Share on Facebook

Main News Page

ਕਾਲੀ, ਸ਼੍ਰੋਮਣੀ ਕਮੇਟੀ ਮੈਂਬਰਾਂ, ਫਰਜ਼ੀ ਫੈਡਰੇਸ਼ਨ ਵੱਲੋਂ ਪੱਪੂਆਂ ਦੇ ਫੈਸਲੇ ਦਾ ਸਵਾਗਤ

ਸ਼ੋ੍ਰਮਣੀ ਕਮੇਟੀ ਦੇ ਸਾਰੇ ਮੈਂਬਰ ਹੀ ਆਪਣੇ ਆਪ 'ਚ ਸਰਬੱਤ ਖ਼ਾਲਸਾ ਹਨ; ਸਰਬੱਤ ਖਾਲਸਾ ਸੱਦਣ ਦੀ ਲੋੜ ਨਹੀਂ: ਬੀਬੀ ਜਗੀਰ ਕੌਰ

ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ): ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਵਿਧਾਇਕ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ। ਕੁਝ ਸਿੱਖ ਜਥੇਬੰਦੀਆਂ ਵੱਲੋਂ ਡੇਰਾ ਸਿਰਸਾ ਮਾਮਲੇ 'ਚ ਸਰਬੱਤ ਖਾਲਸਾ ਸੱਦੇ ਜਾਣ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਸਾਰੇ ਮੈਂਬਰ ਹੀ ਆਪਣੇ ਆਪ 'ਚ ਸਰਬੱਤ ਖ਼ਾਲਸਾ ਹਨ ਕਿਉਂਕਿ ਇਹ ਕੌਮ ਵੱਲੋਂ ਚੁਣ ਕੇ ਆਏ ਹੋਏ ਹਨ । ਇਸ ਲਈ ਸਰਬੱਤ ਖ਼ਾਲਸਾ ਸੱਦਣ ਦੀ ਲੋੜ ਨਹੀਂ ਹੈ।

ਬੀਬੀ ਜਗੀਰ ਕੌਰ ਇਥੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ ਦੇ ਨਿਵਾਸ ਸਥਾਨ ਵਿਖੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਇਸ ਮੌਕੇ ਹਾਜ਼ਰ ਪਾਰਟੀ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਬੀਬੀ ਜਗੀਰ ਕੌਰ ਦੇ ਬਿਆਨ ਦੀ ਪੋ੍ਰੜਤਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਰਬਉੱਚ ਦੱਸਿਆ। ਇਸ ਮੌਕੇ ਜ਼ਿਲ੍ਹਾ ਜਥੇਦਾਰ ਤੇਜਾ ਸਿੰਘ ਕਮਾਲਪੁਰ, ਬਲਵੰਤ ਸਿੰਘ ਸ਼ੇਰਗਿੱਲ, ਅਮਰਜੀਤ ਸਿੰਘ ਟੀਟੂ, ਬੀਬੀ ਪਰਮਜੀਤ ਕੌਰ ਵਿਰਕ, ਜੋਗਾ ਸਿੰਘ ਫੱਗੂਵਾਲਾ, ਐਡਵੋਕੇਟ ਸਤਨਾਮ ਸਿੰਘ ਕਲੇਰ, ਅਰਸਦੀਪ ਸਿੰਘ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ, ਪ੍ਰੋ: ਉਦੈ ਪ੍ਰਤਾਪ ਸਿੰਘ, ਬੀਬੀ ਸਿਮਰਤ ਰਾਣਾ ਪੂਨੀਆ ਸਾਬਕਾ ਪ੍ਰਧਾਨ ਨਗਰ ਕੌਾਸਲ, ਸਤਗੁਰ ਸਿੰਘ ਨਮੋਲ, ਗੁਰਚਰਨ ਸਿੰਘ ਸਰਾਓ ਵੀ ਹਾਜ਼ਰ ਸਨ।

ਸਿੱਖ ਸੰਗਤ ਫ਼ੈਸਲਾ ਪ੍ਰਵਾਨ ਕਰੇ: ਦਿਆਲ ਸਿੰਘ ਕੋਲਿਆਂਵਾਲੀ

ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸਿੱਖ ਕੌਮ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਲਏ ਗਏ ਇਸ ਫ਼ੈਸਲੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਤੇ ਇਸ ਨੂੰ ਸਿਆਸੀ ਰੰਗਤ ਦੇਣ ਵਾਲਿਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।

ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ: ਦਿਆਲ ਸਿੰਘ ਕੋਲਿਆਂਵਾਲੀ ਨੇ ਸਥਾਨਕ ਸ੍ਰੀ ਦਰਬਾਰ ਸਾਹਿਬ ਦੇ ਮੀਟਿੰਗ ਹਾਲ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਸਰਬੱਤ ਦੇ ਭਲੇ ਲਈ ਕੀਤਾ ਗਿਆ ਫੈਸਲਾ ਹੈ । ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਗੁਰਪਾਲ ਸਿੰਘ ਗੋਰਾ, ਸੁਖਦਰਸ਼ਨ ਸਿੰਘ ਮਰਾੜ, ਬਿੱਕਰ ਸਿੰਘ ਚੰਨੂੰ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ, ਗੁਰਮੀਤ ਸਿੰਘ ਕੋਲਿਆਂਵਾਲੀ ਪੀ. ਏ ਵੀ ਹਾਜ਼ਰ ਸਨ।

ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸਮਰਥਨ

ਗੁਰਦਾਸਪੁਰ, (ਹਰਮਨਜੀਤ ਸਿੰਘ)- ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ. ਸੁੱਚਾ ਸਿੰਘ ਲੰਗਾਹ, ਸਾਬਕਾ ਮੰਤਰੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਸੇਵਾ ਸਿੰਘ ਸੇਖਵਾਂ, ਮੁੱਖ ਸੰਸਦੀ ਸਕੱਤਰ ਸ: ਗੁਰਬਚਨ ਸਿੰਘ ਬੱਬੇਹਾਲੀ, ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਮੁੱਖ ਸੰਸਦੀ ਸਕੱਤਰ ਦੇਸ ਰਾਜ ਧੁੱਗਾ, ਸਾਬਕਾ ਮੰਤਰੀ ਬਲਬੀਰ ਸਿੰਘ ਬਾਠ ਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਉਹ ਇਸ ਮਾਮਲੇ 'ਚ ਸਿੰਘ ਸਾਹਿਬਾਨ ਦੇ ਨਾਲ ਚੱਟਾਨ ਵਾਂਗ ਖ਼ੜੇ੍ਹ ਹਨ । ਇਸ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਜਸਬੀਰ ਕੌਰ ਜਫਰਵਾਲ, ਅਮਰੀਕ ਸਿੰਘ ਸ਼ਾਹਪੁਰ, ਭਜਨ ਕੌਰ, ਗੁਰਨਾਮ ਸਿੰਘ ਜੱਸਲ, ਸੱਜਣ ਸਿੰਘ ਬੱਜੂਮਾਨ ਤੇ ਕਸ਼ਮੀਰ ਸਿੰਘ ਬਰਿਆਰ ਨੇ ਵੀ ਸਮੂਹ ਸੰਗਤਾਂ ਨੂੰ ਇਸ ਫ਼ੈਸਲੇ ਨੂੰ ਮੰਨਣ ਦੀ ਅਪੀਲ ਕੀਤੀ ਹੈ।

ਸਿੱਖ ਜਥੇਬੰਦੀਆਂ ਆਪਣਾ ਪੱਖ ਦਰਜ ਕਰਵਾਉਣ: ਫੈਡਰੇਸ਼ਨ ਗਰੇਵਾਲ

ਨਵਾਂਸ਼ਹਿਰ, (ਦੀਦਾਰ ਸਿੰਘ ਸ਼ੇਤਰਾ)- ਸਿੱਖ ਜਥੇਬੰਦੀਆਂ ਜਥੇਦਾਰ ਸਾਹਿਬਾਨ ਦਾ ਵਿਰੋਧ ਕਰਨ ਦੀ ਬਜਾਏ, ਉਨ੍ਹਾਂ ਨੂੰ ਮਿਲ ਕੇ ਆਪਣੇ ਵਿਚਾਰ ਦਰਜ ਕਰਵਾਉਣ ਤਾਂ ਕਿ ਸਿੰਘ ਸਾਹਿਬਾਨ ਦੇ ਰੁਤਬੇ ਦਾ ਸਤਿਕਾਰ ਵੀ ਬਣਿਆ ਅਤੇ ਸਿੱਖ ਕੌਮ ਦੀ ਸਮੁੱਚੀ ਰਾਇ ਵੀ ਇਕੱਤਰ ਹੋ ਸਕੇ।

ਅੱਜ ਇੱਥੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੀ ਇਕ ਹੰਗਾਮੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਫੈਡਰੇਸ਼ਨ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ।

ਉਨ੍ਹਾਂ ਮੀਟਿੰਗ ਦੌਰਾਨ ਇਸ ਫ਼ੈਸਲੇ ਬਾਰੇ ਕੌਮ 'ਚ ਵੱਖੋ-ਵੱਖਰੇ ਵਿਚਾਰਾਂ ਦੇ ਉਭਾਰ ਨੂੰ ਕੋਈ ਨਵੀਂ ਗੱਲ ਨਹੀਂ ਮੰਨਿਆ, ਪਰ ਇਸ ਸਮੇਂ ਇਸ ਗੱਲ ਦੀ ਫ਼ਿਕਰਮੰਦੀ ਜ਼ਰੂਰ ਜ਼ਾਹਰ ਕੀਤੀ ਕਿ ਇਸ ਮਾਮਲੇ 'ਚ ਜਥੇਦਾਰ ਸਾਹਿਬਾਨ ਦੇ ਰੁਤਬੇ ਤੇ ਸਤਿਕਾਰ ਨੂੰ ਜ਼ਰੂਰ ਧਿਆਨ 'ਚ ਰੱਖਿਆ ਜਾਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਕੰਵਲਜੀਤ ਸਿੰਘ ਲਾਲੀ, ਭੁਪਿੰਦਰ ਸਿੰਘ ਬਜਰੂੜ, ਪਰਮ ਸਿੰਘ ਖ਼ਾਲਸਾ, ਗੁਰਜੀਤ ਸਿੰਘ ਗੱਗੀ, ਮਨਪ੍ਰੀਤ ਸਿੰਘ ਬੰਟੀ, ਕੁਲਜੀਤ ਸਿੰਘ ਧੰਜਲ, ਸੁਖਦੀਪ ਸਿੰਘ ਸਿਧਵਾਂ, ਹਰਦੀਪ ਸਿੰਘ ਕੋਟ ਰਾਂਝਾ, ਪ੍ਰਭਜੀਤ ਸਿੰਘ ਕਾਹਲੋਂ, ਹਿੰਮਤ ਸਿੰਘ ਰਾਜਾ ਤੇ ਸ਼ਮਸ਼ੇਰ ਸਿੰਘ ਲੰਗੜੋਆ ਆਦਿ ਵੀ ਹਾਜ਼ਰ ਸਨ ।

ਫ਼ੈਸਲਾ ਦਰੁਸਤ: ਅਮਰਜੀਤ ਸਿੰਘ ਚਾਵਲਾ

ਰੂਪਨਗਰ, (ਸਤਨਾਮ ਸਿੰਘ ਸੱਤੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਫੈਡਰੇਸ਼ਨ ਆਗੂ ਭਾਈ ਅਮਰਜੀਤ ਸਿੰਘ ਚਾਵਲਾ ਨੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਸਿੰਘ ਸਾਹਿਬਾਨ ਵੱਲੋਂ ਬੜੀ ਦੂਰ-ਅੰਦੇਸ਼ੀ ਨਾਲ ਤੇ ਪੰਥਕ ਰਵਾਇਤਾਂ ਨੂੰ ਮੁੱਖ ਰੱਖ ਕੇ ਲਿਆ ਗਿਆ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇੱਥੇ ਤਖ਼ਤ ਸਾਹਿਬ ਦੀ ਮਾਣ ਮਰਿਆਦਾ 'ਚ ਵੀ ਬਹੁਤ ਵੱਡਾ ਵਾਧਾ ਹੋਇਆ ਹੈ ਤੇ ਦੂਜੇ ਪਾਸੇ ਸਾਲਾਂਬੱਧੀ ਚੱਲ ਰਹੇ ਸਮਾਜਿਕ ਤਣਾਅ ਤੇ ਬੇਚੈਨੀ ਦਾ ਵੀ ਸਦੀਵੀ ਹੱਲ ਕਰਨ ਦਾ ਉਪਰਾਲਾ ਕੀਤਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਸਰਬ ਉੱਤਮ: ਰਾਠਾਂ, ਧਾਮੀ

ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਸ: ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਤੇ ਮੈਂਬਰ ਸ਼ੋ੍ਰਮਣੀ ਕਮੇਟੀ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਸ: ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਸਰਬ ਉੱਤਮ ਹੈ ਤੇ ਇਹ ਸਾਰਿਆਂ ਲਈ ਮੰਨਣਯੋਗ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਤੋਂ ਪਹਿਲਾਂ ਇਸ 'ਤੇ ਵਿਚਾਰ ਵਟਾਂਦਰਾ ਜ਼ਰੂਰ ਹੋ ਸਕਦਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਣ ਦੀ ਅਪੀਲ: ਸ਼੍ਰੋਮਣੀ ਕਮੇਟੀ ਮੈਂਬਰ

ਬਠਿੰਡਾ, (ਸੁੱਖਾ)-ਬਠਿੰਡਾ- ਮਾਨਸਾ ਨਾਲ ਸੰਬੰਧਿਤ ਅੱਧੀ ਦਰਜਨ ਸ਼੍ਰੋਮਣੀ ਕਮੇਟੀ ਮੈਂਬਰ ਸ: ਮੋਹਣ ਸਿੰਘ ਬੰਗੀ, ਸਖ਼ਦੇਵ ਸਿੰਘ ਬਾਹੀਆ, ਗੁਰਤੇਜ਼ ਸਿੰਘ ਢੱਡੇ, ਜਗਸੀਰ ਸਿੰਘ ਮਾਗੇਆਣਾ, ਮਿੱਠੂ ਸਿੰਘ ਕਾਹਨੇਕੇ, ਸੁਰਜੀਤ ਸਿੰਘ ਰਾਏਕੇ ਆਦਿ ਨੇ ਬਠਿੰਡਾ ਵਿਖੇ ਪੱਤਰਕਾਰ ਸੰਮੇਲਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਣ ਦੀ ਅਪੀਲ ਕੀਤੀ । ਪੱਤਰਕਾਰ ਸੰਮੇਲਨ ਦੌਰਾਨ ਸਾਰੇ ਮੈਂਬਰ ਉਲਝੇ ਨਜ਼ਰ ਆਏ ਅਤੇ ਇਸ ਦੇ ਗੋਲ ਮੋਲ ਜਵਾਬ ਦੇ ਕੇ ਟਾਇਮ ਪਾਸ ਕਰਦੇ ਪ੍ਰਤੀਤ ਹੋਏ ।

ਹਰ ਗੁਰਮਤਾ ਸਿੱਖ ਪੰਥ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ: ਵਿਰਕ, ਬਾਦਲ

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਰਾਹੀਂ ਸ: ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਭਾਈ ਰਜਿੰਦਰ ਸਿੰਘ ਮਹਿਤਾ, ਸ: ਦਿਆਲ ਸਿੰਘ ਕੋਲਿਆਂਵਾਲੀ, ਸ: ਨਿਰਮੈਲ ਸਿੰਘ ਜੌਲਾਂ ਤੇ ਸ: ਮੋਹਨ ਸਿੰਘ ਬੰਗੀ ਅੰਤਿ੍ੰਗ ਕਮੇਟੀ ਮੈਂਬਰ ਤੇ ਭਾਈ ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜੋਗਿੰਦਰ ਕੌਰ, ਸ: ਗੁਰਤੇਜ ਸਿੰਘ ਢੱਡੇ, ਸ: ਸੁਖਦੇਵ ਸਿੰਘ ਬਾਹੀਆ, ਸ: ਸੁਰਜੀਤ ਸਿੰਘ ਰਾਏਪੁਰ ਤੇ ਸ: ਮਿੱਠੂ ਸਿੰਘ ਕਾਹਨੇਕੇ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਾਂਝੇ ਤੌਰ 'ਤੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਇਆ ਹਰ ਗੁਰਮਤਾ, ਹੁਕਮਨਾਮਾ, ਆਦੇਸ਼ ਅਤੇ ਸੰਦੇਸ਼ ਸਿੱਖ ਕੌਮ ਨੂੰ ਪ੍ਰਵਾਨ ਕਰਨਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਜਥੇਬੰਦੀ ਨੂੰ ਇਸ ਪ੍ਰਤੀ ਕੋਈ ਭਰਮ ਭੁਲੇਖੇ ਹੋਣ ਤਾਂ ਉਸ ਨੂੰ ਮਰਿਆਦਾ ਵਿਚ ਰਹਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨੀ ਚਾਹੀਦੀ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top