹੁਕਮ ਵਿੱਚ ਅੱਗੇ ਕਿਹਾ ਗਿਆ ਕਿ ਇਸ ਸੈਮੀਨਾਰ ਨਾਲ ਰਾਜ ਵਿੱਚ ਅਮਨ ਕਾਨੂੰਨ ਦੀ ਸਮੱਸਿਆ ਪੈਦਾ ਹੋ ਸਕਦੀ ਹੈ।

ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਫਤਿਹਗੜ ਸਾਹਿਬ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਸਿਮਰਨਜੀਤ ਸਿੰਘ ਮਾਨ ਦੇ ਘਰ ਦੇ ਬਾਹਰ ਅਤੇ ਪਾਰਟੀ ਦੇ ਦਫਤਰ ਕਿਲਾ ਹਰਨਾਮ ਦਾਸ ‘ਤੇ ਪੁਲਿਸ ਦਾ ਪਹਿਰਾ ਲਾ ਦਿੱਤਾ ਗਿਆ ਹੈ।

ਦੂਸਰੇ ਪਾਸੇ ਪਾਰਟੀ ਦੇ ਅਗੂਆਂ ਨੇ ਕਿਹਾ ਕਿ ਸ੍ਰ. ਮਾਨ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

ਅੰਗਰੇਜ਼ੀ ਅਖਬਾਰ “ਇੰਡੀਅਨ ਐਕਸਪ੍ਰੈਸ” ਨੇ ਸ੍ਰ. ਮਾਨ ਦੇ ਹਵਾਲੇ ਨਾਲ ਲਿੀਖਆ ਹੈ ਕਿ "ਦੋ ਡੀਐੱਸਪੀ 100 ਦੇ ਕਰੀਬ ਪੁਲਿਸ ਵਾਲਿਆਂ ਨਾਲ ਮੇਰੇ ਘਰ ਆਏ ਅਤੇ ਮੈਂ ਉਨ੍ਹਾਂ ਨੂੰ ਜੱਜ ਦੇ ਹੁਕਮਾਂ ਦੀ ਨਕਲ ਵਿਖਾਉਣ ਲਈ ਕਿਹਾ, ਪਰ ਉਨ੍ਹਾਂ ਕੋਲ ਇਹ ਨਹੀਂ ਸੀ। ਇਸ ਤਰਾਂ ਪੁਲਿਸ ਦੀ ਕਾਰਵਾਈ ਪੂਰੀ ਤਰਾਂ ਨਾਦਰਸ਼ਾਹੀ ਸੀ। ਅਸੀਂ ਸਿਰਫ ਸ਼ਾਂਤਮਈ ਢਂਗ ਨਾਲ ਸੈਮੀਨਾਰ ਕਰਕੇ ਲੋਕਾਂ ਨੂੰ ਖਾਲਿਸਤਾਨ ਬਾਰੇ ਜਾਗਰੂਕ ਕਰਨਾ ਸੀ।"

ਉਨਾਂ ਕਿਹਾ ਕਿ “ਭਾਰਤੀ ਕਾਨੂੰਨ ਅਨੁਸਾਰ ਮਿਲੇ ਬੋਲਣ ਦੀ ਆਜ਼ਾਦੀ ਦੇ ਹੱਕ ਮੁਤਾਬਿਕ ਸਾਨੂੰ ਸੈਮੀਨਾਰ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ ਅਤੇ ਇਸ ਲਈ ਅਸੀਂ ਅਗੇਤੀ ਮਨਜ਼ੂਰੀ ਲੈਣ ਲਈ ਅਰਜ਼ੀ ਦਿੱਤੀ ਸੀ।

ਪਾਰਟੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨਸਿੰਘਵਾਲਾ ਨੇ ਕਿਹਾ ਕਿ ਪੁਲਿਸ ਸਾਡੇ ਘਰਾਂ ਤੇ ਗੈਰਕਾਨੂੰਨੀ ਤੌਰ ‘ਤੇ ਛਾਪੇ ਮਾਰ ਕੇ ਸਾਡੇ ਜੱਥੇਦਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਪੁਲਿਸ ਨੇ ਸਾਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ ਅਤੇ ਸੈਮੀਨਾਰ ਵਾਲੀ ਜਗ੍ਹਾ ‘ਤੇ ਨਹੀਂ ਜਾਣ ਦੇ ਰਹੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top