Share on Facebook

Main News Page

ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਮੁਖੀ ਨੂੰ ਮੁਆਫ਼ੀ ਦੇ ਫੈਸਲੇ ਦਾ ਸਮਰਥਨ

ਟਿੱਪਣੀ: ਇਹ ਕਿਹੜਾ ਕੋਈ ਰਾਕੇਟ ਸਾਈਂਸ ਹੈ ਜਿਹੜੀ ਸਮਝ ਨਾ ਆਵੇ, ਕਿ ਸ਼੍ਰਮਣੀ ਕਮੇਟੀ ਡੇਰਾ ਮੁਖੀ ਨੂੰ ਮੁਆਫ਼ੀ ਦੇ ਫੈਸਲੇ ਦਾ ਸਮਰਥਨ ਕਰ ਰਹੀ ਹੈ। ਇਹ ਕਮੇਟੀ ਗੁਰਦੁਆਰਾ ਪ੍ਰਬੰਧ ਚਲਾਉਣ ਲਈ ਨਹੀਂ ਹੈ, ਮੱਕੜ, ਪੱਪੂ ਅਤੇ ਬਹੁਤਾਤ ਮੈਂਬਰ ਆਦਿ ਸਭ ਦਲਾਲ (ਮੁਆਫ ਕਰਨਾ ਦੱਲੇ) ਹਨ, ਜਿਨ੍ਹਾਂ ਨੇ ਸਿੱਖ ਕੌਮ ਦਾ ਬੇੜਾ ਗਰਕ ਕਰਣ ਦਾ ਤਹੱਈਆ ਕੀਤਾ ਹੋਇਆ ਹੈ।

- ਸੰਪਾਦਕ ਖ਼ਾਲਸਾ ਨਿਊਜ਼


ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਸਤੰਬਰ
ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਨੂੰ 2007 ਦੇ ਮਾਮਲੇ ਵਿੱਚ ਪੰਜ ਮੁੱਖ ਗ੍ਰੰਥੀਆਂ ਵੱਲੋਂ ਭੇਤਭਰੇ ਢੰਗ ਨਾਲ ਦਿੱਤੀ ਮੁਆਫ਼ੀ ਤੋਂ ਬਾਅਦ ਸਿੱਖ ਜਗਤ ਵਿੱਚ ਰੋਸ ਪੈਦਾ ਹੋ ਰਿਹਾ ਹੈ, ਜੋ ਕਿ ਆਉਂਦੇ ਦਿਨਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਰੂਪ ਲੈ ਸਕਦਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਪੰਜ ਮੁੱਖ ਗ੍ਰੰਥੀਆਂ ਵੱਲੋਂ ਕੀਤੇ ਫੈਸਲੇ ਦਾ ਸਮਰਥਨ ਕੀਤਾ ਹੈ। ਜਦੋਂਕਿ ਬਾਕੀ ਸਿੱਖ ਜਥੇਬੰਦੀਆਂ ਵਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।

ਕੱਲ੍ਹ ਹੋਈ ਪੰਜ ਮੁੱਖ ਗ੍ਰੰਥੀਆਂ ਦੀ ਇਕੱਤਰਤਾ ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਸਬੰਧੀ ਕੀਤੇ ਫੈਸਲੇ ਤੋਂ ਬਾਅਦ ਮੁੱਖ ਗ੍ਰੰਥੀਆਂ ਇਕ ਵੱਡੇ ਵਿਵਾਦ ਦੇ ਘੇਰੇ ਵਿੱਚ ਆ ਗਏ ਹਨ। ਇਸ ਵਿਵਾਦਪੂਰਨ ਫੈਸਲੇ ਦਾ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਸਬੰਧ ਵਿੱਚ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਪੰਜ ਮੁੱਖ ਗ੍ਰੰਥੀਆਂ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ਼ ਦੇਣ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਸਮਰਥਨ ਕਰਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਉਹ ਫੈਸਲੇ ਨੂੰ ਸਮਰਥਨ ਦੇਣ। ਦੂਜੇ ਪਾਸੇ ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਖਿਆ ਕਿ ਇਸ ਫੈਸਲੇ ਨਾਲ ਕੌਮ ਵਿੱਚ ਇੱਕ ਗੰਭੀਰ ਸਥਿੱਤੀ ਬਣ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਲੈਣ ਸਮੇਂ ਸ੍ਰੀ ਅਕਾਲ ਤਖ਼ਤ ਦੀ ਪ੍ਰੰਪਰਾ ਤੇ ਸਿਧਾਂਤਾਂ ਨੂੰ ਨਹੀ ਅਪਣਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਖਿਮਾ ਯਾਚਨਾ ਕਰਨ ਵਾਲੇ ਨੂੰ ਸ੍ਰੀ ਅਕਾਲ ਤਖ਼ਤ 'ਤੇ ਸੱਦਿਆ ਜਾਂਦਾ ਹੈ ਅਤੇ ਸਮੁੱਚੀ ਪ੍ਰਕਿਰਿਆ ਅਪਣਾਉਂਦੇ ਹੋਏ ਮੁਆਫ਼ੀ ਦਿੱਤੀ ਜਾਂਦੀ ਹੈ, ਪਰ ਇਸ ਮਾਮਲੇ ਵਿੱਚ ਮੁਆਫ਼ੀ ਦੀ ਪ੍ਰਕਿਰਿਆ ਨੂੰ ਪਰਦੇ ਹੇਠ ਰੱਖਿਆ ਗਿਆ ਹੈ, ਜਿਸ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਦੁਵਿਧਾ ਅਤੇ ਰੋਸ ਬਣਿਆ ਹੋਇਆ ਹੈ।

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜਿਨ੍ਹਾਂ ਦੇ ਵੇਲੇ ਡੇਰਾ ਮੁਖੀ ਖਿਲਾਫ ਹੁਕਮਨਾਮਾ ਜਾਰੀ ਹੋਇਆ ਸੀ, ਨੇ ਆਖਿਆ ਕਿ ਡੇਰਾ ਮੁਖੀ ਵਲੋਂ ਕੀਤੇ ਕਾਰਨਾਮੇ ਸਬੰਧੀ ਕੋਈ ਮੁਆਫ਼ੀ ਹੀ ਨਹੀਂ ਮੰਗੀ ਗਈ ਹੈ ਅਤੇ ਬਿਨਾਂ ਮੁਆਫ਼ੀ ਮੰਗਿਆਂ ਹੀ ਉਸ ਨੂੰ ਮੁਆਫ਼ ਕਰ ਦਿੱਤਾ ਗਿਆ ਹੈ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਨੇ ਵੀ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਫੈਸਲੇ ਦੀ ਕਰੜੇ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ । ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੇ.ਐਸ. ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਇਕ ਸਾਂਝੇ ਬਿਆਨ ਵਿੱਚ ਇਸ ਫੈਸਲੇ ਦਾ ਵਿਰੋਧ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਤੇ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਵੀ ਫੈਸਲਾ ਕਰਨ ਸਮੇਂ ਅਕਾਲ ਤਖ਼ਤ ਨੂੰ ਸਮਰਪਿਤ ਸਿੱਖਾਂ ਨੂੰ ਅਣਗੌਲਿਆਂ ਕਰਨ ਦੋਸ਼ ਲਾਏ ਹਨ। ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਨੇ ਵੀ ਅਸਹਿਮਤੀ ਪ੍ਰਗਟਾਈ ਹੈ।

ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਅਕਾਲੀ ਦਲ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਆਖਿਆ ਕਿ ਡੇਰਾ ਮੁਖੀ ਦੀ ਫਿਲਮ ਚਲਾਉਣ ਦੇ ਬਦਲੇ ਹੁਕਮਰਾਨ ਧਿਰ ਵੱਲੋਂ ਸ੍ਰੀ ਅਕਾਲ ਤਖ਼ਤ ਦੀ ਦੁਰਵਰਤੋਂ ਕੀਤੀ ਗਈ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top