Share on Facebook

Main News Page

ਚੋਣ !!
-: ਡਾ. ਗੁਰਮੀਤ ਸਿੰਘ ਬਰਸਾਲ (ਕੈਲੇਫੋਰਨੀਆ)

ਬਾਬੇ ਨਾਨਕ ਜਾਨਸ਼ੀਨ ਕਿੰਝ ਚੁਣਿਆਂ ਸੀ, ਬਾਕੀ ਗੁਰੂਆਂ ਨੀਤੀ ਓਹੀਓ ਧਾਰੀ ਸੀ।
ਦਸਵੇਂ ਨਾਨਕ ਪੰਜ ਸਿੰਘਾਂ ਨੂੰ ਚੁਣਨ ਸਮੇਂ, ਸਿਰ ਦੇਵਣ ਦੀ ‘ਵਾਜ ਸੰਗਤ ਵਿੱਚ ਮਾਰੀ ਸੀ।

ਜੱਥੇਦਾਰਾਂ ਜਰਨੈਲਾਂ ਦੀ ਚੋਣ ਸਮੇਂ, ਸਿੱਖਾਂ ਦੀ ਹਰ ਯੋਗਤਾ ਗਈ ਵਿਚਾਰੀ ਸੀ।
ਬਹੁ-ਸੰਮਤੀ ਤੋਂ ਸਰਬ-ਸੰਮਤੀ ਉੱਪਰ ਸੀ, ਗੁਣਾ ਦਾ ਪਲੜਾ ਗਿਣਤੀ ਨਾਲੋਂ ਭਾਰੀ ਸੀ।

ਵਿਚਾਰਧਾਰਾ ਪ੍ਰਧਾਨ ਸਦਾ ਸੀ ਨਿੱਜ ਨਾਲੋਂ, ਤਾਹੀਓਂ ਪੰਚ-ਪ੍ਰਧਾਨੀ ਗਈ ਸਤਿਕਾਰੀ ਸੀ।
ਲੋਕ-ਤੰਤਰ ਤੇ ਸਿੱਖੀ ਵਿਚਲਾ ਫਰਕ ਇਹੋ, ਸਿਰਾਂ ਦੀ ਗਿਣਤੀ ਨਾਲੋਂ ਬੁੱਧ ਸਵਿਕਾਰੀ ਸੀ।

ਹਰ ਅਹੁਦਾ ਸੰਗਤ ਤੋਂ ਰਹਿੰਦਾ ਛੋਟਾ ਸੀ, ਸੇਵਾ ਵੀ ਨਿਸ਼ਕਾਮੀ, ਪਰ-ਉਪਕਾਰੀ ਸੀ।
ਸਹਿਣਸ਼ੀਲਤਾ, ਮਿੱਠਤ ਅਤੇ ਨਿਮਰਤਾ ਸੀ, ਅੱਜ ਵਾਂਗੂ ਨਾ ਅਹੁਦਾ ਕੋਈ ਹੰਕਾਰੀ ਸੀ।

ਨਿੱਜ ਨੂੰ ਛੱਡਕੇ ਭਲਾ ਜਗਤ ਦਾ ਮੰਗਦੀ ਜੋ, ਗੁਰਮਤਿ ਬਖਸ਼ੀ ਨੀਤੀ ਬਹੁਤ ਪਿਆਰੀ ਸੀ।
ਜਦ ਤੋਂ ਸਿੱਖਾਂ ਗੁਰਮਤਿ-ਜੁਗਤੀ ਛੱਡੀ ਹੈ, ਤਦ ਤੋਂ ਹੋਈ ਸ਼ੁਰੂ ਖੱਜਲ ਤੇ ਖੁਆਰੀ ਸੀ।

 


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top